Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

April 07, 2026 05:51 PM
Rozana Sehaj times
 ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀ ਵਰਗ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਾਂਬੱਧ ਹੱਲ ਕਰਨ ਲਈ ਇੱਕ ਪੋਰਟਲ www.punjabdisewa.com ਬਣਾਇਆ ਗਿਆ ਹੈ ਅਤੇ ਵਪਾਰੀ ਆਪਣੀਆਂ ਸ਼ਿਕਾਇਤਾਂ ਇਸ ਪੋਰਟਲ ਉੱਪਰ ਦਰਜ਼ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੋਰਟਲ ਉੱਪਰ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 196 ਸ਼ਿਕਾਇਤਾਂ ਆਈਆਂ ਹਨ ਜਿਨ੍ਹਾਂ ਵਿਚੋਂ 153 ਨੂੰ ਹੱਲ ਕਰ ਦਿੱਤਾ ਗਿਆ ਹੈ ਜਦਕਿ ਬਕਾਇਆ ਸ਼ਿਕਾਇਤਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੋਰਟਲ ਉੱਪਰ ਆਈ ਹਰ ਸ਼ਿਕਾਇਤ ਉੱਪਰ ਫੌਰੀ ਕਾਰਵਾਈ ਕਰਦੇ ਸਮ੍ਹਾਂਬੱਧ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਪੱਧਰ `ਤੇ ਇਸ ਪੋਰਟਲ ਉੱਪਰ ਆਈਆਂ ਸ਼ਿਕਾਇਤਾਂ ਦਾ ਰੀਵਿਊ ਵੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ਾਰਾਂ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਦੇ ਨਾਲ ਹੀ ਬਜ਼ਾਰਾਂ ਵਿੱਚ ਪਬਲਿਕ ਟਾਇਲਟ, ਸਫ਼ਾਈ ਵਿਵਸਥਾ ਵੱਲ ਵੀ ਧਿਆਨ ਦੇਣ ਦੇ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਹੋਰ ਵੀ ਮੁੱਦੇ ਉਠਾਏ ਗਏ ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਡਿਪਟੀ ਕਮਿਸ਼ਨਰ ਵੱਲੋਂ ਦਿੱਤਾ ਗਿਆ। ਇਸ ਮੌਕੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਪਾਰੀਆਂ ਦੇ ਮੁੱਦਿਆਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਹਲਕਾ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਤਿੰਨ-ਪੱਧਰੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਪਾਰ ਕਮਿਸ਼ਨ ਵੱਲੋਂ ਵਪਾਰੀ ਵਰਗ ਨਾਲ ਸਬੰਧਿਤ ਮੁਸ਼ਕਲਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਧੀਕ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸ੍ਰੀ ਜੈ ਇੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਸ੍ਰੀ ਰਜਨੀਸ਼ ਅਰੋੜਾ, ਐੱਸ.ਡੀ.ਐੱਮ. ਸ੍ਰੀ ਅਸ਼ੋਕ ਕੁਮਾਰ, ਐੱਸ.ਡੀ.ਐੱਮ. ਜਸ਼ਨਪ੍ਰੀਤ ਸਿੰਘ, ਐੱਸ.ਡੀ.ਐੱਮ. ਖੁਸ਼ਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਡੀ.ਐੱਫ਼.ਐੱਸ.ਸੀ. ਸ੍ਰੀਮਤੀ ਹਰਵੀਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਅਭਿਸ਼ੇਕ ਬਾਂਸਲ, ਸ੍ਰੀ ਵਨੀਤ ਅਨੇਜਾ, ਮਨਜੀਤ ਸਿੰਘ, ਸੰਜੀਵ ਕੁਮਾਰ, ਰੋਹਿਲ ਖੰਨਾ, ਰਮੇਸ਼ ਅਵਸਥੀ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼