Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

April 07, 2026 10:20 PM
SehajTimes

ਮੁੱਢਲੀਆਂ ਰਿਪੋਰਟਾਂ ਅਨੁਸਾਰ ਕਣਕ ਦੀ ਫਸਲ ਦੇ 1.25 ਲੱਖ ਏਕੜ ਤੋਂ ਵੱਧ ਦੇ ਨੁਕਸਾਨ ਦਾ ਅਨੁਮਾਨ

ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਲਈ ਮਾਲ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਹਾਲ ਹੀ ਵਿੱਚ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜ ਦੇ ਸੱਤ ਜ਼ਿਲ੍ਹਿਆਂ ਦੇ ਪ੍ਰਭਾਵਿਤ ਖੇਤਰਾਂ ਵਿੱਚ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮਾਂ ਨੂੰ ਲਗਾਇਆ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਕਾਰਜ ‘ਚ ਲਗਾਏ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ ਗਰੁੱਪ-ਏ ਦੇ 145 ਅਫ਼ਸਰ ਵੀ ਸ਼ਾਮਲ ਹਨ, ਜੋ ਪ੍ਰਭਾਵਿਤ ਜ਼ਿਲ੍ਹਿਆਂ-ਅੰਮ੍ਰਿਤਸਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਮੋਗਾ ਵਿੱਚ ਮੁਲਾਂਕਣ ਕਾਰਜਾਂ ਦੀ ਵਿਸ਼ੇਸ਼ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਇਨ੍ਹਾਂ ਟੀਮਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ'ਵਿਸ਼ੇਸ਼ ਗਿਰਦਾਵਰੀ' (ਫਸਲਾਂ ਦੇ ਨੁਕਸਾਨ ਦਾ ਮੁਲਾਂਕਣ) ਦੇ ਕੀਤੇ ਗਏ ਐਲਾਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਮਾਲ ਵਿਭਾਗ ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।

ਇਹ ਕਦਮ ਮੁੱਖ ਮੰਤਰੀ ਵੱਲੋਂ ਖਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਬਾਰੇ ਕੀਤੇ ਗਏ ਐਲਾਨ ਤੋਂ ਇੱਕ ਦਿਨ ਬਾਅਦ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ।
ਕੁਦਰਤੀ ਆਫ਼ਤ ਦੇ ਪ੍ਰਭਾਵ ਬਾਰੇ ਦਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਹਾਲ ਹੀ ਵਿੱਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਸੱਤ ਜ਼ਿਲ੍ਹਿਆਂ ਵਿੱਚ 1.25 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ।

ਸ. ਖੁੱਡੀਆਂ ਨੇ ਕਿਹਾ,"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈI”

ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰਾਂ ਵੱਲੋਂ ਅੰਤਿਮ ਰਿਪੋਰਟਾਂ ਸੌਂਪਣ ਤੋਂ ਬਾਅਦ ਹਰੇਕ ਪ੍ਰਭਾਵਿਤ ਕਿਸਾਨ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਮੁਲਾਂਕਣ ਨੂੰ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਫ਼ਸਲਾਂ ਨੂੰ ਬਚਾਉਣ ਲਈ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ।

Have something to say? Post your comment

 

More in Chandigarh

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ