Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਹਲਕਾ ਗਿੱਲ ਵਿਖੇ ਪਰਗਟ ਸਿੰਘ ਤੇ ਉਹਨਾਂ ਦੇ ਸਾਥੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ

April 08, 2026 04:33 PM
Rozana Sehaj times
ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਦੇ ਸ਼ੁੱਭ ਮੌਕੇ ’ਤੇ ਅੱਜ ਹਲਕਾ ਗਿੱਲ ਦੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਇਹ ਪ੍ਰੋਗਰਾਮ ਭਾਰਤੀ ਜਨਤਾ ਪਾਰਟੀ ਦੇ ਯੁਵਾ ਆਗੂ ਐਡਵੋਕੇਟ ਪਰਗਟ ਸਿੰਘ ਜੀ.ਐਸ. ਦੀ ਅਗਵਾਈ ’ਚ ਮਨਾਇਆ ਗਿਆ ਸਥਾਪਨਾ ਦਿਵਸ ਸਮਾਗਮ ਚ' ਵਿਸ਼ੇਸ਼ ਤੌਰ ਤੇਂ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ,ਗੁਰਦੀਪ ਸਿੰਘ ਗੋਸਾ,ਪਵਨ ਕੁਮਾਰ ਟਿੰਕੂ ਸਾਬਕਾ ਪ੍ਰਧਾਨ ਬੀਜੇਪੀ ਲੁਧਿਆਣਾ ਦਿਹਾਤੀ, ਲਖਵਿੰਦਰ ਸਿੰਘ ਜੀ ਐਸ ਵਿਸ਼ੇਸ਼ ਤੌਰ ਤੇ ਪਹੁੰਚੇ। ਸਥਾਪਨਾ ਦਿਵਸ ਦੀ ਖੁਸ਼ੀ ਵਿਚ ਸ਼ਹੀਦ ਭਗਤ ਸਿੰਘ ਨਗਰ ਮਿੰਸਿਗ ਲਿੰਕ ਟੂ ਬਾਈਪਾਸ ਧਾਂਦਰਾ ਰੋਡ ਵਿਖੇ ਭਾਜਪਾ ਵਰਕਰਾਂ ਵੱਲੋਂ ਰੱਖੇ ਸਮਾਗਮ ਦੌਰਾਨ ਪ੍ਰਗਟ ਸਿੰਘ ਨੇ ਪਹੁੰਚੇ ਸਾਰੇ ਹੀ ਸੀਨੀਅਰ ਆਗੂ ਅਤੇ ਵਰਕਰਾਂ ਦਾ ਸਮਾਗਮ ਵਿੱਚ ਪਹੁੰਚਣ ਤੇ ਧੰਨਵਾਦ ਕਰਦਿਆ ਕਿਹਾ ਕਿ ਆਉਣ ਵਾਲੀ 2027 ਦੀ ਚੋਣਾਂ ਲਈ ਵਰਕਰਾਂ ਨੂੰ ਤਿਆਰ ਬਰ ਤਿਆਰ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ 2027 ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਵੇਗੀ ਅਤੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਵੇਗਾ । ਇਸ ਮੌਕੇ ਸਾਬਕਾ ਜਿਲਾ ਪ੍ਰਧਾਨ ਰਾਮਿੰਦਰ ਸਿੰਘ ਸੰਗੋਵਾਲ ਅਤੇ ਐਡਵੋਕੇਟ ਪ੍ਰਗਟ ਸਿੰਘ ਜੀ ਐਸ ਨੇ ਸਮਾਗਮ ਦੌਰਾਨ ਪਾਰਟੀ ਦੀਆਂ ਪ੍ਰਾਪਤੀਆਂ ਅਤੇ ਵਿਚਾਰਧਾਰਾ ’ਤੇ ਚਾਨਣਾ ਪਾਉਂਦੇ ਹੋਏ ਹਾਜਰ ਆਗੂਆਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਲੱਡੂ ਵੰਡ ਕੇ ਇਸ ਦਿਨ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਰਾਮਿੰਦਰ ਸਿੰਘ ਸੰਗੋਵਾਲ ਸਾਬਕਾ ਜਿਲਾ ਪ੍ਰਧਾਨ ਅਤੇ ਪਵਨ ਕੁਮਾਰ ਟਿੰਕੂ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਐਡਵੋਕੇਟ ਪ੍ਰਗਟ ਸਿੰਘ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਸਮਾਗਮ ’ਚ ਪ੍ਰੀਤੀ ਉਬਰਾਏ,ਅਮਿਤ ਉਬਰਾਏ, ਆਰਤੀ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਨੀਲ ਰਿੰਕੂ ,ਕਮਲਦੀਪ ਸਿੰਘ, ਸਿਮਰਨ ਢਿੱਲੋ, ਰਾਜਪ੍ਰੀਤ ਸਿੰਘ ਮੰਨਾ,ਬਲਪ੍ਰੀਤ ਸਿੰਘ ਗਰੇਵਾਲ, ਬਲਦੇਵ ਰਾਜ ਚੋਪੜਾ, ਸ਼ਿਵ ਕੁਮਾਰ ਗੁਪਤਾ, ਸਾਹਿਬਜੀਤ ਸਿੰਘ,ਸਿਮਰ ਕੰਗ,ਹਰਪਿੰਦਰ ਸਿੰਘ, ਵਿਕਾਸ ਦੇਵ ਰਾਜ ਸਚਦੇਵਾ, ਰੋਹਿਤ ਸ਼ਰਮਾ,ਰਾਜ ਸ਼ਰਮਾ ਕੋਸਲਰ, ਰਾਕੇਸ਼ ਪਰਾਸਰ, ਸੁਬਾਸ਼ ਕੁਮਾਰ, ਗੋਰਾ ਖੇੜੀ, ਪ੍ਰਵੀਨ ਸੋਹੀ, ਸੁਰਜੀਤ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ। ਇਸ ਮੌਕੇ ਐਡਵੋਕੇਟ ਪ੍ਰਗਟ ਸਿੰਘ ਅਤੇ ਹਾਜ਼ਰ ਵਰਕਰਾਂ ਨੇ ਸਾਂਝੇ ਤੌਰ ’ਤੇ ਅਹਿਦ ਲਿਆ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।

Have something to say? Post your comment