Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਵੱਲੋਂ ਵਰਲਡ ਹੈਲਥ ਡੇ ਉਤਸ਼ਾਹ ਨਾਲ ਮਨਾਇਆ ਗਿਆ

April 07, 2026 07:56 PM
Rozana Sehaj times
ਦੇਵੀਗੜ੍ਹ : ਟੈਗੋਰ ਇੰਟਰਨੈਸ਼ਨਲ ਸਕੂਲ ਵਿੱਚ ਵਰਲਡ ਹੈਲਥ ਡੇ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੁਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਸੀ। ਇਸ ਦਿਨ ਸਕੂਲ ਵਿੱਚ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਵੱਲੋਂ ਅਨਹੈਲਥੀ ਫੂਡ ਦੇ ਨੁਕਸਾਨਾਂ ਬਾਰੇ ਰੋਲ-ਪਲੇ ਪੇਸ਼ ਕੀਤਾ ਗਿਆ, ਜਿਸ ਰਾਹੀਂ ਉਨ੍ਹਾਂ ਨੇ ਜੰਕ ਫੂਡ ਤੋਂ ਦੂਰ ਰਹਿਣ ਅਤੇ ਪੋਸ਼ਟਿਕ ਖੁਰਾਕ ਅਪਣਾਉਣ ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਛੋਟੇ ਬੱਚਿਆਂ ਲਈ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਨਾਲ ਉਹਨਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੀ ਮਹੱਤਤਾ ਬਾਰੇ ਜਾਣਕਾਰੀ ਮਿਲੀ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬੜੇ ਉਤਸਾਹ ਨਾਲ ਭਾਗ ਲਿਆ ਅਤੇ ਸਿਹਤਮੰਦ ਆਦਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਪ੍ਰੇਰਣਾ ਲਈ। ਇਸ ਮੌਕੇ ਸਕੂਲ ਡਾਇਰੈਕਟਰ ਸ਼੍ਰੀ ਗੌਰਵ ਗੁਲਾਟੀ, ਪ੍ਰਧਾਨ ਸ਼੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਸ਼੍ਰੀ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਿਹਤਮੰਦ ਜੀਵਨ ਹੀ ਖੁਸ਼ਹਾਲ ਜੀਵਨ ਦੀ ਨੀਂਹ ਹੈ ਅਤੇ ਸਾਨੂੰ ਰੋਜ਼ਾਨਾ ਜੀਵਨ ਵਿੱਚ ਚੰਗੀਆਂ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਭਰਪੂਰ ਸਰਾਹਨਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਜਾਗਰੁਕਤਾ ਭਰਪੂਰ ਗਤੀਵਿਧੀਆਂ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।

Have something to say? Post your comment

 

More in Malwa

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ

ਸੁਨਾਮ ਨਗਰ ਕੌਂਸਲ ਦੇ ਕਾਰਜਕਾਲ ਦੀ ਮਿਆਦ ਹੋਈ ਪੂਰੀ

ਮੋਗਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸ਼ਹਿਰੀ ਪ੍ਰਧਾਨ ਕਾਂਗਰਸ ‘ਚ ਸ਼ਾਮਿਲ

ਨਸ਼ਿਆਂ ਦੀ ਦਲਦਲ ਤੋਂ ਨਿਕਲ ਕੇ ਨੌਜਵਾਨੀ ਲਈ ਰਾਹਦਾਰ ਬਣੇ ਸੁਖਬੀਰ ਰਾਮਪੁਰਾ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਆਯੋਜਿਤ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ: ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ, ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ