Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਲਹਿਰਾਂ ਹਲਕੇ ਅੰਦਰ ਵਿਰੋਧੀ ਪਾਰਟੀਆਂ ਨੂੰ ਝਟਕਾ, ਸੈਂਕੜੇ ਪਰਿਵਾਰ "ਆਪ" 'ਚ ਸ਼ਾਮਿਲ

April 06, 2026 09:42 PM
Rozana Sehaj times
ਖਨੌਰੀ : ਵਿਧਾਨ ਸਭਾ ਹਲਕਾ ਲਹਿਰਾ 99 ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਖਨੌਰੀ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਮੰਤਰੀ ਗੋਇਲ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਕੋਈ ਏਜੰਡਾ ਨਹੀਂ , ਵਿਰੋਧੀ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ, ਆਮ ਆਦਮੀ ਪਾਰਟੀ ਜਿਥੇ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਦੀ ਗੱਲ ਕਰਦੀ ਹੈ ਉੱਥੇ ਹੀ ਵਿਰੋਧੀ ਪਾਰਟੀਆਂ ਕੋਲ ਆਪ ਨੂੰ ਕੋਸਣ ਤੋਂ ਸਿਵਾਏ ਕੋਈ ਗੱਲ ਨਹੀਂ, ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ ਕਰਨਾ, 60,000 ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਅਪ੍ਰੈਲ ਮਹੀਨੇ ਤੋਂ  ਮਹਿਲਾਵਾਂ ਦੇ ਖਾਤਿਆਂ ਵਿੱਚ ਹਜ਼ਾਰ ਅਤੇ ਪੰਦਰਾਂ ਸੌ ਰੁਪਏ ਪਾਉਣਾ ਤੋਂ ਇਲਾਵਾ ਸੂਬੇ ਨੂੰ ਭਰਿਸ਼ਟਾਚਾਰ ਅਤੇ ਨਸ਼ਾ ਮੁਕਤ ਕਰਨਾ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਮ ਆਦਮੀ ਪਾਰਟੀ ਦੇ ਇਤਿਹਾਸਿਕ ਕੰਮ ਹਨ, ਜਿਸ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆਂ ਤੇ ਲਿਖਿਆ ਜਾਵੇਗਾ। ਇਸ ਦੌਰਾਨ ਉਹਨਾਂ ਵੱਖ ਵੱਖ ਥਾਵਾਂ ਤੇ "ਸ਼ਾਨਦਾਰ ਚਾਰ ਸਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ" ਦੇ ਤਹਿਤ "ਸੰਵਾਦ" ਪ੍ਰੋਗਰਾਮ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੀ ਲੋਕਾਂ ਸਾਹਮਣੇ ਰੱਖਿਆ, ਦੂਜੇ ਪਾਸੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ  ਗੋਇਲ ਵੱਲੋਂ ਲਹਿਰੇ ਹਲਕੇ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ ਤੇ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ। 2027 ਦੀਆਂ ਚੋਣਾਂ ਲਈ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਮੰਤਰੀ ਗੋਇਲ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਕ੍ਰਿਸ਼ਨ ਕੁਮਾਰ ਪੁੱਤਰ ਹਰੀ ਰਾਮ, ਪਰਵੀਨ ਕੁਮਾਰ ਪੁੱਤਰ ਬੰਤ ਰਾਮ, ਦੀਪਕ ਪੁੱਤਰ ਹਰ ਭਗਵਾਨ, ਪ੍ਰੇਮ ਸਿੰਘ ਪੁੱਤਰ ਸਤਨਾਮ ਸਿੰਘ, ਗੋਲੂ ਸਿੰਘ ਪੁੱਤਰ ਨਿਰੰਜਨ ਸਿੰਘ, ਸੁਰਿੰਦਰ ਕੁਮਾਰ ਪੁੱਤਰ ਜਗਦੀਸ਼ ਕੁਮਾਰ, ਓਮ ਪ੍ਰਕਾਸ਼, ਚਮਨ ਲਾਲ, ਭੁਪਿੰਦਰ, ਮਹੇਸ਼, ਰਜੇਸ਼, ਕਰਨ, ਬੰਤ ਰਾਮ ,ਜੋਤ ਮਸੀਹ ਤੋਂ ਇਲਾਵਾ ਹੋਰ ਪਾਰਟੀ ਵਲੰਟੀਅਰ ਹਾਜ਼ਰ ਸਨ। 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ