Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

National

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

April 07, 2026 06:48 PM
Rozana Sehaj times

 ਅੰਮ੍ਰਿਤਸਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾ ਅਨੁਸਾਰ ਵਧੀਕ ਜਿਲ੍ਹਾ ਚੋਣ ਅਫਸਰ ਸ੍ਰੀ ਰੋਹਿਤ ਗੁਪਤਾ ਨੇ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਮੀਟਿੰਗ ਕੀਤੀ। ਜਿਸ ਵਿੱਚ ਉਹਨ੍ਹਾਂ ਵੱਲੋਂ ਹਾਜ਼ਰ ਆਏ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਲਈ ਕਿਹਾ। ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਸੂਚਿਤ ਕੀਤਾ ਗਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋ ਪੰਜਾਬ ਰਾਜ ਵਿੱਚ ਸਪੈਸ਼ਲ ਇੰਨਟੈਂਸਿਵ ਰਵੀਜਨ (ਐਸ.ਆਈ.ਆਰ) ਦਾ ਐਲਾਨ ਬਹੁੱਤ ਜਲਦ ਕੀਤਾ ਜਾ ਸਕਦਾ ਹੈ। ਜਿਸ ਦੇ ਮੱਧੇ ਨਜ਼ਰ ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਦੀ ਪਾਲਨਾ ਕਰਦੇ ਹੋਏ ਬੂਥ ਲੈਵਲ ਏਜੰਟ ਨਿੱਯੁਕਤ ਕੀਤੇ ਜਾਣ। ਇਹ ਬੂਥ ਲੈਵਲ ਏਜੰਟ ਬੀ.ਐਲ.ਓਜ਼ ਨਾਲ ਮਿਲ ਕੇ ਵੋਟਰ ਸੂਚੀ ਨੂੰ ਬਿਹਤਰ ਬਣਾਉਣ ਲਈ ਕੰਮ ਕਰਨਗੇ ਅਤੇ ਨਵੀਆਂ ਵੋਟਾਂ ਬਣਾਉਣ,ਕਟੌਤੀ, ਸੋਧ ਲਈ ਫਾਰਮ ਜਮ੍ਹਾ ਕਰਵਾਉਣ ਵਿਚ ਬਿਨੈਕਾਰਾ ਦੀ ਅਗਵਾਈ/ਮਦਦ ਕਰਨਗੇ। ਇਸ ਮੀਟਿੰਗ ਵਿੱਚ ਹਾਜ਼ਰ ਬੂਥ ਲੈਵਲ ਏਜੰਟਾ ਦੀ ਨਿਯੁਕਤੀ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋ ਪ੍ਰਾਪਤ ਹੋਈਆਂ ਹਦਾਇਤਾ ਅਤੇ ਫਾਰਮ ਬੀ.ਐਲ.ਏ 1 ਅਤੇ ਬੀ.ਐਲ.ਏ 2 ਸਪਲਾਈ ਕੀਤੇ ਗਏ। ਇਸ ਮੀਟਿੰਗ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ(ਦਿਹਾਤੀ) ਤੋਂ ਸ੍ਰੀ ਹਰਗੁਰਿੰਦਰ ਸਿੰਘ ਗਿੱਲ, ਭਾਰਤੀ ਜਨਤਾ ਪਾਰਟੀ (ਸ਼ਹਿਰੀ) ਤੋਂ ਸ਼੍ਰੀ ਸਤਪਾਲ ਡੋਗਰਾ, ਭਾਰਤੀ ਜਨਤਾ ਪਾਰਟੀ (ਦਿਹਾਤੀ) ਤੋਂ ਸ੍ਰੀ ਵਿਕਰਮ ਡੰਡੋਨਾ, ਆਮ ਆਦਮੀ ਪਾਰਟੀ (ਸ਼ਹਿਰੀ) ਤੋਂ ਸ਼੍ਰੀ ਸਰਬਜੀਤ ਸਿੰਘ ਬਿੱਟੂ, ਆਮ ਆਦਮੀ ਪਾਰਟੀ (ਦਿਹਾਤੀ) ਤੋਂ ਸ੍ਰੀ ਤ੍ਰਿਲੋਕੀ ਨਾਥ ਤੋ ਇਲਾਵਾ ਸ਼੍ਰੀ ਇੰਦਰਜੀਤ ਸਿੰਘ, ਚੋਣ ਤਹਿਸੀਲਦਾਰ ਹਾਜ਼ਰ ਸਨ।

 

Have something to say? Post your comment

More in National

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ