Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਧਮਕੀ ਭਰੀਆਂ ਈਮੇਲਾਂ ਨਾਲ ਹੜਕੰਪ, ਅੰਮ੍ਰਿਤਸਰ ਦੇ ਸਕੂਲ ਹਾਈ ਅਲਰਟ ‘ਤੇ, ਕਈ ਸਕੂਲ ਬੰਦ

April 07, 2026 05:54 PM
Rozana Sehaj times
ਅੰਮ੍ਰਿਤਸਰ : ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਸਾਹਮਣੇ ਆਈਆਂ ਹਨ, ਜਿਸ ਤੋਂ ਬਾਅਦ ਅੰਮ੍ਰਿਤਸਰ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਕਈ ਨਾਮੀ ਸਕੂਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ‘ਤੇ ਕਈ ਸਕੂਲ ਬੰਦ ਕਰ ਦਿੱਤੇ ਗਏ ਹਨ। ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਤੁਰੰਤ ਛੁੱਟੀ ਕਰਕੇ ਘਰ ਭੇਜਿਆ ਗਿਆ ਅਤੇ ਮਾਪਿਆਂ ਨੂੰ ਵੀ ਸੂਚਿਤ ਕੀਤਾ ਗਿਆ। ਸ਼੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦੇ ਪ੍ਰਬੰਧਕ ਸੰਜੇ ਮਹਾਜਨ ਨੇ ਦੱਸਿਆ ਕਿ ਸਵੇਰੇ ਸਕੂਲ ਨੂੰ ਧਮਕੀ ਭਰੀ ਈਮੇਲ ਮਿਲੀ ਸੀ, ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਕੂਲ ਦੀ ਪੂਰੀ ਜਾਂਚ ਕੀਤੀ ਗਈ। ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਪ੍ਰਬੰਧਕਾਂ ਨੇ ਬੱਚਿਆਂ ਨੂੰ ਛੁੱਟੀ ਦੇ ਕੇ ਘਰ ਭੇਜਣ ਦਾ ਫੈਸਲਾ ਲਿਆ। ਦੂਜੇ ਪਾਸੇ, ਮਾਪਿਆਂ ਨੇ ਦੱਸਿਆ ਕਿ ਸਕੂਲ ਵੱਲੋਂ ਫੋਨ ਕਰਕੇ ਉਨ੍ਹਾਂ ਨੂੰ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਉਹ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਨੂੰ ਘਰ ਲੈ ਗਏ। ਇਸ ਦੌਰਾਨ ਅੰਮ੍ਰਿਤਸਰ ਪੁਲਿਸ ਵੱਲੋਂ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਡੀਸੀਪੀ ਲਾ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਧਮਕੀ ਭਰੀਆਂ ਈਮੇਲਾਂ ਦੇ ਮੱਦੇਨਜ਼ਰ ਸਾਰੇ ਪ੍ਰਭਾਵਿਤ ਥਾਵਾਂ ‘ਤੇ ਐਂਟੀ-ਸਬੋਟਾਜ਼ ਚੈਕਿੰਗ ਕਰਵਾਈ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਸ਼ਖ਼ਸ ਨੂੰ ਦੂਜੇ ਰਾਜ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਇਆ ਜਾ ਰਿਹਾ ਹੈ, ਜਿਸ ਨਾਲ ਪੁੱਛਗਿੱਛ ਕਰਕੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਅਮਨ-ਕਾਨੂੰਨ ਬਣਾਈ ਰੱਖਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ ਅਤੇ ਹਰੇਕ ਪੱਖ ਨੂੰ ਧਿਆਨ ਵਿੱਚ ਰੱਖ ਕੇ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

 

More in Majha

ਸ੍ਰੀ ਦਰਬਾਰ ਸਾਹਿਬ ਵਿਖੇ ਗੁਰਪੁਰਬ ਮੌਕੇ ਤੇਜ਼ ਬਰਸਾਤ ‘ਚ ਵੀ ਹੋਈ ਅਲੌਕਿਕ ਆਤਿਸ਼ਬਾਜ਼ੀ

ਮੁੱਖ ਮੰਤਰੀ ਯਾਤਰਾ ਯੋਜਨਾ ਬੱਸ ਨੂੰ ਹਰੀ ਝੰਡੀ ਦੇ ਕੇ ਸੋਨੀਆ ਮਾਨ ਨੇ ਕੀਤਾ ਰਵਾਨਾ

ਮੇਅਰ ਅਤੇ ਕਮਿਸ਼ਨਰ ਨੇ ਠੋਸ ਕੁੜੇ ਦੇ ਪ੍ਰਬੰਧਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਹੋਈ ਸ਼ਰੂਆਤ

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ :

ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਾਇਆ ਮਤਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ