Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

April 07, 2026 09:23 PM
Rozana Sehaj times

ਚੰਡੀਗੜ੍ਹ  :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਵਿਖੇ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੂੰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਤਲਵੰਡੀ ਸਾਭੋ ਜ਼ਿਲ੍ਹਾ ਬਠਿੰਡਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪੀਆਰਟੀਸੀ ਡਿਪੂ ਬਠਿੰਡਾ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਹੈ, ਜੋ ਆਪਣਾ ਬੱਸ ਰੂਟ ਬਦਲਣਾ ਚਾਹੁੰਦਾ ਸੀ। ਇਸ ਸਬੰਧ ਵਿੱਚ ਮੁਲਜ਼ਮ ਕੇਵਲ ਕ੍ਰਿਸ਼ਨ, ਫਿਟਰ ਇੰਚਾਰਜ ਬੱਸ ਸਟੈਂਡ ਗੋਨਿਆਣਾ ਅਤੇ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਬੱਸ ਰੂਟ ਬਦਲਣ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਹ ਕੋਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਦੇ ਚਲਦਿਆਂ ਉਸਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਕੰਡਕਟਰ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਉਹ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਮੰਗ ਰਿਹਾ ਸੀ। ਇਸ ਸਬੰਧ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਹਿ-ਮੁਲਜ਼ਮ ਫਿਟਰ ਕੇਵਲ ਕ੍ਰਿਸ਼ਨ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ