Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਆਯੋਜਿਤ

April 07, 2026 07:37 PM
Rozana Sehaj times
ਮੋਗਾ : ਅੱਜ ਸਬ-ਜੇਲ੍ਹ, ਮੋਗਾ ਵਿਖੇ ਮਿਸ ਨੀਲਮ ਅਰੋੜਾ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਹੀ ਹੇਠ ਸਬ-ਜੇਲ, ਮੇਗਾ ਵਿਖੇ ਕੈਦੀਆਂ/ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ । ਇਸ ਮੌਕੇ ਡਾ. ਮਨਿੰਦਰ ਸਿੰਘ ਮੈਡੀਕਲ ਅਫਸਰ, ਡਾ. ਅਜਵਿੰਦਰ ਸਿੰਘ (ਮੈਡੀਸਿਨ), ਡਾ. ਅਰਬਾਜ਼ ਗਿੱਲ (ਜਨਰਲ ਸਰਜਨ), ਡਾ. ਅਮੁਲਦੀਪ ਸਿੰਘ ਅਤੇ ਅਮ੍ਰਿਤਪਾਲ ਸਿੰਘ ਵਾਰਡ ਅਟੈਂਡੈਂਟ ਸਿਵਲ ਹਸਪਤਾਲ ਮੋਗਾ ਤੋਂ ਮੌਜੂਦ ਸਨ। ਇਸ ਕੈਂਪ ਵਿੱਚ ਉਕਤ ਟੀਮ ਵੱਲੋਂ ਕੁੱਲ 87 ਕੈਦੀਆਂ/ਹਵਾਲਾਤੀਆਂ ਦਾ ਚੈਕਅੱਪ ਕੀਤਾ ਗਿਆ ਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਜਿਲਾ ਅਤੇ ਸੈਸ਼ਨ ਜੱਜ, ਮੋਗਾ ਵਲੋਂ ਕੈਦੀਆਂ/ਹਵਾਲਾਤੀਆਂ ਦੀਆਂ ਸੱਮਸਿਆਵਾਂ ਨੂੰ ਸੁਣਿਆ ਗਿਆ ਅਤੇ ਨਿਪਟਾਰਾ ਕੀਤਾ ਗਿਆ। ਮਿਸ ਨੀਲਮ ਅਰੋੜਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਵਾਲਾਤੀਆਂ/ਕੈਦੀਆਂ ਦੀ ਚੰਗੀ ਸਿਹਤ ਲਈ ਅਸੀਂ ਇਹ ਮੈਡੀਕਲ ਕੈਂਪ ਲਗਾਉਂਦੇ ਰਹਿੰਦੇ ਹਾਂ ਅਤੇ ਭਵਿੱਖ ਵਿੱਚ ਵੀ ਲਗਾਉਂਦੇ ਰਹਾਂਗੇ। ਉਨ੍ਹਾਂ ਵੱਲੋਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਕਿ ਕੌਣ-ਕੌਣ ਵਿਅਕਤੀ ਅਤੇ ਕਿਸ ਤਰ੍ਹਾਂ ਮੁਫਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ । ਉਨਾਂ ਨੇ ਦੱਸਿਆ ਕਿ ਜੇਲ ਵਿੱਚ ਬੰਦ ਹਵਾਲਾਤੀ/ਕੈਦੀ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਮੁੱਫਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਮੁਫਤ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਦੀਆਂ ਹਨ ਅਤੇ ਕਿਸੇ ਵੀ ਤਰ੍ਹਾ ਦਾ ਖਰਚਾ ਨਹੀਂ ਹੁੰਦਾ ਸਾਰਾ ਖਰਚਾ ਇਸ ਅਥਾਰਟੀ ਵਲੋਂ ਕੀਤਾ ਜਾਂਦਾ ਹੈ। ਇਸ ਮੌਕੇ ਤੇ ਸ਼੍ਰੀਮਤੀ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਸ਼੍ਰੀ ਪ੍ਰੀਤਮਪਾਲ ਸਿੰਘ, ਸੁਪਰਡੈਂਟ ਸਬ ਜੇਲ ਮੋਗਾ ਅਤੇ ਸ਼੍ਰੀ ਸਮੀਰ ਗੁਪਤਾ,ਚੀਫ ਲੀਗਲ ਏਡ ਡਿਫੈਂਸ ਕਾਊਂਸਲ ਮੋਗਾ ਵੀ ਹਾਜਰ ਸਨ ।
 
ਫੋਟੋ ਕੈਪਸਨ : ਮਿਸ ਨੀਲਮ ਅਰੋੜਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਜੀ ਸਬ ਜੇਲ ਮੋਗਾ ਵਿਖੇ ਮੈਡੀਕਲ ਕੈਂਪ ਦੌਰਾਨ। 
 
 
 
 

Have something to say? Post your comment

 

More in Malwa

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ

ਸੁਨਾਮ ਨਗਰ ਕੌਂਸਲ ਦੇ ਕਾਰਜਕਾਲ ਦੀ ਮਿਆਦ ਹੋਈ ਪੂਰੀ

ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਵੱਲੋਂ ਵਰਲਡ ਹੈਲਥ ਡੇ ਉਤਸ਼ਾਹ ਨਾਲ ਮਨਾਇਆ ਗਿਆ

ਮੋਗਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸ਼ਹਿਰੀ ਪ੍ਰਧਾਨ ਕਾਂਗਰਸ ‘ਚ ਸ਼ਾਮਿਲ

ਨਸ਼ਿਆਂ ਦੀ ਦਲਦਲ ਤੋਂ ਨਿਕਲ ਕੇ ਨੌਜਵਾਨੀ ਲਈ ਰਾਹਦਾਰ ਬਣੇ ਸੁਖਬੀਰ ਰਾਮਪੁਰਾ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ: ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ, ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ