Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

April 07, 2026 09:07 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ।  ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ ਕਿਸਾਨਾਂ ਦੀ ਸਹੂਲਤ ਅਨੁਸਾਰ ਫ਼ਲਦਾਰ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾਵੇ। ਇਸ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਵੱਖ ਵੱਖ ਪ੍ਰਾਜੈਕਟਾਂ ਦੀ ਉੱਨਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਭਾਗ ਵਿੱਚ ਨਵੀਂ ਭਰਤੀ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਵੀ ਵਿਸੇਸ਼ ਚਰਚਾ ਕੀਤੀ ਗਈ। ਇਸ ਮੌਕੇ ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ, ਜੀਕਾ, ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦੇ ਮਨਜੂਰ ਪ੍ਰਾਜੈਕਟਾਂ ਦੀ ਪੈਰਵੀ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਮੰਤਰੀ ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਗ਼ਬਾਨੀ ਵਿਭਾਗ ਅਧੀਨ ਪ੍ਰਗਤੀ ਅਧੀਨ ਸਾਰੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਥਾਨਕ ਪੰਚਾਇਤਾਂ ਅਤੇ ਕਿਸਾਨਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਹਰ ਸੰਭਵ ਸਹਾਇਤਾ ਕਰਨ। ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ