Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਸ਼ਿਆਂ ਦੀ ਦਲਦਲ ਤੋਂ ਨਿਕਲ ਕੇ ਨੌਜਵਾਨੀ ਲਈ ਰਾਹਦਾਰ ਬਣੇ ਸੁਖਬੀਰ ਰਾਮਪੁਰਾ

April 07, 2026 07:49 PM
Rozana Sehaj times
ਬਠਿੰਡਾ/ਰਾਮਪੁਰਾ ਫੂਲ : ਨਸ਼ਾ ਮੁਕਤ ਪੰਜਾਬ ਦੀ ਲਹਿਰ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਇੰਟਰਨੈਸ਼ਨਲ ਬਾਡੀਬਿਲਡਰ ਸੁਖਬੀਰ ਰਾਮਪੁਰਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨਾ ਸਿਰਫ਼ ਵਿਅਕਤੀ ਨੂੰ, ਸਗੋਂ ਪੂਰੇ ਪਰਿਵਾਰ ਨੂੰ ਤਬਾਹ ਕਰ ਦਿੰਦੇ ਹਨ। ਸੁਖਬੀਰ ਨੇ ਦੱਸਿਆ ਕਿ ਉਹ ਖੁਦ ਇਸ ਦਲਦਲ ਵਿੱਚੋਂ ਨਿਕਲੇ ਹਨ ਅਤੇ ਅੱਜ ਆਪਣੇ ਪੈਰਾਂ ’ਤੇ ਖੜ੍ਹ ਕੇ ਇੱਕ ਨਵੀਂ ਜ਼ਿੰਦਗੀ ਜੀ ਰਹੇ ਹਨ। ਉਨ੍ਹਾਂ ਨੇ ਆਪਣੀ ਜਿਮ ਰਾਹੀਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਦੀ ਕੋਸ਼ਿਸ਼ ਕੀਤੀ ਹੈ, ਜਿੱਥੇ ਕਸਰਤ, ਅਨੁਸ਼ਾਸਨ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਪ੍ਰਮੋਟ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦੀ ਇਹ ਮਿਹਨਤ ਸਿਰਫ਼ ਆਪਣੇ ਲਈ ਨਹੀਂ, ਸਗੋਂ ਆਪਣੇ ਪਰਿਵਾਰ ਅਤੇ ਸਮਾਜ ਲਈ ਹੈ। “ਮੇਰੇ ਦੋ ਧੀਆਂ ਹਨ, ਮੈਂ ਚਾਹੁੰਦਾ ਹਾਂ ਕਿ ਉਹ ਇੱਕ ਚੰਗੇ ਸਮਾਜ ਵਿੱਚ ਵਧਣ,” ਉਨ੍ਹਾਂ ਕਿਹਾ। ਅੰਤ ਵਿੱਚ ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਇੱਕ ਵਾਰ ਨਸ਼ਿਆਂ ਨੂੰ ਛੱਡ ਕੇ ਸਿਹਤਮੰਦ ਜੀਵਨ ਵੱਲ ਕਦਮ ਵਧਾਇਆ ਜਾਵੇ, ਤਾਂ ਹੀ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ।

Have something to say? Post your comment

 

More in Malwa

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ

ਸੁਨਾਮ ਨਗਰ ਕੌਂਸਲ ਦੇ ਕਾਰਜਕਾਲ ਦੀ ਮਿਆਦ ਹੋਈ ਪੂਰੀ

ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਵੱਲੋਂ ਵਰਲਡ ਹੈਲਥ ਡੇ ਉਤਸ਼ਾਹ ਨਾਲ ਮਨਾਇਆ ਗਿਆ

ਮੋਗਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸ਼ਹਿਰੀ ਪ੍ਰਧਾਨ ਕਾਂਗਰਸ ‘ਚ ਸ਼ਾਮਿਲ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਆਯੋਜਿਤ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ: ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ, ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ