Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

National

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

April 07, 2026 06:48 PM
Rozana Sehaj times

ਅੰਮ੍ਰਿਤਸਰ : ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਡਾ.ਰੁਪਿੰਦਰ ਪਾਲ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਨੌਜਵਾਨਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਦੀ ਆਖਿਰੀ ਮਿਤੀ ਵਧਾ ਕੇ 10 ਅਪ੍ਰੈਲ 2026 ਕਰ ਦਿੱਤੀ ਗਈ ਹੈ। ਇਸ ਸਾਲ ਅਗਨੀਵੀਰ ਆਰਮੀ ਭਰਤੀ ਸਬੰਧੀ ਰੈਲੀ ਜਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਰੋਜਗਾਰ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ ਇਹ ਫੈਸਲਾ ਨੌਜਵਾਨਾਂ ਵੱਲੋਂ ਲਗਾਤਾਰ ਆ ਰਹੀ ਭਰਤੀ ਸਬੰਧੀ ਪੁੱਛਗਿੱਛ ਅਤੇ ਭਰਤੀ ਲਈ ਅਪਲਾਈ ਕਰਨ ਦੀ ਦਿਲਚਸਪੀ ਨੂੰ ਵਿਚਾਰ ਕਰ ਕੇ ਚਾਹਵਾਨ ਪ੍ਰਾਰਥੀਆਂ ਦੀ ਸਹੂਲਤ ਲਈ ਲਿਆ ਗਿਆ ਹੈ ਅਤੇ ਨਾਲ ਹੀ ਇਸ ਸਾਲ ਤੋਂ ਉਮਰ ਸੀਮਾ ਵਿੱਚ ਵੀ ਇੱਕ ਸਾਲ ਦਾ ਵਾਧਾ ਕਰਦੇ ਹੋਏ ਉਮਰ ਸੀਮਾ ਵੱਧਾ ਕੇ 18 ਤੋਂ 22 ਸਾਲ ਕਰ ਦਿੱਤੀ ਗਈ ਹੈ। ਇਸ ਭਰਤੀ ਲਈ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜਿਕਲੀ ਫਿਟ ਹੋਣੇ ਚਾਹੀਦੇ ਹਨ। ਇੱਥੇ ਇਹ ਦੱਸਣਯੋਗ ਹੈ ਕਿ ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ ਅਤੇ ਨਾਲ ਹੀ ਜਿਲ੍ਹੇ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਨੂੰ ਇਸ ਵਧੀ ਹੋਈ ਮਿਤੀ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ। ਉਹਨਾਂ ਦੱਸਿਆ ਕਿ ਅਗਨੀਵੀਰ ਯੁਵਕਾਂ ਲਈ ਸਰਕਾਰ ਦੀਆਂ ਵੱਖ-ਵੱਖ ਯੂਨਟਾਂ ਜਿਵੇਂ ਕਿ ਸੀ.ਆਰ.ਪੀ.ਐਫ, ਬੀ.ਐਸ.ਐਫ, ਆਈ.ਟੀ.ਬੀ.ਪੀ ਅਤੇ ਹੋਰ ਸਟੇਟ ਪੁਲਿਸ ਆਦਿ ਵਿੱਚ ਇੱਕ ਸਪੈਸ਼ਲ ਵੱਖਰਾ ਅਗਨੀਵੀਰ ਕੋਟਾ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਸਿਰਫ ਅਗਨੀਵੀਰ ਯੁਵਕ ਹੀ ਅਪਲਾਈ ਕਰ ਸਕਦੇ ਹਨ। ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ www.joinindianarmy.nic.in ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ ਅਤੇ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕਰ ਸਕਦੇ ਹਨ।

 

Have something to say? Post your comment

More in National

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ