Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

April 07, 2026 09:20 PM
Rozana Sehaj times

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 77ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 77ਵੇਂ ਦਿਨ, ਪੁਲਿਸ ਟੀਮਾਂ ਨੇ 202 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 19,450 ਹੋ ਗਈ ਹੈ। ਇਸ ਤੋਂ ਇਲਾਵਾ 89 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 58 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 402ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.8 ਕਿਲੋ ਹੈਰੋਇਨ, 587 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 19,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ਼ 402 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57,519 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 73 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ