Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

April 07, 2026 05:39 PM
Rozana Sehaj times
ਮੁਕਤਸਰ ਸਾਹਿਬ : ਇਥੋਂ 26 ਕਿਲੋਮੀਟਰ ਦੂਰ ਪਿੰਡ ਛੱਤੇਆਣਾ ਵਿੱਚ ਨੈਸ਼ਨਲ ਸਪੋਰਟਸ ਕਲੱਬ ਛੱਤੇਆਣਾ ਵੱਲੋਂ ਇੱਕ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ 32 ਟੀਮਾਂ ਨੇ ਭਾਗ ਲਿਆ ।ਇਹ ਟੂਰਨਾਮੈਂਟ ਤਿੰਨ ਤੋਂ ਲੈ ਕੇ ਪੰਜ ਅਪ੍ਰੈਲ ਤੱਕ ਕਰਵਾਇਆ ਗਿਆ ਇਸ ਫੁਟਬਾਲ ਟੂਰਨਾਮੈਂਟ ਵਿੱਚ ਉਦੇਕਰਨ ਦੀ ਟੀਮ ਪਹਿਲੇ ਸਥਾਨ ਤੇ ਗੁਰੂ ਕਾਂਸੀ ਯੂਨੀਵਰਸਿਟੀ ਦੀ ਟੀਮ ਦੂਜੇ ਸਥਾਨ ਤੇ ਅਤੇ ਆਲਮਵਾਲਾ ਦੀ ਟੀਮ ਤੀਜੇ ਸਥਾਨ ਤੇ ਰਹੀ। ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਦੇ ਮੈਂਬਰ ਨਿਮਾ ਮਾਨ ਅਨੁਸਾਰ ਟੂਰਨਾਮੈਂਟ ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਗੁਰਦੀਪ ਸਿੰਘ ਦੇ ਪਰਿਵਾਰ ਵੱਲੋਂ ਸਨਮਾਨ ਕੀਤਾ ਗਿਆ ਇਸ ਤੋਂ ਇਲਾਵਾ ਕਲੱਬ ਵਿੱਚ ਦੂਸਰੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਸਵਰਗੀ ਜਗਜੀਤ ਸਿੰਘ ਸੰਧੂ ਦੇ ਪਰਿਵਾਰ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਸਮਾਪਤੀ ਸਮਾਗਮ ਵਿੱਚ ਮਿਸਲ ਸਤਲੁਜ ਸੰਸਥਾ ਦੇ ਪ੍ਰਧਾਨ ਸ੍ਰੀ ਅਜੇਪਾਲ ਸਿੰਘ ਬਰਾੜ ਦਾ ਨੈਸ਼ਨਲ ਸਪੋਰਟਸ ਕਲੱਬ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਇਸ ਮੌਕੇ ਸ਼੍ਰੀ ਅਜੇਪਾਲ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਖੇਡਾਂ ਪ੍ਰਤੀ ਇਮਾਨਦਾਰ ਨਹੀਂ ਹੈ ਖਿਡਾਰੀਆਂ ਨੂੰ ਨਾ ਯੋਗ ਸਹੂਲਤਾਂ ਅਤੇ ਨਾ ਖਿਡਾਰੀਆਂ ਨੂੰ ਖੇਡਾਂ ਵਿੱਚ ਪ੍ਰਦਰਸ਼ਨ ਕਰਨ ਲਈ ਯੋਗ ਖੇਡ ਸਟੇਡੀਅਮ/ ਖੇਡ ਸਥਾਨ ਮੁਹਈਆ ਕਰਵਾਏ ਜਾ ਰਹੇ ਹਨ ਉਹਨਾਂ ਕਿਹਾ ਕਿ ਰਾਜਨੀਤਿਕ ਤਬਦੀਲੀ ਦੀ ਸਥਿਤੀ ਵਿੱਚ ਪੰਜਾਬ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਅਤੇ ਖੇਡਾਂ ਵਿੱਚ ਪ੍ਰਦਰਸ਼ਨ ਕਰਨ ਲਈ ਨਵੇਂ ਸਟੇਡੀਅਮ ਅਤੇ ਖੇਡ ਸਥਾਨ ਮੁਹਈਆ ਕਰਵਾਏ ਜਾਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ