Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

9 ਅਪ੍ਰੈਲ ਨੂੰ "ਈਟ ਰਾਈਟ ਮੇਲਾ–2026” ਬਹਾਵਲਪੁਰ ਪੈਲੇਸ ਵਿਖੇ ਮੂਲ ਅਨਾਜਾਂ ਦੀ ਮਹੱਤਤਾ ਬਾਰੇ ਦੱਸੇਗਾ ਇਹ ਮੇਲਾ - ਏ. ਡੀ. ਸੀ

April 08, 2026 04:27 PM
Rozana Sehaj times

ਪਟਿਆਲਾ :  ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਖੁਰਾਕ ਤੇ ਡਰੱਗਜ਼ ਪ੍ਰਸ਼ਾਸਨ ਪੰਜਾਬ ਦੇ ਸਹਿਯੋਗ ਨਾਲ 9 ਅਪ੍ਰੈਲ ਨੂੰ ਬਹਾਵਲਪੁਰ ਪੈਲੇਸ ਵਿਖੇ “ਈਟ ਰਾਈਟ ਮੇਲਾ–2026” ਕਰਵਾਇਆ ਜਾ ਰਿਹਾ ਹੈ। ਇਹ ਮੇਲਾ ਸਵੇਰੇ 10 ਵਜੇ ਸ਼ੁਰੂ ਹੋ ਕੇ ਦਿਨ ਭਰ ਜਾਰੀ ਰਹੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਮੇਲੇ ਦੇ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ ( ਸ਼ਹਿਰੀ ਵਿਕਾਸ)  ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਲੋਕਾਂ ਨੂੰ ਮੂਲ ਅਨਾਜਾਂ (ਮਿਲੇਟਸ) ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ ਅਤੇ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਇਹਨਾਂ ਅਨਾਜਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਲੋਕ ਬਿਮਾਰੀਆਂ ਤੋਂ ਬਚ ਕੇ ਤੰਦਰੁਸਤ ਜੀਵਨ ਜੀ ਸਕਣ। ਉਨ੍ਹਾਂ ਹੋਰ ਕਿਹਾ ਕਿ ਅੱਜਕੱਲ੍ਹ ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੱਧ ਰਹੀਆਂ ਹਨ, ਇਸ ਲਈ ਇਹ ਮੇਲਾ ਲੋਕਾਂ ਨੂੰ ਸਹੀ ਤੇ ਪੌਸ਼ਟਿਕ ਖੁਰਾਕ ਬਾਰੇ ਜਾਣਕਾਰੀ ਦੇਣ ਲਈ ਇਕ ਵੱਡਾ ਉਪਰਾਲਾ ਹੈ। ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਗੁਰਪ੍ਰੀਤ ਕੌਰ ਅਤੇ ਖੁਰਾਕ ਸੁਰੱਖਿਆ ਅਧਿਕਾਰੀ ਗੌਰਵ ਕੁਮਾਰ, ਤਰੁਣ ਬਾਂਸਲ ਅਤੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਨੁੱਕੜ ਨਾਟਕਾਂ ਰਾਹੀਂ ਸਿਹਤ ਸਬੰਧੀ ਸੁਨੇਹੇ ਦਿੱਤੇ ਜਾਣਗੇ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਪਟਿਆਲਾ ਦੇ ਪ੍ਰਸਿੱਧ ਭੋਜਨਾਂ ਦੇ ਸਟਾਲ ਲਗਾਏ ਜਾਣਗੇ, ਜਿੱਥੇ ਸਾਫ-ਸੁਥਰਾ ਅਤੇ ਸਿਹਤਮੰਦ ਖਾਣਾ ਉਪਲਬਧ ਹੋਵੇਗਾ। ਇਸ ਤੋਂ ਇਲਾਵਾ ਚੱਲਦੀ ਫਿਰਦੀ ਖੁਰਾਕ ਜਾਂਚ ਪ੍ਰਦਰਸ਼ਨੀ, ਮੂਲ ਅਨਾਜਾਂ ਨਾਲ ਸੰਬੰਧਤ ਵਿਸ਼ੇਸ਼ ਸਟਾਲਾਂ ਅਤੇ ਹੋਰ ਕਈ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੇਲਾ ਲੋਕਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਸਮਾਜ ਵਿੱਚ ਸਹੀ ਖੁਰਾਕ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

Have something to say? Post your comment

 

More in Malwa

ਪਿੰਡ ਦੁਆਰੇਆਣਾ ਵਿਖੇ ਇਕਾਈ ਦੇ ਪਰਿਵਾਰ ’ਚ ਵਾਧਾ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ

ਖਾਨਪੁਰ ਪੁਲ ਕੋਲੋਂ ਲਾਵਾਰਿਸ ਲਾਸ਼ ਮਿਲੀ

ਮਾਮਲਾ ਪਿੰਡ ਗੁਰਮ ਵਿਖੇ ਖੁੰਖਾਰ ਕੁੱਤਿਆਂ ਵੱਲੋਂ ਭੇਡਾਂ ਨੂੰ ਖਾਣ ਦਾ ਜੇਕਰ ਸਰਕਾਰ ਪਰਿਵਾਰ ਨੂੰ ਮੁਆਵਜ਼ਾ ਨਹੀਂ ਦੇ ਸਕਦੀ, ਤਾਂ ਕਾਂਗਰਸ ਪਾਰਟੀ ਫੜੇਗੀ ਪਰਿਵਾਰ ਦੀ ਬਾਂਹ ਸਾਬਕਾ ਵਧਾਇਕ ਵੈਦ

ਹਲਕਾ ਗਿੱਲ ਵਿਖੇ ਪਰਗਟ ਸਿੰਘ ਤੇ ਉਹਨਾਂ ਦੇ ਸਾਥੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ

ਹਰਪ੍ਰੀਤ ਸਿੰਘ ਸਿਮਕ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਹੋਏ ਨਤਮਸਤਕ

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ