Sunday, November 29, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

5 ਕਿਲੋ ਫ੍ਰੀ ਟ੍ਰੇਡ ਐਲ ਪੀ ਜੀ ਸਿਲੰਡਰ ਢੁਕਵੀਂ ਗਿਣਤੀ ਵਿੱਚ ਉਪਲਬਧ; ਮੋਹਾਲੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਬਰਾਹਟ ਤੋਂ ਬਚਣ ਦੀ ਅਪੀਲ

April 07, 2026 06:06 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸਮੂਹ ਨਿਵਾਸੀਆਂ, ਖਾਸ ਕਰਕੇ ਪਰਵਾਸੀ ਅਤੇ ਮਜ਼ਦੂਰ ਵਰਗ ਦੀ ਸੁਵਿਧਾ ਹਿਤ ਸੂਚਿਤ ਕੀਤਾ ਗਿਆ ਹੈ ਕਿ 5 ਕਿਲੋ ਫ੍ਰੀ ਟ੍ਰੇਡ ਐਲ ਪੀ ਜੀ ਸਿਲੰਡਰ ਜ਼ਿਲ੍ਹੇ ਵਿੱਚ ਢੁਕਵੀਂ ਮਾਤਰਾ ਵਿੱਚ ਉਪਲਬਧ ਹਨ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਰਿੰਦਰ ਕੁਮਾਰ ਨੇ ਦੱਸਿਆ ਇਹ ਸਿਲੰਡਰ ਬੀ ਪੀ ਸੀ ਐਲ, ਆਈ ਓ ਸੀ ਐਲ ਅਤੇ ਐਚ ਪੀ ਸੀ ਐਲ ਦੇ ਅਧਿਕਾਰਿਤ ਵਿਤਰਕਾਂ ਕੋਲੋਂ ਆਸਾਨੀ ਨਾਲ ਪ੍ਰਾਪਤ ਕੀਤੇ ਜਾ ਸਕਦੇ ਹਨ, ਜਿਨ੍ਹਾਂ ਕੋਲ ਇਸ ਸਮੇਂ ਉਪਯੁਕਤ ਮਾਤਰਾ ਵਿੱਚ ਸਟਾਕ ਮੌਜੂਦ ਹੈ। ਪ੍ਰਸ਼ਾਸਨ ਵੱਲੋਂ ਉਪਭੋਗਤਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਬਰਾਉਣ ਨਾ ਅਤੇ ਘਰੇਲੂ ਐਲ ਪੀ ਜੀ ਸਿਲੰਡਰਾਂ ਲਈ ਪ੍ਰੇਸ਼ਾਨ ਹੋ ਕੇ ਭੀੜ ਨਾ ਲਾਉਣ। ਇਸ ਦੀ ਬਜਾਏ, ਉਹ 5 ਕਿਲੋ ਦੇ ਐਫ ਟੀ ਐਲ ਸਿਲੰਡਰ ਦੀ ਵਰਤੋਂ ਕਰਨ, ਜੋ ਕਿ ਆਸਾਨੀ ਨਾਲ ਅਤੇ ਬਿਨਾਂ ਕਿਸੇ ਔਖ ਦੇ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ, ਵੱਖ-ਵੱਖ ਥਾਵਾਂ ‘ਤੇ ਐਲ ਪੀ ਜੀ ਡਿਸਟ੍ਰਿਬਿਊਟਰਾਂ ਵੱਲੋਂ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ, ਜਿੱਥੇ ਲੋਕਾਂ ਨੂੰ 5 ਕਿਲੋ ਵਾਲੇ ਸਿਲੰਡਰਾਂ ਦੀ ਉਪਲਬਧਤਾ ਅਤੇ ਉਨ੍ਹਾਂ ਨੂੰ ਲੈਣ ਦੀ ਸੌਖੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ, ਬੇਲੋੜੀ ਭੀੜ ਤੋਂ ਬਚਣ ਅਤੇ ਐਲ ਪੀ ਜੀ ਸਪਲਾਈ ਨੂੰ ਬਿਨਾਂ ਰੁਕਾਵਟ ਜਾਰੀ ਰੱਖਣ ਲਈ ਉਪਲਬਧ ਵਿਕਲਪਾਂ ਦੀ ਵਰਤੋਂ ਕਰਨ।
 
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਬੈਂਸ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਖੁੱਡੀਆਂ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼