Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਐਸ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਵੱਡੀ ਕਾਰਵਾਈ

April 06, 2026 09:37 PM
Rozana Sehaj times
ਮੋਗਾ : ਮੋਗਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਐਨ.ਡੀ. ਪੀ.ਐੱਸ. ਐਕਟ ਅਧੀਨ ਦਰਜ 101 ਮਾਮਲਿਆਂ ਵਿੱਚ ਜ਼ਬਤ ਕੀਤੀਆਂ ਨਸ਼ੀਲੀਆ ਵਸਤੂਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ। ਮਾਣਯੋਗ ਅਦਾਲਤਾਂ ਤੋਂ ਲੋੜੀਂਦੇ ਹੁਕਮ ਪ੍ਰਾਪਤ ਕਰਨ ਉਪਰੰਤ, ਕੇਸ ਪ੍ਰਾਪਰਟੀ ਦੀ ਨਸ਼ਟ ਕਰਨ ਦੀ ਕਾਰਵਾਈ ਨੂੰ ਪੂਰੀ ਪਾਰਦਰਸ਼ਤਾ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਸਟੇਨੇਬਲ ਅਫੋਰਡੇਬਲ ਐਨਰਜੀ ਫਾਰ ਲਾਈਫ (ਸੈੱਲਜ਼) ਲਿਮਟਿਡ ਪਲਾਂਟ, ਪਿੰਡ ਹਕੂਮਤ ਸਿੰਘ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਅੰਜ਼ਾਮ ਦਿੱਤਾ ਗਿਆ। ਇਹ ਸਾਰੀ ਕਾਰਵਾਈ ਸੀਨੀਅਰ ਕਪਤਾਨ ਪੁਲਿਸ ਮੋਗਾ ਦੀ ਦੇਖ-ਰੇਖ ਹੇਠ, ਐੱਸ.ਪੀ (ਡੀ) ਮੋਗਾ ਅਤੇ ਡੀ.ਐੱਸ.ਪੀ (ਡੀ)/ਡੀ.ਐੱਸ.ਪੀ (ਐਨ.ਡੀ.ਪੀ. ਐੱਸ.) ਮੋਗਾ ਦੀ ਨਿਗਰਾਨੀ ਵਿੱਚ ਕੀਤੀ ਗਈ। ਮੋਗਾ ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਸਾਰੇ ਨਿਯਮਾਂ ਅਤੇ ਕਾਨੂੰਨੀ ਪ੍ਰੋਟੋਕਾਲ ਦੀ ਪੂਰੀ ਪਾਲਣਾ ਯਕੀਨੀ ਬਣਾਈ ਗਈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਜ਼ਬਤ ਕੀਤੀਆਂ ਨਸ਼ੀਲੀ ਵਸਤੂਆਂ ਨੂੰ ਸੁਰੱਖਿਅਤ ਢੰਗ ਨਾਲ ਨਸ਼ਟ ਕੀਤਾ ਗਿਆ, ਜਿਸ ਵਿੱਚ 108.8 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 64 ਨਸ਼ੀਲੀਆਂ ਗੋਲੀਆਂ/ਟੈਬਲੈਟਸ, 15.738 ਕਿਲੋਗ੍ਰਾਮ ਹੈਰੋਇਨ ਅਤੇ 925 ਗ੍ਰਾਮ ਗਾਂਜਾ ਸ਼ਾਮਲ ਹਨ। ਇਹ ਨਸ਼ਟ ਕਰਨ ਦੀ ਕਾਰਵਾਈ ਆਧੁਨਿਕ ਇੰਸੀਨੇਰੇਸ਼ਨ ਤਰੀਕੇ ਨਾਲ ਕੀਤੀ ਗਈ, ਜਿਸ ਨਾਲ ਪਰਿਆਵਰਣ ਅਤੇ ਜਨ ਸਿਹਤ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ। ਪੂਰੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਜਵਾਬਦੇਹੀ ਅਤੇ ਕਾਨੂੰਨੀ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਗਈ ਅਤੇ ਹਰ ਪੜਾਅ ਨੂੰ ਡਰੱਗ ਡਿਸਪੋਜ਼ਲ ਕਮੇਟੀ ਦੀ ਦੇਖ-ਰੇਖ ਹੇਠ ਅੰਜ਼ਾਮ ਦਿੱਤਾ ਗਿਆ। ਇਹ ਕਾਰਵਾਈ ਮੋਗਾ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਨਸ਼ਾ-ਮੁਕਤ ਸਮਾਜ ਦੀ ਸਥਾਪਨਾ ਵੱਲ ਇਕ ਮਹੱਤਵਪੂਰਨ ਕਦਮ ਹੈ।
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ