Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

National

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

April 08, 2026 04:51 PM
Rozana Sehaj times

ਕੋਟਕਪੂਰਾ :  ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਦੁੱਤੀ ਦੇਣ ਨੂੰ ਸਮਰਪਿਤ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਤਿੰਨ ਰੋਜ਼ਾ ਖੇਡ ਟੂਰਨਾਮੈਂਟ (ਸਪੋਰਟਸ ਮੀਟ) ਦਾ ਆਗਾਜ਼ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਖੇਡ ਟੂਰਨਾਮੈਂਟ ਦੇ ਨਾਲ-ਨਾਲ ਹੋਣ ਵਾਲੇ ਪ੍ਰੋਗਰਾਮ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਨੂੰ ਸਮਰਪਿਤ ਹੋਣਗੇ। ਉਹਨਾਂ ਕਿਹਾ ਸਵ: ਚੇਅਰਮੈਨ ਸਾਹਿਬ ਨੂੰ ਸਮਰਪਿਤ ਇਹ ਇੱਕ ਲੜੀ ਦਾ ਆਗਾਜ਼ ਕੀਤਾ ਗਿਆ ਹੈ। ਇਸ ਖੇਡ ਟੂਰਨਾਮੈਂਟ ਦਾ ਆਗਾਜ਼ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਮਾਨਯੋਗ ਮੈਂਬਰਾਂ ਗੁਰਜਾਪ ਸਿੰਘ ਸੇਖੋਂ, ਡਾ. ਗੁਰਇੰਦਰ ਮੋਹਣ ਸਿੰਘ, ਸੁਰਿੰਦਰ ਸਿੰਘ ਰੋਮਾਣਾ ਅਤੇ ਨਰਿੰਦਰਪਾਲ ਸਿੰਘ ਬਰਾੜ ਨੇ ਕੀਤਾ। ਇਸ ਮੌਕੇ ਐਡਵੋਕੇਟ ਖੁਸ਼ਪ੍ਰੀਤ ਸਿੰਘ ਬਰਾੜ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਟੂਰਨਾਮੈਂਟ ਦੀ ਸ਼ੂਰੁਆਤ ਵਿੱਚ ਕਮੇਟੀ ਮੈਂਬਰ ਸਾਹਿਬਾਨ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਟਾਸ ਕਰਨ ਦੀ ਰਸਮ ਅਦਾ ਕਰਕੇ ਕੀਤੀ ਉਹਨਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਵੀ ਕੀਤੀ। ਇਸ ਟੂਰਨਾਮੈਂਟ ਦਾ ਆਗਾਜ਼ ਰਾਸ਼ਟਰੀ ਗਾਇਨ ਨਾਲ ਕੀਤਾ ਗਿਆ। ਇਸ ਮੌਕੇ ਕਾਲਜ ਦੇ ਖੇਡ ਇੰਚਾਰਜ ਡਾ. ਮਨੀਸ਼ ਕੁਮਾਰ ਖੂੰਗਰ ਨੇ ਜਾਣਕਾਰੀ ਦਿੱਤੀ ਕਿ ਇਹ ਖੇਡ ਟੂਰਨਾਮੈਂਟ 7 ਅਪ੍ਰੈਲ ਤੋਂ 09 ਅਪ੍ਰੈਲ, 2026 ਤੱਕ ਕਰਵਾਇਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਬੀ.ਏ.ਐਲ.ਐਲ.ਬੀ. (ਪੰਜ ਸਾਲਾ ਕੋਰਸ) ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਦੇ ਲੜਕੇ ਅਤੇ ਲੜਕੀਆਂ ਦੀਆਂ ਵੱਖ-ਵੱਖ ਖੇਡਾਂ ਜਿਵੇਂ ਕ੍ਰਿਕੇਟ ਦੇ ਮੈਚ ਦੀਪਕ ਬਾਂਸਲ ਅਤੇ ਮਨਿੰਦਰ ਸਿੰਘ ਦੀ ਨਿਰਗਾਨੀ ਹੇਠ, ਵਾਲੀਬਾਲ ਲੜਕੇ ਦਾ ਮੈਚ ਡਾ. ਮੋਹਣ ਸਿੰਘ ਸੱਗੂ ਅਤੇ ਡਾ. ਪਰਮਿੰਦਰ ਸਿੰਘ, ਚੈੱਸ (ਲੜਕੇ) ਦੇ ਮੈਚ ਅਮਿਤ ਛਾਬੜਾ ਅਤੇ ਮਿਸ ਹਰਬੰਸ ਜੱਸੀ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਹਨ। ਇਸੇ ਤਰਾਂ ਲੜਕੀਆਂ ਦੇ ਮੈਚ ਜਿਵੇਂ ਕਿ ਬੈਡਮਿੰਟਨ, ਚੈੱਸ, ਖੋ-ਖੋ, ਲਾਂਗ ਜੰਪ, 100 ਮੀਟਰ ਰੇਸ, ਟਗ-ਆਫ ਵਾਰ ਆਦਿ ਦੇ ਮੈਚ ਡਾ. ਹਰਲੀਨ ਕੌਰ, ਮਿਸ ਅਮਨਦੀਪ ਕੌਰ ਅਤੇ ਮਿਸ ਸੁਪ੍ਰੀਤ ਕੌਰ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਹਨ। ਇਸ ਦੌਰਾਨ ਅਨਮੋਲ ਸਿੰਘ ਅਤੇ ਰਿਸ਼ੀ ਸ਼ਰਮਾ ਡੀ.ਪੀ. ਦੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਟੂਰਨਾਮੈਂਟ ਦੌਰਾਨ ਕਿਹਾ ਕਿ ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਸਦਾ ਹੀ ਮੱਲਾਂ ਮਾਰੀਆਂ ਹਨ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਾਲਜ ਦੇ ਵਿਦਿਆਰਥੀਆਂ ਨੂੰ ਭਰੋਸਾ ਦਿੰਦਿਆਂ ਹੋਇਆਂ ਕਿਹਾ ਕਿ ਵਿਦਿਆਰਥੀਆਂ ਦੇ ਖੇਡ ਹੁਨਰ ਨੂੰ ਬਿਹਤਰ ਬਣਾਉਣ ਲਈ ਉਹ ਸਦਾ ਹੀ ਯਤਨਸ਼ੀਲ ਰਹਿਣਗੇ। ਉਹਨਾਂ ਕਿਹਾ ਕਿ ਇਸ ਟੂਰਨਾਮੈਂਟ ਵਿੱਚ ਸਮੂਹ ਟੀਚਿੰਗ, ਨਾਨ-ਟੀਚਿੰਗ ਅਤੇ ਸਪੋਰਟਿੰਗ ਸਟਾਫ ਆਪਣੀ-2 ਡਿਊਟੀ ਨੂੰ ਸੂਚਾਰੂ ਢੰਗ ਨਾਲ ਨਿਭਾ ਰਹੇ ਹਨ। ਅੰਤ ਵਿੱਚ ਕਾਲਜ ਦੇ ਸਪੋਰਟਸ ਇੰਚਾਰਜ ਡਾ. ਮਨੀਸ਼ ਕੁਮਾਰ ਖੂੰਗਰ ਨੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਖੇਡ ਟੂਰਨਾਮੈਂਟ ਦੇ ਸਫਲਤਾਪੂਰਵਕ ਆਗਾਜ਼ ਲਈ ਵਧਾਈਆਂ ਦਿੱਤੀਆਂ। ਇਸ ਮੌਕੇ ਇੰਚਾਰਜ ਅਕੈਡਮਿਕ ਡਾ. ਨਵਜੋਤ ਕੌਰ ਵੀ ਮੌਜੂਦ ਰਹੇ।

 
 

Have something to say? Post your comment

More in National

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ