Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

April 07, 2026 09:26 PM
Rozana Sehaj times
ਚੰਡੀਗੜ੍ਹ :  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ “ਵਿਸ਼ੇਸ਼ ਮੌਕਾ” (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ। ਇਸ ਪਹਿਲਕਦਮੀ ਲਈ ਯੋਗਤਾ ਅਤੇ ਦਾਇਰੇ ਬਾਰੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਹ ਸਾਰੇ ਵਿਦਿਆਰਥੀ, ਜੋ ਮਾਰਚ 2010 ਤੋਂ ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਸੇ ਵੀ ਪ੍ਰੀਖਿਆ ਵਿੱਚ ਬੈਠੇ ਹਨ ਅਤੇ ਪਾਸ ਨਹੀਂ ਸਨ ਹੋਏ, ਉਹ ਵਿਸ਼ੇਸ਼ ਮੌਕੇ (ਮਰਸੀ ਚਾਂਸ) ਲਈ ਯੋਗ ਹੋਣਗੇ। ਇਸ ਮੌਕੇ ਦਾ ਲਾਭ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੈ। ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਸਹੂਲਤ ਉਨ੍ਹਾਂ ਨੂੰ ਆਪਣਾ ਬੋਰਡ ਸਰਟੀਫਿਕੇਸ਼ਨ ਪ੍ਰਾਪਤ ਕਰਨ ਦਾ ਅੰਤਮ ਰਸਤਾ ਪ੍ਰਦਾਨ ਕਰੇਗੀ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 27 ਅਪ੍ਰੈਲ, 2026 ਨੂੰ ਸ਼ੁਰੂ ਹੋਵੇਗੀ ਅਤੇ ਵਿਸ਼ੇਸ਼ ਪ੍ਰੀਖਿਆਵਾਂ 15 ਜੁਲਾਈ, 2026 ਤੋਂ ਹੋਣਗੀਆਂ। ਉਨ੍ਹਾਂ ਕਿਹਾ ਕਿ ਵਿਸਤਾਰਥ ਨਿਰਦੇਸ਼, ਵਿਸ਼ਾ-ਵਾਰ ਸਿਲੇਬਸ ਅਤੇ ਅਪਲਾਈ ਕਰਨ ਲਈ ਲਿੰਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲਬਧ ਹੋਵੇਗਾ।
ਇਸ ਪਹਿਲਕਦਮੀ ਨੂੰ ਨੌਵੇਂ ਗੁਰੂ ਸਾਹਿਬ ਜੀ ਦੀ ਪਵਿੱਤਰ ਅਤੇ ਸਦੀਵੀਂ ਵਿਰਾਸਤ ਪ੍ਰਤੀ ਨਿਮਰ ਸ਼ਰਧਾਂਜਲੀ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਮੌਕਾ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਅਵਸਰ ਹੋਵੇਗਾ, ਜੋ ਕਈ ਕੋਸ਼ਿਸ਼ਾਂ ਦੇ ਬਾਵਜੂਦ ਅਜੇ ਤੱਕ ਆਪਣੀ ਸਕੂਲੀ ਸਿੱਖਿਆ ਪੂਰੀ ਨਹੀਂ ਕਰ ਸਕੇ ਸਨ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਦਇਆ-ਭਾਵਨਾ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ਅਤੇ ਸਿੱਖਿਆ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਇਤਿਹਾਸਕ ਮੌਕੇ ਸੂਬਾ ਸਰਕਾਰ ਇਹ ਚਾਹੁੰਦੀ ਹੈ ਕਿ ਆਪਣੀ ਸਿੱਖਿਆ ਪੂਰੀ ਕਰਨ ਦਾ ਚਾਹਵਾਨ ਹਰ ਵਿਦਿਆਰਥੀ ਇਹ ਮਹਿਸੂਸ ਕਰੇ ਕਿ ਸਿੱਖਿਆ ਪੂਰੀ ਕਰਨ ਵਿੱਚ ਕਦੇ ਵੀ ਕੋਈ ਦੇਰੀ ਨਹੀਂ ਹੁੰਦੀ। ਸ. ਬੈਂਸ ਨੇ ਕਿਹਾ ਕਿ ਇਹ ਮੌਕਾ ਆਪਣੇ ਭਵਿੱਖ ਨੂੰ ਲਿਖਣ ਦਾ ਇੱਕ ਸੁਨਹਿਰੀ ਮੌਕਾ ਹੈ। ਉਨ੍ਹਾਂ ਨੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਸਮਾਂ ਗੁਆਏ ਇਸ ਸਬੰਧੀ ਨਿਯਮਤ ਜਾਣਕਾਰੀ ਲਈ ਪੀ. ਐਸ. ਈ.ਬੀ. ਦੀ ਵੈੱਬਸਾਈਟ ਦੇਖਦੇ ਰਹਿਣ ਅਤੇ ਉਹ ਕਿਸੇ ਵੀ ਪੁੱਛਗਿੱਛ ਲਈ ਆਪਣੇ ਨੇੜਲੇ ਜ਼ਿਲ੍ਹਾ ਸਿੱਖਿਆ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
 
 
 

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ