Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

April 07, 2026 09:01 PM
SehajTimes
ਚੰਡੀਗੜ੍ਹ : ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿੱਚ ਆਲ ਇੰਡੀਆ ਰੈਂਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ। ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿੱਚ ਏਅਰ ਫੋਰਸ ਅਕੈਡਮੀ ਜਾਵੇਗਾ। ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿੱਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ। ਇਸ ਤੋਂ ਇਲਾਵਾ ਰੋਪੜ ਤੋਂ  ਕੈਡਿਟ ਸੁਖਰਾਜ ਸਿੰਘ ਹੀਰਾ ਨੇ ਚੌਥਾ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ ਹੈ ਅਤੇ ਸੁਖਰਾਜ ਹੁਣ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ 161ਵੇਂ ਕੋਰਸ ਲਈ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿੱਚ ਸ਼ਾਮਲ ਹੋਵੇਗਾ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਦੋਵਾਂ ਕੈਡਿਟਾਂ ਨੂੰ ਦਿਲੋਂ ਵਧਾਈਆਂ ਦਿੰਦੇ ਹੋਏ ਕਿਹਾ, ‘‘ਇਹ ਭਾਰਤ ਦੇ ਰੱਖਿਆ ਬਲਾਂ ਦੇ ਭਵਿੱਖੀ ਅਧਿਕਾਰੀ ਬਣਨ ਲਈ ਉਨ੍ਹਾਂ ਦੇ ਸਫ਼ਰ ਦਾ ਆਗਾਜ਼ ਹੈ। ਮੈਂ ਉਨ੍ਹਾਂ ਨੂੰ ਪੂਰੇ ਸਮਰਪਣ ਅਤੇ ਸੰਜੀਦਗੀ ਨਾਲ ਆਪਣੀ ਸਿਖਲਾਈ ਪੂਰੀ ਕਰਨ ਲਈ ਸ਼ੁਭਇੱਛਾਵਾਂ ਦਿੰਦਾ ਹਾਂ। ਪੰਜਾਬ ਨੂੰ ਇਨ੍ਹਾਂ ਹੋਣਹਾਰ ਨੌਜਵਾਨਾਂ ਦੀ ਪ੍ਰਾਪਤੀ ’ਤੇ ਸੱਚਮੁੱਚ ਮਾਣ ਹੈ।’’ ਇੰਸਟੀਟਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟ ਜਸਨੂਰ ਅਤੇ ਸੁਖਰਾਜ ਨੂੰ ਸੰਸਥਾ  ਅਤੇ ਪੰਜਾਬ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ ਅਤੇ ਕਿਹਾ,‘‘ਅਸੀਂ ਐਨਡੀਏ-156 ਕੋਰਸ ਦੀ ਮੈਰਿਟ ਸੂਚੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ, ਜਿਸ ਤੋਂ ਸਾਨੂੰ ਇੱਕ ਹੋਰ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਹੈ।"

Have something to say? Post your comment

 

More in Chandigarh

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ