Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

April 07, 2026 10:15 PM
SehajTimes

ਅੰਕੜਾ ਡਾਇਰੈਕਟੋਰੇਟ ਵਿੱਚ 68 ਅਸਾਮੀਆਂ ਭਰੀਆਂ ਜਾਣਗੀਆਂ, ਜਿਨ੍ਹਾਂ ਵਿੱਚ 14 ਸਹਾਇਕ ਖੋਜ ਅਫ਼ਸਰ, 4 ਸੀਨੀਅਰ ਸਹਾਇਕ ਅਤੇ 50 ਇਨਵੈਸਟੀਗੇਟਰ ਸ਼ਾਮਲ


ਆਰਥਿਕ ਨੀਤੀ ਅਤੇ ਯੋਜਨਾ ਬੋਰਡ ਲਈ 2 ਅਸਾਮੀਆਂ ਅਲਾਟ

ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਪਾਰਦਰਸ਼ੀ ਢੰਗ ਨਾਲ ਭਰਨ ਲਈ ਰਸਮੀ ਪੱਤਰ ਐਸ.ਐਸ.ਬੀ ਨੂੰ ਭੇਜਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ  : 
ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ, "ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।" ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ ਵਿੱਚੋਂ 68 ਅਸਾਮੀਆਂ ਅੰਕੜਾ ਡਾਇਰੈਕਟੋਰੇਟ ਵਿੱਚ ਭਰੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿੱਚ 14 ਸਹਾਇਕ ਖੋਜ ਅਫ਼ਸਰਾਂ, 4 ਸੀਨੀਅਰ ਸਹਾਇਕਾਂ ਅਤੇ 50 ਇਨਵੈਸਟੀਗੇਟਰਾਂ ਦੀ ਸਿੱਧੀ ਭਰਤੀ ਸ਼ਾਮਲ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ, "ਬਾਕੀ ਦੋ ਅਸਾਮੀਆਂ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਨੂੰ ਅਲਾਟ ਕੀਤੀਆਂ ਗਈਆਂ ਹਨ, ਜਿਸ ਵਿੱਚ ਇੱਕ ਗਰੁੱਪ-ਏ ਪ੍ਰੋਗਰਾਮਰ ਅਤੇ ਇੱਕ ਸੀਨੀਅਰ ਸਹਾਇਕ ਦੀ ਭਰਤੀ ਸ਼ਾਮਲ ਹੋਵੇਗੀ।" ਇਸ ਫੈਸਲੇ ਦੇ ਪਿਛੋਕੜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਸ਼ੁਰੂ ਵਿੱਚ ਪੰਜਾਬ ਕੈਬਨਿਟ ਅੱਗੇ ਇੱਕ ਮੰਗ ਪੱਤਰ ਪੇਸ਼ ਕੀਤਾ ਗਿਆ ਸੀ ਜਿਸ ਵਿੱਚ ਇਨ੍ਹਾਂ ਦੋਵਾਂ ਸੰਸਥਾਵਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ 140 ਅਧਿਕਾਰੀਆਂ ਦੀ ਭਰਤੀ ਦੀ ਤਜਵੀਜ਼ ਰੱਖੀ ਗਈ ਸੀ। ਉਨ੍ਹਾਂ ਅੱਗੇ ਕਿਹਾ, "29 ਮਾਰਚ, 2026 ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਪ੍ਰਸਤਾਵਿਤ ਅਸਾਮੀਆਂ ਵਿੱਚੋਂ ਪੰਜਾਹ ਫੀਸਦੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਨਾਲ ਮੌਜੂਦਾ ਭਰਤੀ ਮੁਹਿੰਮ ਲਈ ਮਨਜ਼ੂਰਸ਼ੁਦਾ ਅਸਾਮੀਆਂ ਦੀ ਕੁੱਲ ਗਿਣਤੀ 70 ਹੋ ਗਈ।" ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸੋਧੀ ਹੋਈ ਤਜਵੀਜ਼ ਦੀ ਰਸਮੀ ਪ੍ਰਵਾਨਗੀ ਤੋਂ ਬਾਅਦ ਹੁਣ ਰਸਮੀ ਪੱਤਰ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਬੀ) ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐਸ.ਐਸ.ਬੀ ਵੱਲੋਂ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਅਹਿਮ ਅਸਾਮੀਆਂ ਨੂੰ ਜਲਦ ਤੋਂ ਜਲਦ ਪਾਰਦਰਸ਼ੀ ਢੰਗ ਨਾਲ ਭਰਿਆ ਜਾ ਸਕੇ।

Have something to say? Post your comment

 

More in Chandigarh

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ