Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ

April 07, 2026 08:05 PM
Rozana Sehaj times
ਕੋਟਕਪੂਰਾ : ਬਠਿੰਡਾ ਰੋਡ ਕੋਟਕਪੂਰਾ ਤੋਂ ਬਾਬਾ ਜੋਧ ਸਿੰਘ ਸ਼ਹੀਦ ਵਾਲੀ ਲਗਭਗ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਮਹੱਤਵਪੂਰਨ ਸੜਕ ਦਾ ਨੀਂਹ ਪੱਥਰ 9 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11:00 ਵਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਆਰਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਅਤੇ ਆੜ੍ਹਤੀ ਐਸੋਸੀਏਸ਼ਨ ਕੋਟਕਪੂਰਾ ਦੇ ਪ੍ਰਧਾਨ ਉਮੇਸ਼ ਕੁਮਾਰ ਗਰਗ ਨੇ ਦੱਸਿਆ ਕਿ ਇਸ ਸੜਕ ਦੀ ਮੰਗ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਨੂੰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਤਿਆਰ ਹੋਣ ਨਾਲ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਠਿੰਡਾ ਰੋਡ ਅਤੇ ਮੋਗਾ ਰੋਡ ਵਿਚਕਾਰ ਬਿਹਤਰ ਕੁਨੈਕਟੀਵਿਟੀ ਸਥਾਪਿਤ ਹੋਵੇਗੀ, ਜਿਸ ਨਾਲ ਆਵਾਜਾਈ ਹੋਰ ਵੀ ਸੁਗਮ ਬਣੇਗੀ। ਆੜ੍ਹਤੀ ਐਸੋਸੀਏਸ਼ਨ ਅਤੇ ਸਥਾਨਕ ਵਾਸੀਆਂ ਨੇ ਇਸ ਉਪਰਾਲੇ ਲਈ ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਾਸ ਕਾਰਜ ਇਲਾਕੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਵਪਾਰ, ਖੇਤੀਬਾੜੀ ਅਤੇ ਆਰਥਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਦੇ ਨਾਲ-ਨਾਲ ਇਲਾਕੇ ਦੀ ਆਰਥਿਕ ਮਜ਼ਬੂਤੀ ਵਿੱਚ ਵੀ ਯੋਗਦਾਨ ਪਾ ਰਹੇ ਹਨ।
 
 

Have something to say? Post your comment

 

More in Malwa

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

ਸੁਨਾਮ ਨਗਰ ਕੌਂਸਲ ਦੇ ਕਾਰਜਕਾਲ ਦੀ ਮਿਆਦ ਹੋਈ ਪੂਰੀ

ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਵੱਲੋਂ ਵਰਲਡ ਹੈਲਥ ਡੇ ਉਤਸ਼ਾਹ ਨਾਲ ਮਨਾਇਆ ਗਿਆ

ਮੋਗਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸ਼ਹਿਰੀ ਪ੍ਰਧਾਨ ਕਾਂਗਰਸ ‘ਚ ਸ਼ਾਮਿਲ

ਨਸ਼ਿਆਂ ਦੀ ਦਲਦਲ ਤੋਂ ਨਿਕਲ ਕੇ ਨੌਜਵਾਨੀ ਲਈ ਰਾਹਦਾਰ ਬਣੇ ਸੁਖਬੀਰ ਰਾਮਪੁਰਾ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਆਯੋਜਿਤ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ: ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ, ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ