Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

April 07, 2026 09:39 PM
Rozana Sehaj times

ਚੰਡੀਗੜ੍ਹ/ਫਗਵਾੜਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ  ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ  ਬਰਾਮਦ ਕੀਤੀ ਹੈI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਦੇ ਬਲਵਿੰਦਰ ਸਿੰਘ, ਅੰਮ੍ਰਿਤਸਰ ਦੇ ਗੋਹਲਵਾੜ ਦੀ ਸੁਮਨਪ੍ਰੀਤ ਕੌਰ; ਅੰਮ੍ਰਿਤਸਰ ਦੇ ਪਿੰਡ ਦਾਉਕੇ ਦੇ ਵਸਨੀਕ ਹਰਪਾਲ ਸਿੰਘ ਅਤੇ ਜਸਕਰਨਬੀਰ ਸਿੰਘ ਵਜੋਂ ਹੋਈ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਅਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਖੁਫੀਆ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਫਗਵਾੜਾ ਪੁਲਿਸ ਟੀਮਾਂ ਦੁਆਰਾ ਇਕ ਰਣਨੀਤਕ ਅਪ੍ਰੇਸ਼ਨ ਚਲਾਇਆ ਗਿਆ। ਐਸ. ਐਸ.ਪੀ. ਨੇ ਕਿਹਾ,"ਜਦੋਂ ਪੁਲਿਸ ਨੇ ਸ਼ੱਕੀਆਂ ਦੀ ਬਲੇਨੋ ਕਾਰ ਨੂੰ ਰੋਕਿਆ  ਤਾਂ ਮੁਲਜ਼ਮ ਨੇ  ਪੁਲਿਸ ਪਾਰਟੀ ਨੂੰ ਗੱਡੀ ਚੜਾਉਣ ਦੀ ਕੋਸ਼ਿਸ਼ ਕਰਦਿਆਂ ਫਰਾਰ ਹੋਣ ਦਾ ਯਤਨ ਕੀਤਾ। ਤੇਜ਼ੀ ਨਾਲ ਪਿੱਛਾ ਕਰਨ ਤੋਂ ਬਾਅਦ, ਪੁਲਿਸ ਨੂੰ ਗੱਡੀ ਨੂੰ ਰੋਕਣ ਲਈ ਗੱਡੀ ਦੇ ਟਾਇਰਾਂ 'ਤੇ ਗੋਲੀਆਂ ਚਲਾਉਣੀਆਂ ਪਈਆਂI' ਉਹਨਾਂ ਇਹ ਵੀ ਕਿਹਾ ਕਿ ਬਾਅਦ ਵਿਚ ਗੱਡੀ ਦੀ  ਤਲਾਸ਼ੀ ਲੈਣ 'ਤੇ 16.8 ਕਿਲੋਗ੍ਰਾਮ ਹੈਰੋਇਨ  ਬਰਾਮਦ ਕੀਤੀ। ਇਸ ਸਬੰਧ ਵਿੱਚ ਐਫ ਆਈ ਆਰ ਨੰਬਰ 27 ਮਿਤੀ 27/4/26 ਨੂੰ ਪੁਲਿਸ ਸਟੇਸ਼ਨ ਸਦਰ ਫਗਵਾੜਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ ਬੀਐਨਐਸ ਦੀ ਧਾਰਾ 111 ਤਹਿਤ ਕੇਸ ਦਰਜ ਕੀਤਾ ਗਿਆ ਹੈ।

 
 

Have something to say? Post your comment

 

More in Doaba

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ