Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

April 08, 2026 04:57 PM
Rozana Sehaj times
ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਅਗਲੀ ਸਵੇਰ 6 .00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਵੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲੀ ਕਣਕ ਮੰਡੀਆਂ ਵਿੱਚ ਵਿਕਣ ਲਈ ਲਿਆਂਦੀ ਜਾਂਦੀ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ। ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਪਟਿਆਲਾ ਵਿਚ ਸ਼ਾਮ 7 ਬਜੇ ਤੋਂ ਅਗਲੀ ਸਵੇਰ 6 ਬਜੇ ਤਕ ਕੰਬਾਇਨਾਂ ਨਾਲ ਕਣਕ ਕੱਟਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 2 ਅਪ੍ਰੈਲ ਤੋਂ 1 ਜੂਨ ਤਕ ਲਾਗੂ ਰਹਿਣਗੇ।

Have something to say? Post your comment

More in National

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ