Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ :

April 07, 2026 05:43 PM
Rozana Sehaj times
ਰਾਜਾ ਸਾਂਸੀ/ਅਜਨਾਲਾ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ’ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ। ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਕਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ ਕਰਜ਼ੇ, ਗਹਿਣੇ ਗਿਰਵੀ ਰੱਖਣ ਜਾਂ ਵਿੱਤੀ ਮਦਦ ਲਈ ਹਾੜੇ ਕੱਢੇ ਬਿਨਾਂ ਤੁਰੰਤ ਇਲਾਜ ਸ਼ੁਰੂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਕੀਮ ਨੇ 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿਜੀ ਹਸਪਤਾਲਾਂ ਦੇ ਨੈੱਟਵਰਕ ਰਾਹੀਂ 40,000 ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸਮੇਤ 2 ਲੱਖ ਤੋਂ ਵੱਧ ਇਲਾਜਾਂ ਲਈ 300 ਕਰੋੜ ਰੁਪਏ ਤੋਂ ਵੱਧ ਦੀ ਨਕਦ ਰਹਿਤ ਸਿਹਤ ਸੇਵਾ ਪ੍ਰਦਾਨ ਕੀਤੀ ਹੈ। ਇਹਨਾਂ ਵਿੱਚੋਂ ਹਰੇਕ ਅੰਕੜਾ ਇੱਕ ਅਜਿਹੇ ਪਰਿਵਾਰ ਨਾਲ ਸਬੰਧਤ ਹੈ ਜਿਸ ਨੂੰ ਸਿਹਤ ਅਤੇ ਵਿੱਤੀ ਬਚਾਅ ਵਿੱਚੋਂ ਕਿਸੇ ਇੱਕ ਨੂੰ ਚੁਣਨ ਦੀ ਲੋੜ ਨਹੀਂ ਪਈ। ਚੇਅਰਮੈਨ ਛੀਨਾ ਨੇ ਦੱਸਿਆ ਕਿ ਸਭ ਤੋਂ ਵੱਧ ਪ੍ਰਾਪਤ ਕੀਤੇ ਜਾਣ ਵਾਲੇ ਇਲਾਜਾਂ ਵਿੱਚ ਡਾਇਲਸਿਸ, ਦਿਲ ਦੀਆਂ ਬਿਮਾਰੀਆਂ ਦੇ ਇਲਾਜ, ਆਰਥੋਪੀਡਿਕ ਸਰਜਰੀਆਂ, ਕੈਂਸਰ ਦੀ ਦੇਖਭਾਲ, ਅਤੇ ਸ਼ੂਗਰ ਨਾਲ ਸਬੰਧਤ ਪੇਚੀਦਗੀਆਂ ਤੇ ਸਾਹ ਦੀਆਂ ਬਿਮਾਰੀਆਂ ਦੇ ਇਲਾਜ ਸ਼ਾਮਲ ਹਨ, ਜੋ ਇਸ ਸਕੀਮ ਦੇ ਵਿਆਪਕ ਕਲੀਨਿਕਲ ਘੇਰੇ ਨੂੰ ਦਰਸਾਉਂਦੇ ਹਨ। ਉਨ੍ਹਾਂ ਦੱਸਿਆ ਕਿ ਗੁਰਦਿਆਂ ਦੀ ਪੁਰਾਣੀ ਬਿਮਾਰੀ ਇੱਕ ਨਿਰੰਤਰ ਚੁਣੌਤੀ ਹੈ, ਜਿਸ ਵਿੱਚ ਜੀਵਨ ਭਰ ਹਰ ਹਫ਼ਤੇ ਕਈ ਵਾਰ ਡਾਇਲਸਿਸ ਦੀ ਲੋੜ ਹੁੰਦੀ ਹੈ। ਇਸ ਸਕੀਮ ਦੇ ਤਹਿਤ, ਪੂਰੇ ਪੰਜਾਬ ਵਿੱਚ 68,000 ਤੋਂ ਵੱਧ ਗੁਰਦਾ ਰੋਗੀਆਂ ਨੂੰ ਨਿਰੰਤਰ ਡਾਇਲਸਿਸ ਇਲਾਜ ਰਾਹੀਂ ਸਹਾਰਾ ਦਿੱਤਾ ਜਾ ਰਿਹਾ ਹੈ, ਜਿਸ ’ਤੇ 14 ਕਰੋੜ ਰੁਪਏ ਤੋਂ ਵੱਧ ਦਾ ਖ਼ਰਚਾ ਆਇਆ ਹੈ। ਅਜਿਹੀ ਸਹਾਇਤਾ ਤੋਂ ਬਿਨਾਂ, ਕਮਜ਼ੋਰ ਆਰਥਿਕਤਾ ਵਾਲੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਕਰਾਉਣਾ ਬਹੁਤ ਔਖਾ ਹੈ, ਤੇ ਸਕੀਮ ਵਾਰਦਾਨ ਸਾਬਿਤ ਹੋ ਰਹੀ ਹੈ । ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਸਕੀਮ ਅਧੀਨ ਕੈਂਸਰ ਦੀ ਦੇਖਭਾਲ ਵੀ ਵਿਆਪਕ ਰਹੀ ਹੈ, ਜਿਸ ਵਿੱਚ ਕੀਮੋਥੈਰੇਪੀ, ਰੇਡੀਏਸ਼ਨ ਅਤੇ ਸਰਜੀਕਲ ਓਨਕੋਲੋਜੀ ਸਮੇਤ 14,000 ਤੋਂ ਵੱਧ ਇਲਾਜ 35 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਲਾਗਤ ਨਾਲ ਪ੍ਰਦਾਨ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮਰੀਜ਼ਾਂ ਨੂੰ ਇਲਾਜ ਦੇ ਸਾਰੇ ਪੜਾਵਾਂ ਵਿੱਚ ਨਿਰਵਿਘਨ ਦੇਖਭਾਲ ਮਿਲੇ। ਇਸੇ ਤਰ੍ਹਾਂ ਦਿਲ ਦੀਆਂ ਬਿਮਾਰੀਆਂ ਵਿੱਚ ਉੰਨਤ ਇਲਾਜ ਨੂੰ ਪਹੁੰਚਯੋਗ ਬਣਾਇਆ ਗਿਆ ਹੈ। ਪੀ ਜੀ ਆਈ ਐਮ ਈ ਆਰ ਚੰਡੀਗੜ੍ਹ ਵਿਖੇ ਟ੍ਰਾਈਕਸਪਿਡ ਵਾਲਵ ਦੀ ਮੁਰੰਮਤ ਦੇ ਨਾਲ ਇੱਕ ਬਹੁਤ ਹੀ ਗੁੰਝਲਦਾਰ ’ਡਬਲ-ਸਵਿੱਚ ਕਾਰਡੀਅਕ ਆਪ੍ਰੇਸ਼ਨ’, ਜੋ ਕਿ ਭਾਰਤ ਵਿੱਚ ਦਿਲ ਦੀਆਂ ਸਰਜਰੀਆਂ ਵਿੱਚੋਂ ਸਭ ਤੋਂ ਵੱਧ ਤਕਨੀਕੀ ਤੌਰ ’ਤੇ ਮੁਸ਼ਕਲ ਸਰਜਰੀ ਹੈ, ਨੂੰ 4.41 ਲੱਖ ਰੁਪਏ ਵਿੱਚ ਪੂਰੀ ਤਰ੍ਹਾਂ ਕਵਰ ਕੀਤਾ ਗਿਆ। ਨਿਜੀ ਖੇਤਰ ਵਿੱਚ, ਅਜਿਹੀਆਂ ਪ੍ਰਕਿਰਿਆਵਾਂ ਦੀ ਕੀਮਤ ਆਮ ਤੌਰ ’ਤੇ 5 ਲੱਖ ਤੋਂ 8 ਲੱਖ ਰੁਪਏ ਦੇ ਵਿਚਕਾਰ ਹੁੰਦੀ ਹੈ। ਕੁੱਲ ਮਿਲਾ ਕੇ, ਇਸ ਸਕੀਮ ਅਧੀਨ ਐਂਜੀਓਪਲਾਸਟੀ ਅਤੇ ਸਥਾਈ ਪੇਸਮੇਕਰ ਇਮਪਲਾਂਟੇਸ਼ਨ ਸਮੇਤ 5,700 ਤੋਂ ਵੱਧ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਕਵਰ ਕੀਤੇ ਗਏਹਨ, ਜਿਸ ਵਿੱਚ ਦਿਲ ਦੇ ਇਲਾਜ ਦਾ ਕੁੱਲ ਖਰਚਾ 47 ਕਰੋੜ ਰੁਪਏ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ ਰਹਿਤ ਇਲਾਜ ਤੱਕ ਵਿਆਪਕ ਪਹੁੰਚ ਬਣਾਈ ਜਾ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼