Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੋਗਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸ਼ਹਿਰੀ ਪ੍ਰਧਾਨ ਕਾਂਗਰਸ ‘ਚ ਸ਼ਾਮਿਲ

April 07, 2026 07:54 PM
Rozana Sehaj times
ਮੋਗਾ : ਵਿਧਾਨ ਸਭਾ ਹਲਕਾ ਮੋਗਾ ਦੇ ਵਾਰਡ ਨੰਬਰ 12 ਵਿੱਚ ਅੱਜ ਸਿਆਸੀ ਪਟੜੀ ‘ਤੇ ਵੱਡਾ ਬਦਲਾਅ ਉਸ ਵੇਲੇ ਵੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਮਨੋਹਰ ਲਾਲ ਪੋਪਲੀ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਨਾਲ ਸਥਾਨਕ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ ਅਤੇ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਇਹ ਸ਼ਾਮਿਲੀਅਤ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮੈਡਮ ਮਾਲਵਿਕਾ ਸੂਦ ਦੀ ਅਗਵਾਈ ਹੇਠ ਹੋਈ। ਦੋਵਾਂ ਆਗੂਆਂ ਨੇ ਮਨੋਹਰ ਲਾਲ ਪੋਪਲੀ ਅਤੇ ਉਹਨਾਂ ਦੇ ਪਰਿਵਾਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਕਾਂਗਰਸ ਪਰਿਵਾਰ ਦਾ ਹਿੱਸਾ ਬਣਨ ‘ਤੇ ਵਧਾਈ ਦਿੱਤੀ। ਇਸ ਮੌਕੇ ਹਰੀ ਸਿੰਘ ਖਾਈ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਦੀ ਨੀਤੀ ਸਦਾ ਲੋਕ-ਹਿੱਤ ਅਤੇ ਸਮਾਜ ਦੀ ਭਲਾਈ ਲਈ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤ ਵਿਚਾਰਧਾਰਾ ਅਤੇ ਲੋਕਾਂ ਨਾਲ ਜੁੜਾਅ ਦੇ ਕਾਰਨ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਨਾਲ ਜੁੜ ਰਹੇ ਹਨ, ਜੋ ਕਿ ਆਉਣ ਵਾਲੇ ਸਮੇਂ ਵਿੱਚ ਵੱਡੇ ਸਿਆਸੀ ਬਦਲਾਅ ਦਾ ਸੰਕੇਤ ਹੈ। ਹਲਕਾ ਇੰਚਾਰਜ ਮੈਡਮ ਮਾਲਵਿਕਾ ਸੂਦ ਨੇ ਇਸ ਮੌਕੇ ਇੱਕ ਵੱਡਾ ਤੇ ਪ੍ਰਭਾਵਸ਼ਾਲੀ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਧੋਖੇਬਾਜ਼ ਅਤੇ ਝੂਠੇ ਵਾਅਦਿਆਂ ਵਾਲੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਸੱਚੀ, ਇਮਾਨਦਾਰ ਅਤੇ ਵਿਕਾਸਸ਼ੀਲ ਰਾਜਨੀਤੀ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ। ਮੈਡਮ ਸੂਦ ਨੇ ਕਿਹਾ, “ਅੱਜ ਮਨੋਹਰ ਲਾਲ ਪੋਪਲੀ ਵਰਗੇ ਅਨੁਭਵੀ ਅਤੇ ਲੋਕਪ੍ਰਿਯ ਆਗੂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਲੋਕ ਕਾਂਗਰਸ ਦੀ ਨੀਤੀ ਅਤੇ ਨੇਤ੍ਰਿਤਵ ‘ਤੇ ਭਰੋਸਾ ਕਰਦੇ ਹਨ। ਅਸੀਂ ਮੋਗਾ ਹਲਕੇ ਵਿੱਚ ਵਿਕਾਸ ਦੀ ਨਵੀਂ ਲਹਿਰ ਲਿਆਉਣ ਲਈ ਵਚਨਬੱਧ ਹਾਂ ਅਤੇ ਹਰ ਘਰ ਤੱਕ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।” ਉਨ੍ਹਾਂ ਹੋਰ ਕਿਹਾ ਕਿ ਵਾਰਡ ਪੱਧਰ ‘ਤੇ ਮਜ਼ਬੂਤ ਟੀਮ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਸਕੇ ਅਤੇ ਵਿਕਾਸੀ ਕਾਰਜਾਂ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਂਦਾ ਜਾਵੇ। ਇਸ ਮੌਕੇ ਮਨੋਹਰ ਲਾਲ ਪੋਪਲੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਵਾਲੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਰਹਿੰਦੇ ਹੋਏ ਉਹਨਾਂ ਨੂੰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਉਹ ਮਾਹੌਲ ਨਹੀਂ ਮਿਲਿਆ, ਜਿਸ ਕਾਰਨ ਉਹਨਾਂ ਨੇ ਇਹ ਫੈਸਲਾ ਲਿਆ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਵਾਰਡ ਨੰਬਰ 12 ਦੇ ਇੰਚਾਰਜ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਨਿਭਾਉਣਗੇ ਅਤੇ ਇਲਾਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਮਨੋਹਰ ਲਾਲ ਪੋਪਲੀ ਨੂੰ ਵਾਰਡ ਨੰਬਰ 12 ਦਾ ਇੰਚਾਰਜ ਨਿਯੁਕਤ ਕੀਤਾ ਗਿਆ, ਜਿਸ ਨਾਲ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ਵਿੱਚ ਮੌਜੂਦ ਵਰਕਰਾਂ ਨੇ ਨਾਅਰੇਬਾਜ਼ੀ ਕਰਕੇ ਨਵੇਂ ਆਗੂ ਦਾ ਸਵਾਗਤ ਕੀਤਾ ਅਤੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਜਤਾਈ। ਅੰਤ ਵਿੱਚ ਆਗੂਆਂ ਨੇ ਇਕਸੁਰ ਹੋ ਕੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਗੱਲ ਨੂੰ ਸਮਝ ਚੁੱਕੇ ਹਨ ਕਿ ਕਾਂਗਰਸ ਪਾਰਟੀ ਹੀ ਅਸਲ ਵਿੱਚ ਲੋਕਾਂ ਦੀ ਹਿਮਾਇਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਨਿਸ਼ਚਿਤ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ