Saturday, December 20, 2025

Chandigarh

ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ

June 16, 2021 08:53 PM
SehajTimes

ਫਾਜ਼ਿਲਕਾ ਦੇ ਟਰਸ਼ਰੀ ਕੈਂਸਰ ਕੇਅਰ ਸੈਂਟਰ ਨੂੰ ਅਗਲੇ ਸਾਲ ਮਾਰਚ ਤੱਕ ਮੁਕੰਮਲ ਕਰਨ ਦੇ ਵੀ ਦਿੱਤੇ ਹੁਕਮ

ਚੰਡੀਗੜ੍ਹ : ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਕਾਂਗਰਸ ਦਾ ਕਲੇਸ਼ ਜਾਰੀ : ਸਿੱਧੂ ਨੇ ਠੁਕਰਾਇਆ ਡਿਪਟੀ ਮੁੱਖ ਮੰਤਰੀ ਦਾ ਅਹੁਦਾ


ਇਥੇ ਕੈਂਸਰ ਇੰਸਟੀਚਿਊਟ ਦੇ ਚੱਲ ਰਹੇ ਸਿਵਲ ਅਤੇ ਹੋਰ ਸਬੰਧਤ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ 120 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਵਿੱਚ ਅਤਿ ਆਧੁਨਿਕ 150 ਬੈੱਡਾਂ ਵਾਲਾ ਕੰਪਲੈਕਸ ਹੋਵੇਗਾ ਜੋ ਕੈਂਸਰ ਦੇ ਮਰੀਜ਼ਾਂ ਨੂੰ ਆਲਮੀ ਦਰਜੇ ਦੀਆਂ ਇਲਾਜ ਸਹੂਲਤਾਂ ਪ੍ਰਦਾਨ ਕਰੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾ ਚੱਲਣ ’ਤੇ ਵੀ ਪ੍ਰਾਈਵੇਟ ਹਸਪਤਾਲ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਉਣ ਇਲਾਜ :ਸਿੱਧੂ

ਪੀ.ਐਚ.ਐਸ.ਸੀ. ਵੱਲੋਂ ਕੀਤੇ ਜਾ ਰਹੇ ਸਿਵਲ ਕਾਰਜਾਂ ਲਈ ਸਮਾਂ ਸੀਮਾ ਤੈਅ ਕਰਦਿਆਂ ਸ੍ਰੀਮਤੀ ਮਹਾਜਨ ਨੇ ਹਦਾਇਤ ਕੀਤੀ ਕਿ ਸਿਵਲ ਕਾਰਜਾਂ ਨੂੰ ਅਕਤੂਬਰ, 2021 ਤੱਕ ਪੂਰਾ ਕੀਤਾ ਜਾਵੇ ਅਤੇ ਇਸ ਤੋਂ ਤੁਰੰਤ ਬਾਅਦ ਸਾਜ਼ੋ-ਸਾਮਾਨ ਦੀ ਸਥਾਪਤੀ ਮੁਕੰਮਲ ਕੀਤੀ ਜਾਵੇ।
ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਫਾਜ਼ਿਲਕਾ ਵਿੱਚ ਟਰਸ਼ਰੀ ਕੈਂਸਰ ਕੇਅਰ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਅਤੇ ਇਸ ਪ੍ਰਾਜੈਕਟ ਦੇ ਚੱਲ ਰਹੇ ਸਿਵਲ ਕਾਰਜਾਂ ਨੂੰ ਮਾਰਚ, 2022 ਤੱਕ ਮੁਕੰਮਲ ਕਰਨ ਲਈ ਕਿਹਾ।
ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ, ਪੀ.ਐਚ.ਐਸ.ਸੀ. ਦੇ ਐਮ.ਡੀ. ਤਨੂ ਕਸ਼ਯਪ ਅਤੇ ਬੀ.ਐਫ.ਯੂ.ਐਚ.ਐਸ. ਦੇ ਵੀ.ਸੀ. ਡਾ ਰਾਜ ਰਾਜ ਬਹਾਦਰ ਮੌਜੂਦ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਘਰ ਵਿਚ ਪਏ ਨੇ ਸੋਨੇ ਦੇ ਗਹਿਣੇ ਤਾਂ ਪੜ੍ਹ ਲਉ ਇਹ ਜ਼ਰੂਰੀ ਖ਼ਬਰ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ