Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮੇਅਰ ਅਤੇ ਕਮਿਸ਼ਨਰ ਨੇ ਠੋਸ ਕੁੜੇ ਦੇ ਪ੍ਰਬੰਧਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

April 07, 2026 07:14 PM
Rozana Sehaj times

ਅੰਮ੍ਰਿਤਸਰ : ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸ਼ਹਿਰ ਵਿੱਚ ਠੋਸ ਕੁੜੇ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦਫ਼ਤਰ ਤੋਂ ਇੱਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੇਅਰ ਨੇ ਕਿਹਾ ਕਿ ਠੋਸ ਕੁੜੇ ਦੇ  ਸਹੀ ਪ੍ਰਬੰਧਨ ਲਈ ਘਰ ਵਿੱਚ ਕੁੜੇ ਦਾ ਪ੍ਰਬੰਧਨ ਕਰਨਾ ਜ਼ਰੂਰੀ ਹੈ। ਜਿਸ ਤਹਿਤ ਘਰ ਵਿਚ ਹੀ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕੁੜੇਦਾਨਾਂ ਵਿੱਚ ਰੱਖਣਾ ਚਾਹੀਦਾ ਹੈ। ਗਿੱਲੇ ਕੂੜੇ ਵਿੱਚ ਸਬਜ਼ੀਆਂ ਅਤੇ ਫਲਾਂ ਦੇ ਛਿਲਕੇ, ਖਰਾਬ ਭੋਜਨ, ਅੰਡੇ ਦੇ ਛਿਲਕੇ, ਟੀ ਬੈਗ,  ਸੜੇ ਫਲ, ਫੁੱਲਾਂ ਦੇ ਹਾਰ, ਪੱਤੇ, ਮਾਸ ਅਤੇ ਮੱਛੀ ਦੀਆਂ ਹੱਡੀਆਂ ਆਦਿ ਸ਼ਾਮਲ ਹਨ। ਸੁੱਕੇ ਕੂੜੇ ਵਿੱਚ ਪਲਾਸਟਿਕ ਦੇ ਕਵਰ, ਬੋਤਲਾਂ ਅਤੇ ਡੱਬੇ, ਚਿਪਸ ਅਤੇ ਟੌਫੀ ਦੇ ਰੈਪਰ, ਅਖ਼ਬਾਰ, ਗੱਤੇ, ਫਾਈਲ ਪੇਪਰ, ਟੈਟਰਾਪੈਕ, ਧਾਤ ਦੇ ਡੱਬੇ, ਗਲਾਸ, ਬੋਤਲਾਂ, ਜਾਰ ਅਤੇ ਪਲੇਟਾਂ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ, ਘਰਾਂ ਤੋਂ ਰਸਾਇਣਕ ਕੂੜਾ, ਜਿਵੇਂ ਕਿ ਕੀਟਨਾਸ਼ਕ, ਵਰਤੀਆਂ ਗਈਆਂ ਬੈਟਰੀਆਂ ਅਤੇ ਸੈੱਲ, ਮਿਆਦ ਪੁੱਗ ਚੁੱਕੀਆਂ ਦਵਾਈਆਂ, ਫਿਨਾਇਲ, ਐਸਿਡ, ਬਲੀਚਿੰਗ ਏਜੰਟ, ਖਰਾਬ ਬਿਜਲੀ ਦੀਆਂ ਤਾਰਾਂ ਆਦਿ ਨੂੰ ਕਾਲੇ ਕੁੜੇਦਾਨ ਵਿੱਚ ਰੱਖਣਾ ਚਾਹੀਦਾ ਹੈ। ਘਰੇਲੂ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਇਨਫੈਕਸ਼ਨ ਤੋਂ ਬਚਾਉਣ ਲਈ ਸੈਨੇਟਰੀ ਪੈਡ ਅਤੇ ਡਾਇਪਰ ਸਮੇਤ ਸੈਨੇਟਰੀ ਕੂੜੇ ਲਈ ਲਾਲ ਕੁੜੇਦਾਨ ਦੀ ਵਰਤੋਂ ਕਰਨੀ ਚਾਹੀਦੀ ਹੈ। ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਵਿੱਚ ਕੂੜਾ ਪ੍ਰਬੰਧਨ ਜਨਤਕ ਸਹਿਯੋਗ ਅਤੇ ਭਾਗੀਦਾਰੀ ਤੋਂ ਬਿਨਾਂ ਅਸੰਭਵ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਖਾਲੀ ਪਲਾਟਾਂ ਅਤੇ ਗਲੀਆਂ- ਸੜਕਾਂ  ਵਿੱਚ ਕੂੜਾ ਨਾ ਸੁੱਟਣ ਅਤੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਤੋਂ ਬਾਅਦ ਸਫਾਈ ਨੂੰ ਯਕੀਨੀ ਬਣਾਉਣ। ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਫੈਲਾਉਣ ਲਈ ਅੱਜ ਇੱਕ ਵੈਨ ਲਾਂਚ ਕੀਤੀ ਗਈ, ਜੋ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਗਲੀਆਂ ਮੁਹੱਲੇ ਆਦਿ ਵਿੱਚ ਘੁੰਮੇਗੀ। ਇਸ ਮੌਕੇ ਡਾ. ਕਿਰਨ ਕੁਮਾਰ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

 

More in Majha

ਸ੍ਰੀ ਦਰਬਾਰ ਸਾਹਿਬ ਵਿਖੇ ਗੁਰਪੁਰਬ ਮੌਕੇ ਤੇਜ਼ ਬਰਸਾਤ ‘ਚ ਵੀ ਹੋਈ ਅਲੌਕਿਕ ਆਤਿਸ਼ਬਾਜ਼ੀ

ਮੁੱਖ ਮੰਤਰੀ ਯਾਤਰਾ ਯੋਜਨਾ ਬੱਸ ਨੂੰ ਹਰੀ ਝੰਡੀ ਦੇ ਕੇ ਸੋਨੀਆ ਮਾਨ ਨੇ ਕੀਤਾ ਰਵਾਨਾ

ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਹੋਈ ਸ਼ਰੂਆਤ

ਧਮਕੀ ਭਰੀਆਂ ਈਮੇਲਾਂ ਨਾਲ ਹੜਕੰਪ, ਅੰਮ੍ਰਿਤਸਰ ਦੇ ਸਕੂਲ ਹਾਈ ਅਲਰਟ ‘ਤੇ, ਕਈ ਸਕੂਲ ਬੰਦ

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ :

ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਾਇਆ ਮਤਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ