Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

April 07, 2026 09:17 PM
Rozana Sehaj times

ਚੰਡੀਗੜ੍ਹ :  ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਹਨਾਂ ਵਿਚਾਰ-ਵਟਾਂਦਰਿਆਂ ਦਾ ਮੁੱਖ ਉਦੇਸ਼ ਸਬੰਧਤ ਯੂਨੀਅਨਾਂ ਨਾਲ ਜੁੜੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਹੱਲ ਕਰਨਾ ਸੀ।
ਦੋ ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਮੰਗਾਂ ਅਤੇ ਮਸਲਿਆਂ ਨੂੰ ਹਮਦਰਦੀ ਅਤੇ ਵਿਸਥਾਰ ਨਾਲ ਸੁਣਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਨੇ ਸਬੰਧਤ ਸਰਕਾਰੀ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਚੀਮਾ ਨੇ ਉਹਨਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਤੁਰੰਤ ਅਤੇ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ, ਉਹਨਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਸਬੰਧਤ ਯੂਨੀਅਨਾਂ ਨਾਲ ਵਿਸ਼ੇਸ਼ ਫਾਲੋ-ਅੱਪ ਮੀਟਿੰਗਾਂ ਕਰਨ ਤਾਂ ਜੋ ਉਹਨਾਂ ਦੇ ਖਾਸ ਮਸਲਿਆਂ ਦਾ ਤੇਜ਼, ਢੁਕਵਾਂ ਅਤੇ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਇੱਕ ਸਹਿਯੋਗੀ ਅਤੇ ਲਾਹੇਵੰਦ ਪ੍ਰਸ਼ਾਸਨਿਕ ਮਾਹੌਲ ਸਿਰਜਣ ਲਈ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਖੁੱਲ੍ਹੀ ਗੱਲਬਾਤ ਜਾਰੀ ਰੱਖਣ ਲਈ ਵਚਨਬੱਧ ਹੈ। ਇਸ ਵਿਸਤ੍ਰਿਤ ਗੱਲਬਾਤ ਵਿੱਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿੱਚ ਆਈ.ਈ.ਏ.ਟੀ ਸਪੈਸ਼ਲ ਬੀ.ਐੱਡ. ਪਾਸ ਐਜੂਕੇਸ਼ਨ ਯੂਨੀਅਨ ਦੀ ਨੁਮਾਇੰਦਗੀ ਰਾਕੇਸ਼ ਕੁਮਾਰ, ਮਨਜਿੰਦਰ ਸਿੰਘ ਅਤੇ ਜਗਰੂਪ ਕੌਰ ਨੇ ਕੀਤੀ। ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਦੇ ਵਫ਼ਦ ਵਿੱਚ ਕਿਰਨਦੀਪ ਕੌਰ, ਜਸਵੀਰ ਕੌਰ ਅਤੇ ਪਵਨਪ੍ਰੀਤ ਕੌਰ ਸ਼ਾਮਲ ਸਨ। ਇਸ ਦੌਰਾਨ ਰਣਜੀਤ ਸਿੰਘ ਅਤੇ ਭੁਪਿੰਦਰ ਸਿੰਘ ਰੋਪੜ ਨੇ ਐਨ.ਐਸ.ਐਫ.ਕਿਊ ਵੋਕੇਸ਼ਨਲ ਟੀਚਰਜ਼ ਫਰੰਟ ਦੀਆਂ ਚਿੰਤਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਤੋਂ ਇਲਾਵਾ, ਗੌਰਮਿੰਟ ਕਾਲਜ ਸੀਨੀਅਰ ਲੈਬ ਅਟੈਂਡੈਂਟ ਯੂਨੀਅਨ ਦੀ ਨੁਮਾਇੰਦਗੀ ਅੰਗਰੇਜ਼ ਸਿੰਘ, ਸੁਰਜੀਤ ਸਿੰਘ ਅਤੇ ਸਕੱਤਰ ਸਿੰਘ ਨੇ ਕੀਤੀ, ਜਿਨ੍ਹਾਂ ਨੇ ਆਪਣੀਆਂ ਵਿਭਾਗ ਨਾਵ ਸਬੰਧਤ ਮੰਗਾਂ ਬਾਰੇ ਚਰਚਾ ਕੀਤੀ। ਅੰਤ ਵਿੱਚ, ਕੁਲਦੀਪ ਸਿੰਘ, ਬਜਿੰਦਰ ਸਿੰਘ ਅਤੇ ਗੁਰਪਿੰਦਰ ਕੌਰ ਨੇ ਪੰਜਾਬ ਨੇਤਰਹੀਣ ਯੂਥ ਐਸੋਸੀਏਸ਼ਨ ਨਾਲ ਸਬੰਧਤ ਅਹਿਮ ਮੰਗਾਂ ਅਤੇ ਮੁੱਦਿਆਂ ਨੂੰ ਉਠਾਉਂਦਿਆਂ ਇਹ ਯਕੀਨੀ ਬਣਾਇਆ ਗਿਆ ਕਿ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਦੀਆਂ ਚਿੰਤਾਵਾਂ ਨੂੰ ਪ੍ਰਮੁੱਖਤਾ ਨਾਲ ਸੁਣਿਆ ਅਤੇ ਦਰਜ ਕੀਤਾ ਜਾਵੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ