Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਮਾਮਲਾ ਪਿੰਡ ਗੁਰਮ ਵਿਖੇ ਖੁੰਖਾਰ ਕੁੱਤਿਆਂ ਵੱਲੋਂ ਭੇਡਾਂ ਨੂੰ ਖਾਣ ਦਾ ਜੇਕਰ ਸਰਕਾਰ ਪਰਿਵਾਰ ਨੂੰ ਮੁਆਵਜ਼ਾ ਨਹੀਂ ਦੇ ਸਕਦੀ, ਤਾਂ ਕਾਂਗਰਸ ਪਾਰਟੀ ਫੜੇਗੀ ਪਰਿਵਾਰ ਦੀ ਬਾਂਹ ਸਾਬਕਾ ਵਧਾਇਕ ਵੈਦ

April 08, 2026 04:41 PM
Rozana Sehaj times
ਲੁਧਿਆਣਾ  : ਬੀਤੇ ਕੱਲ ਪਿੰਡ ਗੁਰਮ ਵਿਖੇ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਗਰੀਬ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉਥੇ ਹੀਂ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਸਰਕਾਰ ਤੇ ਵੀ ਨਿਸ਼ਾਨਾ ਸਾਧਿਆ ਉਹਨਾਂ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਅਤੇ ਕੇਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਗਰੀਬ ਪਰਿਵਾਰ ਦੀ ਬਾਂਹ ਫੜੀ ਜਾਵੇ ਇਸ ਦੇ ਨਾਲ ਜੋ ਹਾਦਸਾ ਵਾਪਰਿਆ ਉਸ ਦੀ ਭਰਪਾਈ ਕੀਤੀ ਜਾਵੇ ਉੱਥੇ ਹੀ ਕੁਲਦੀਪ ਸਿੰਘ ਵੈਦ ਨੇ ਇਹਨਾਂ ਖੂੰਖਾਰ ਕੁੱਤਿਆਂ ਦੇ ਸਬੰਧੀ ਸਰਕਾਰ ਨੂੰ ਕੋਈ ਅਹਿਮ ਉਪਰਾਲਾ ਕਰਨਾ ਚਾਹੀਦਾ ਹੈ ਤਾਂ ਜੋ ਇਹ ਖੂੰਖਾਰ ਕੁੱਤਿਆਂ ਤੋਂ ਨਿਜਾਤ ਮਿਲ ਸਕੇ ਉਹਨਾਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਨੇਕਾਂ ਥਾਵਾਂ ਤੇ ਛੋਟੇ ਛੋਟੇ ਮਾਸੂਮ ਬੱਚਿਆਂ ਦੇ ਉੱਤੇ ਇਹਨਾਂ ਅਵਾਰਾ ਕੁੱਤਿਆਂ ਵੱਲੋਂ ਹਮਲੇ ਕੀਤੇ ਗਏ ਨੇ ਅਨੇਕਾਂ ਹੀ ਮਾਮਲੇ ਇਸ ਤਰ੍ਹਾਂ ਦੇ ਸਾਹਮਣੇ ਆਏ ਹਨ,ਜਿਸ ਵਿੱਚ ਬੱਚਿਆਂ ਦੀ ਜਾਨ ਵੀ ਜਾ ਚੁੱਕੀ ਹੈ। ਪਰ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਸਾਹਿਬ ਸਟੇਜਾਂ ਤੇ ਕਿੱਕਲੀਆਂ ਪਾਉਣ ਚ ਮਸਰੂਫ ਹਨ।ਪਰ ਇਹਨਾਂ ਮਾਮਲਿਆਂ ਵਿੱਚ ਉਹਨਾਂ ਦਾ ਬਿਲਕੁਲ ਧਿਆਨ ਨਹੀਂ ਜਦ ਪੱਤਰਕਾਰਾਂ ਨੇ ਉਹਨਾਂ ਨੂੰ ਪੁੱਛਿਆ ਕਿ ਮੁੱਖ ਮੰਤਰੀ ਸਾਹਿਬ ਨੇ ਕਿਹਾ ਸੀ ਕਿ ਸਾਡੀ ਸਰਕਾਰ ਭੇਡਾਂ ਬੱਕਰੀਆਂ ਦੇ ਮਰਿਆਂ ਦਾ ਮੁਆਵਜ਼ਾ ਦੇਣਗੇ ਤਾਂ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਇਹ ਤਾਂ ਪੰਜਾਬ ਸਰਕਾਰ ਦਾ ਇੱਕ ਬਹੁਤ ਵੱਡਾ ਜੁਮਲਾ ਸੀ ਜਿਵੇਂ ਕਿ ਸਾਡੇ ਪ੍ਰਧਾਨ ਮੰਤਰੀ ਸਾਹਿਬ ਨੇ ਸਰਕਾਰ ਵਿੱਚ ਆਉਣ ਤੋਂ ਪਹਿਲਾਂ 15-15 ਲੱਖ ਦਾ ਜੁਮਲਾ ਛੱਡਿਆ ਸੀ। ਜਦੋਂ ਇਸ ਗਰੀਬ ਪਰਿਵਾਰ ਨੂੰ ਮੁਆਵਜ਼ਾ ਦੇਣ ਬਾਰੇ ਪੱਤਰਕਾਰਾਂ ਨੇ ਸਵਾਲ ਪੁੱਛਿਆ ਤਾਂ ਉਹਨਾਂ ਕਿਹਾ ਕਿ ਇਸ ਸਬੰਧੀ ਸਰਕਾਰਾਂ ਕੋਲੇ ਅਨੇਕਾਂ ਫੰਡ ਪਏ ਹੁੰਦੇ ਹਨ ਸਰਕਾਰਾਂ ਖੁੱਲੇ ਸੁਭਾਅ ਨਾਲ ਇਹ ਹਾਦਸਿਆਂ ਨੂੰ ਇਹਨਾਂ ਦੇ ਫੰਡ ਦੇ ਸਕਦੀ ਹੈ ਉਹਨਾਂ ਨੇ ਕੇਂਦਰ ਸਰਕਾਰ ਦੇ ਫੰਡਾਂ ਦੇ ਵਿੱਚੋਂ ਵੀ ਜ਼ਿਕਰ ਕੀਤਾ ਕਿ ਕੇਂਦਰ ਸਰਕਾਰ ਕੋਲ ਵੀ ਅਨੇਕਾਂ ਫੰਡ ਇਹੋ ਜਿਹੇ ਹਾਦਸਿਆਂ ਲਈ ਪਏ ਹਨ। ਇਸ ਮੌਕੇ ਉਹਨਾਂ ਨੇ ਹਲਕਾ ਲੁਧਿਆਣਾ ਦੇ ਐਮ ਪੀ ਰਾਜਾ ਬੜਿੰਗ ਨਾਲ ਫੋਨ ਤੇ ਗੱਲਬਾਤ ਕਰਦੇ ਪਰਿਵਾਰ ਦੇ ਨਾਲ ਜੋ ਬੀਤੀ ਉਸ ਦੀ ਜਾਣਕਾਰੀ ਦਿੱਤੀ ਇਸ ਮੌਕੇ ਮੈਂਬਰ ਪਾਰਲੀਮੈਂਟ ਰਾਜਾ ਵੜਿੰਗ ਨੇ ਵੀ ਵਿਸ਼ਵਾਸ ਦਵਾਇਆ ਕਿ ਜਿੰਨੀ ਵੀ ਹੋ ਸਕੇ ਆਪਣੇ ਫੰਡਾਂ ਦੇ ਵਿੱਚੋਂ ਇਸ ਪਰਿਵਾਰ ਦੀ ਮਦਦ ਕੀਤੀ ਜਾਵੇਗੀ ਹੋਰ ਵੀ ਉਹਨਾਂ ਨੇ ਆਪਣੇ ਇਲਾਕੇ ਦੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਗੱਲਬਾਤ ਕਰਕੇ ਕਿਹਾ ਕਿ ਜੇਕਰ ਸਮੇਂ ਦੀ ਸਰਕਾਰ ਇਸ ਪਰਿਵਾਰ ਦੀ ਬਾਂਹ ਨਹੀਂ ਫੜਦੀ ਤਾਂ ਕਾਂਗਰਸ ਪਾਰਟੀ ਦੇ ਸਾਰੇ ਅਹੁਦੇਦਾਰ ਤੇ ਇਕੱਠੇ ਹੋ ਕੇ ਇਸ ਪਰਿਵਾਰ ਦੀ ਮਦਦ ਕਰਨਗੇ । ਇਸ ਮੌਕੇ ਪਿੰਡ ਗੁਰਮ ਦੇ ਹੀ ਇੱਕ ਜ਼ਿਮੀਦਾਰ ਦਵਿੰਦਰ ਸਿੰਘ ਦਿਓਲ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਹਨਾਂ ਹੀ ਕੁੱਤਿਆਂ ਵੱਲੋਂ ਉਹਨਾਂ ਦੇ ਗਊਆਂ ਦੇ ਫਾਰਮ ਵਿੱਚ ਆ ਕੇ ਵੀ ਕੁਝ ਗਊਆਂ ਉੱਤੇ ਹਮਲਾ ਕਰ ਦਿੱਤਾ ਗਿਆ ਸੀ ਜੋ ਕਿ ਮੌਕੇ ਤੇ ਹੀ ਮਰ ਗਈਆਂ ਸਨ ਉਹਨਾਂ ਦੱਸਿਆ ਕਿ ਇਹਨਾਂ ਕੁੱਤਿਆਂ ਤੋਂ ਅਸੀਂ ਸਾਰੇ ਪਿੰਡ ਵਾਸੀ ਬਹੁਤ ਦੁਖੀ ਹਾਂ ਸਰਕਾਰ ਨੂੰ ਇਹਨਾਂ ਦਾ ਕੋਈ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਪੀੜਿਤ ਪਰਿਵਾਰ ਨੇ ਕੁਲਦੀਪ ਸਿੰਘ ਵੈਦ ਅਤੇ ਉਨਾਂ ਦੇ ਨਾਲ ਆਏ ਕਾਂਗਰਸੀ ਆਗੂਆਂ ਦਾ ਧੰਨਵਾਦ ਕੀਤਾ ਕਿ ਉਹਨਾਂ ਆਂਣ ਕੇ ਗਰੀਬ ਪਰਿਵਾਰ ਦੀ ਗੁਹਾਰ ਸੁਣੀ। ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਇਸ ਸਬੰਧੀ ਡੀ ਸੀ ਸਾਹਿਬ ਨੂੰ ਮਿਲ ਕੇ ਇੱਕ ਮੰਗ ਪੱਤਰ ਦੇਣਗੇ ਜਿਸ ਵਿੱਚ ਸਰਕਾਰ ਤੋਂ ਇਸ ਗਰੀਬ ਪਰਿਵਾਰ ਲਈ ਮੁਆਵਜੇ ਦੇ ਲਈ ਮੰਗ ਕੀਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ, ਜ਼ਿਲਾ ਪ੍ਰੀਸ਼ਦ ਮੈਂਬਰ ਲਾਡੀ ਜੱਸੜ,ਗੁਰਿੰਦਰ ਸਿੰਘ ਢੋਡੇ,ਸਾਬਕਾ ਸਰਪੰਚ ਬਲਰਾਜ ਸਿੰਘ ਦਿਓਲ,ਮਾਨ ਸਿੰਘ ਦਿਓਲ, ਦਵਿੰਦਰ ਸਿੰਘ ਗਿੱਲ, ਬਲਜਿੰਦਰ ਸਿੰਘ ਜਰਖੜ, ਕੇ ਕੇ ਜਰਖੜ,, ਕੇ ਐਸ ਸੰਧੂ, ਗੁਰੀ ਢੋਡੇ,ਗਗਨਦੀਪ ਗੁਰਮ,ਦਵਿੰਦਰ ਦਿਓਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਹਾਜਰ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ