ਅੰਮ੍ਰਿਤਸਰ : ਮੁੱਖ ਮੰਤਰੀ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਗੁਲਗੜ੍ਹ ਬੂਥ ਨੰਬਰ ਇੱਕ ਤੋਂ ਪਹਿਲੀ ਬੱਸ ਧਾਰਮਿਕ ਯਾਤਰਾ ਲਈ ਰਵਾਨਾ ਹੋਈ।ਜਿਸ ਨੂੰ ਰਵਾਨਾ ਕਰਨ ਲਈ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਸੋਨੀਆ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਲਕਾ ਰਾਜਾਸਾਂਸੀ ਤੋਂ ਅੱਜ ਪਹਿਲੀ ਬੱਸ ਧਾਰਮਿਕ ਯਾਤਰਾ ਕਰਨ ਲਈ ਰਵਾਨਾ ਹੋ ਰਹੀ ਹੈ ਇਹ ਯਾਤਰਾ ਸ਼੍ਰੀ ਆਨੰਦਪੁਰ ਸਾਹਿਬ ਦੇ ਵੱਖ-ਵੱਖ ਗੁਰਦੁਆਰਿਆਂ ਅਤੇ ਮਾਤਾ ਨੈਣਾ ਦੇਵੀ ਵਿਖੇ ਦਰਸ਼ਨ ਕਰਨ ਲਈ ਜਾ ਰਹੀ।ਸੋਨੀਆ ਮਾਨ ਨੇ ਕਿਹਾ ਕਿ ਇਹ ਬੱਸ ਸੇਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਿਲਕੁਲ ਫਰੀ ਕੀਤੀ ਗਈ ਹੈ।ਯਾਤਰੀ ਦੇ ਖਾਣ ਪੀਣ ਦਾ ਖਰਚਾ ਵੀ ਪੰਜਾਬ ਸਰਕਾਰ ਕਰੇਗੀ।ਸੋਨੀਆ ਮਾਨ ਨੇ ਅਕਾਲੀ ਦਲ ਬਾਦਲ ਤੇ ਸ਼ਬਦੀ ਵਾਰ ਕਰਦੇ ਹੋਏ ਕਿਹਾ ਕਿ ਜਿਹੜੇ ਖੁਦ ਨੂੰ ਪੰਜਾਬ ਹਿਤੈਸ਼ੀ ਅਤੇ ਪੰਥਕ ਪਾਰਟੀ ਅਖਵਾਉਂਦੇ ਹਨ ਜਿਨਾਂ ਨੇ ਧਾਰਮਿਕ ਸਥਾਨਾਂ ਤੇ ਕਬਜ਼ੇ ਕੀਤੇ ਉਨਾਂ ਨੇ ਆਪਣੀ ਸਰਕਾਰ ਦੌਰਾਨ ਕੋਈ ਵੀ ਇਸ ਤਰ੍ਹਾਂ ਦਾ ਉਪਰਾਲਾ ਨਹੀਂ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਸਲਾਘਾ ਯੋਗ ਯੋਜਨਾ ਚਲਾਈ ਜਿਸ ਨਾਲ ਪੂਰੇ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਨਜ਼ਰ ਆ ਰਹੀ ਹੈ ਸੋਨੀਆ ਮਾਨ ਨੇ ਕਿਹਾ ਕਿ ਜਿਸ ਤਰੀਕੇ ਨਾਲ ਇਹ ਬੱਸ ਇੱਕ ਨੰਬਰ ਬੂਥ ਤੋਂ ਰਵਾਨਾ ਕੀਤੀ ਗਈ ਹੈ।ਰਾਜਾਸਾਂਸੀ ਹਲਕੇ ਦੇ ਸਾਰੇ ਬੂਥਾਂ ਤੋਂ ਇਹ ਬੱਸਾਂ ਧਾਰਮਿਕ ਯਾਤਰਾ ਲਈ ਰਵਾਨਾ ਕੀਤੀਆਂ ਜਾਣਗੀਆਂ ਤਾਂ ਜੋ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰ ਕਰ ਸਕਣ। ਸੋਨੀਆ ਮਾਨ ਨੇ ਦੱਸਿਆ ਕਿ ਇਹ ਯਾਤਰਾ ਕਿਸੇ ਇੱਕ ਧਰਮ ਦੇ ਸਥਾਨ ਤੇ ਨਹੀਂ ਜਾਂਦੀ ਸਗੋਂ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਹਰ ਇੱਕ ਧਾਰਮਿਕ ਸਥਾਨ ਤੇ ਪਹੁੰਚ ਰਹੀ ਹੈ।ਉਹਨਾਂ ਨੇ ਰਾਜਾਸਾਂਸੀ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਯਾਤਰਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾਣ