ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੂਸਰਾ ਸਾਲਾਨਾ 5 ਰੋਜਾ ਜਪ ਤਪ ਸਮਾਗਮ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਭਾਈ ਗੁਰਇਕਬਾਲ ਸਿੰਘ ਜੀ , ਭਾਈ ਹਰਵਿੰਦਰਪਾਲ ਸਿੰਘ ਲਿਟਲ,ਭਾਈ ਇਕਵਿੰਦਰ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜ ਰੋਜ਼ਾ ਸਮਾਗਮ ਦੌਰਾਨ 31 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਜੀ ਅਖੰਡ ਪਾਠਾਂ ਦੇ ਭੋਗ ਪਾਏ ਅਤੇ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਕਥਾ ਕੀਰਤਨ ਦੇ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕੀਰਤਨੀਏ ਜਥੇ , ਸੰਤ ਮਹਾਂਪੁਰਸ਼ ਨੇ ਹਾਜ਼ਰੀਆਂ ਭਰੀਆਂ ਸਾਰੇ ਸਮਾਗਮ ਦੌਰਾਨ ਭਾਈ ਗੁਰਇਕਬਾਲ ਸਿੰਘ ਜੀ ਵਲੋਂ ਵਿਸ਼ੇਸ਼ ਤੌਰ ਤੇ ਕੀਰਤਨ ਦੀਆਂ ਹਾਜ਼ਰੀਆਂ ਭਰੀਆਂ , ਪੰਜਵੇਂ ਦਿਨ ਦੇ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀਆਂ ਭਰਦੇ ਹੋਏ ਕਿਹਾ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਬਾਡਰ ਦੇ ਇਲਾਕੇ ਹੋਏ ਅਤੇ ਪਛੜੇ ਇਲਾਕਿਆਂ ਵਿੱਚ ਧਾਰਮਿਕ ਸਥਾਨਾਂ ਦੀ ਕਾਰ ਸੇਵਾ ਕਰਕੇ ਸਿੱਖ ਕੌਮ ਨੂੰ ਵੱਡੀ ਦੇਣ ਹੈ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਜਿਥੇ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਉਥੇ ਸਕੂਲ,ਕਾਲਜ ਤੋ ਇਲਾਵਾ ਵਿਧਵਾ ਬੀਬੀਆਂ ਨੂੰ ਹਰ ਮਹੀਨੇ ਫ੍ਰੀ ਰਾਸ਼ਨ ਦੇਣਾ ਬੜੀ ਵੱਡੀ ਸੇਵਾ ਹੈ ਪੰਜਵੇਂ ਦਿਨ ਦੇ ਸਮਾਗਮ ਦੌਰਾਨ ਰਾਤ ਰੈਣ ਸਬਾਈ ਮੌਕੇ ਜਿਥੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹਾਜ਼ਰੀਆਂ ਭਰੀਆਂ ਉਥੇ ਵਿਸ਼ੇਸ਼ ਤੌਰ ਤੇ ਭਾਈ ਗੁਰਇਕਬਾਲ ਸਿੰਘ ਜੀ , ਹਰਪ੍ਰੀਤ ਸਿੰਘ ਮਨੀ ਭੁੱਚੋ ਸਾਹਿਬ ਵਾਲੇ , ਭਾਈ ਹਰਵਿੰਦਰਪਾਲ ਸਿੰਘ ਲਿਟਲ , ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ ਵਾਲੇ , ਭਾਈ ਇਕਵਿੰਦਰ ਸਿੰਘ, ਭਾਈ ਹਰਜੋਤ ਸਿੰਘ ਜੱਖਮੀ ਜਲੰਧਰ ਵਾਲੇ, ਬੀਬੀ ਜਸਬੀਰ ਕੌਰ ਦਿੱਲੀ ਵਾਲੇ , ਭਾਈ ਜਤਿੰਦਰ ਸਿੰਘ ਬਿੱਟੂ , ਭਾਈ ਸੁਖਵਿੰਦਰ ਸਿੰਘ ਗੋਗਾ ਵੀਰ ਜੀ , ਭਾਈ ਜਗਜੀਤ ਸਿੰਘ ਉਸਤਾਦ , ਭਾਈ ਸ਼ੋਭਾਪ੍ਰੀਤ ਸਿੰਘ ਨੇ ਕਥਾ ਕੀਰਤਨ ਦੀਆਂ ਹਾਜ਼ਰੀਆਂ ਭਰਦੇ ਹੋਏ ਸੰਗਤਾਂ ਨੂੰ ਨਿਹਾਲ ਕੀਤਾ ਇਸ ਮੌਕੇ ਵਿਸ਼ੇਸ਼ ਤੌਰ ਤੇ ਡਾਕਟਰ ਇੰਦਰਬੀਰ ਸਿੰਘ ਨਿੱਝਰ ਐਮ ਐਲ ਏ ਹਲਕਾ ਦੱਖਣੀ , ਭਾਈ ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ , ਗੁਰਿੰਦਰ ਸਿੰਘ ਮੱਥਰੇਵਾਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਿਕਰਮਜੀਤ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਭਾਈ ਪਰਮਜੀਤ ਸਿੰਘ ਮੈਨੇਜਰ ਬੁੱਢਾ ਦਲ, ਗੁਰਪ੍ਰੀਤ ਸਿੰਘ ਢੱਲ , ਭਾਈ ਰਣਜੀਤ ਸਿੰਘ ਗੋਲਡੀ, ਰਵਿੰਦਰ ਸਿੰਘ ਬੰਟੀ ਵੀਰ ਜੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੇ ਹਾਜ਼ਰੀਆਂ ਭਰਦੇ ਹੋਏ ਸੰਗਤਾਂ ਦੇ ਦਰਸ਼ਨ ਕੀਤੇ ਇਸ ਮੌਕੇ ਭਾਈ ਗੁਰਇਕਬਾਲ ਸਿੰਘ ਜੀ ਭਾਈ ਇਕਵਿੰਦਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਸਾਰੇ ਸਮਾਗਮ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।