Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Business

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

April 07, 2026 10:50 PM
SehajTimes
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ ਬਾਲਾਜੀ ਜੋਸ਼ੀ ਅਤੇ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ ਰਾਹੁਲ ਗੁਪਤਾ ਨੇ ਅੱਜ ਮਿਲਕਫੈੱਡ ਦੇ ਅਧਿਕਾਰੀਆਂ ਨਾਲ ਡੇਅਰੀ ਦਾ ਦੌਰਾ ਕਰਕੇ ਆਧੁਨਿਕੀਕਰਨ ਪ੍ਰੋਜੈਕਟ ਦੀ ਸਮੀਖਿਆ ਕੀਤੀ। ਦੋਵੇਂ ਅਧਿਕਾਰੀਆਂ ਨੇ ਆਧੁਨਿਕੀਕਰਨ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਤੋਂ ਇਲਾਵਾ ਮੌਜੂਦਾ ਉਤਪਾਦਨ, ਭਰਾਈ ਅਤੇ ਪੈਕੇਜਿੰਗ ਬੁਨਿਆਦੀ ਢਾਂਚੇ ਦੀ ਸਮੀਖਿਆ ਵੀ ਕੀਤੀ। ਅਧਿਕਾਰੀਆ ਨੇ ਵਿਸ਼ੇਸ਼ ਤੌਰ 'ਤੇ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕੇਜਿੰਗ ਪ੍ਰਕਿਰਿਆ ਦਾ ਨਿਰੀਮਣ ਕੀਤਾ, ਜਿਸ ਦੌਰਾਨ ਇਹ ਦੇਖਿਆ ਗਿਆ ਕਿ ਮੌਜੂਦਾ ਢਾਂਚਾ ਕਾਫ਼ੀ ਪੁਰਾਣਾ ਹੈ, ਜੋ ਮੌਜੂਦਾ ਸਮੇਂ ਦੇ ਐਂਡ-ਟੂ-ਐਂਡ ਆਟੋਮੇਟਿਡ ਡੇਅਰੀ ਪ੍ਰੋਸੈਸਿੰਗ ਅਤੇ ਪੈਕੇਜਿੰਗ ਅਭਿਆਸਾਂ ਦੇ ਮੱਦੇਨਜ਼ਰ ਸਮਾਂ ਹੰਢਾ ਚੁੱਕਾ ਹੈ। ਆਪਣੇ ਦੌਰੇ ਦੌਰਾਨ ਦੋਵਾਂ ਅਧਿਕਾਰੀਆਂ ਨੇ ਮੌਜੂਦਾ ਸਹੂਲਤਾਂ 'ਚ ਸੁਧਾਰ ਅਤੇ ਪੂਰੀ ਤਰ੍ਹਾਂ ਸਵੈਚਾਲਿਤ ਆਪ੍ਰੇਸ਼ਨਾਂ ਵੱਲ ਕਦਮ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਕਰਨਾਟਕ ਮਿਲਕ ਫੈਡਰੇਸ਼ਨ (ਨੰਦਨੀ) ਅਤੇ ਵਾਰਨਾ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਲਿਮਟਿਡ ਵਰਗੀਆਂ ਹੋਰ ਪ੍ਰਮੁੱਖ ਸਹਿਕਾਰੀ ਡੇਅਰੀ ਫੈਡਰੇਸ਼ਨਾਂ ਦੀ ਤਰਜ 'ਤੇ ਪੰਜਾਬ ਮਿਲਕਫੈੱਡ ਨੂੰ ਵੀ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕਿੰਗ ਲਈ ਐਂਡ-ਟੂ-ਐਂਡ ਆਟੋਮੇਸ਼ਨ ਅਪਣਾਉਣੀ ਚਾਹੀਦੀ ਹੈ। ਇਸ ਅਨੁਸਾਰ ਇਹ ਫੈਸਲਾ ਕੀਤਾ ਗਿਆ ਕਿ ਵੇਰਕਾ ਲੁਧਿਆਣਾ ਡੇਅਰੀ, ਮਿਲਰਡ ਹੈੱਡ ਆਫਿਸ ਪੰਜਾਬ ਅਤੇ ਐਨਡੀਬੀ ਦੇ ਅਧਿਕਾਰੀਆਂ ਦੀ ਟੀਮ ਇਨ੍ਹਾਂ ਫੈਡਰੇਸ਼ਨਾਂ ਦਾ ਦੌਰਾ ਕਰਕੇ ਪੂਰੀ ਤਰ੍ਹਾਂ ਸਵੈਚਾਲਿਤ ਪ੍ਰਣਾਲੀਆਂ ਦਾ ਅਧਿਐਨ ਕਰੇਗੀ।

ਸਕੱਤਰ (ਸਹਿਕਾਰਤਾ) ਨੇ ਕਿਹਾ ਕਿ ਤਕਨੀਕੀ ਮੁਲਾਂਕਣ ਦੇ ਅਧਾਰ 'ਤੇ ਮਿਲਕਫੈੱਡ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਵੇਰਕਾ ਲੁਧਿਆਣਾ ਡੇਅਰੀ ਵਿਖੇ ਹੋਲ ਮਿਲਕ ਪਾਊਡਰ ਫਿਲਿੰਗ ਅਤੇ ਪੈਕਿੰਗ ਪ੍ਰਕਿਰਿਆ ਦਾ ਐਂਡ-ਟੂ-ਐਂਡ ਆਟੋਮੇਸ਼ਨ ਕਰੇਗਾ। ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰੋਸੈਸਿੰਗ ਅਤੇ ਪੈਕੇਜਿੰਗ ਦੇ ਹਰ ਪੜਾਅ 'ਤੇ ਸੀਸੀਟੀਵੀ, ਕਿਊਆਰ ਸਮਰੱਥ ਡਾਇਨਾਮਿਕ ਸੀਲਿੰਗ ਸਿਸਟਮ, ਆਰ.ਐਫ.ਆਈ.ਡੀ. ਆਈ.ਆਰ.ਆਈ.ਐਸ. ਦੀ ਸਥਾਪਨਾ ਵਰਗੀਆਂ ਏਆਈ ਅਤੇ ਆਈਟੀ ਸਹੂਲਤਾਂ ਦੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਦੇ ਆਦੇਸ਼ ਅਨੁਸਾਰ ਮਿਲਕਫੈੱਡ ਦੀ ਸਥਿਤੀ ਨੂੰ ਮਾਰਕੀਟ ਲੀਡਰ ਵਜੋਂ ਮਜ਼ਬੂਤ ਕਰਨ ਲਈ ਮਿਆਰੀ ਗੁਣਵੱਤਾ ਭਰੋਸੇ ਅਤੇ ਸੰਚਾਲਨ ਮੁਕਾਬਲੇਬਾਜ਼ੀ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ।

ਇਸ ਤੋਂ ਬਾਅਦ ਸਕੱਤਰ ਨੇ ਵੇਰਕਾ ਮੋਗਾ ਡੇਅਰੀ ਬੱਸੀ ਪਠਾਣਾ ਅਤੇ ਕੈਟਲ ਫੀਡ ਪਲਾਂਟ ਖੰਨਾ ਦਾ ਵੀ ਦੌਰਾ ਕੀਤਾ।

Have something to say? Post your comment

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ