Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

April 08, 2026 05:13 PM
Rozana Sehaj times
ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸਮਾਗਮ 23 ਮਈ ਉਨ੍ਹਾਂ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗੇ। 16 ਸਾਲ ਦੀ ਉਮਰ ਵਿੱਚ ਕਰਤਾਰ ਸਿੰਘ ਸਰਾਭਾ ਕੈਲੀਫੋਰਨੀਆ ਦੀ ਬਰਕਲੇ ਯੂਨੀਵਰਸਿਟੀ ਵਿਚ ਰਸਾਇਣ ਵਿਿਗਆਨ ਦੀ ਪੜ੍ਹਾਈ ਕਰਨ ਗਿਆ ਪਰ ਬਾਬਾ ਸੋਹਣ ਸਿੰਘ ਭਕਨਾ ਤੇ ਲਾਲਾ ਹਰਦਿਆਲ ਦੇ ਸੰਪਰਕ ਕਾਰਨ ਉਹ ਦੇਸ਼ ਨੂੰ ਆਜ਼ਾਦ ਕਰਾਉਣ ਦੇ ਜਜ਼ਬੇ ਨਾਲ ਰੰਗਿਆ ਗਿਆ ਅਤੇ ਗਦਰ ਪਾਰਟੀ ਦਾ ਤੇਜ਼ ਤਰਾਰ ਜਰਨੈਲ ਬਣ ਗਿਆ। ਉਹ ਪੰਜਾਬੀ ਦਾ ਸਭ ਤੋਂ ਛੋਟੀ ਉਮਰ ਦਾ (ਸ਼ਾਇਦ ਪਹਿਲਾਂ ਵੀ) ਪੱਤਰਕਾਰ ਸੀ ਜੋ ਆਪਣੇ ਅਖ਼ਬਾਰ ਲਈ ਨਾ ਕੇਵਲ ਲਿਖਦਾ ਸਗੋਂ ਰਾਤਾਂ ਨੂੰ ਕੰਪੋਜ ਕਰਦਾ, ਹੱਥੀਂ ਪ੍ਰੈਸ ਗੇੜ ਕੇ ਇਸ ਦੀ ਛਪਾਈ ਕਰਦਾ ਅਤੇ ਥਾਉਂ ਥਾਈਂ ਪਹੁੰਚਾਉਂਦਾ। ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਲਈ 19 ਸਾਲ ਦੀ ਉਮਰ ਵਿੱਚ ਫਾਂਸੀ ਚੜ੍ਹਨ ਵਾਲੇ ਕਰਤਾਰ ਸਿੰਘ ਸਰਾਭਾ ਦਾ 24 ਮਈ 2026 ਐਤਵਾਰ ਨੂੰ ਜਨਮ ਦਿਨ ਆ ਰਿਹਾ ਹੈ। ਸਰਾਭਾ ਪਿੰਡ ਵਾਸੀਆਂ ਵੱਲੋਂ ਉਸਦੇ ਜਨਮ ਦਿਨ 'ਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾ ਕੇ ਉਸ ਨੂੰ ਸਾਨੂੰ ਯਾਦ ਕੀਤਾ ਜਾਣਾ ਹੈ। ਭਾਸ਼ਾ ਵਿਭਾਗ ਪੰਜਾਬ ਵੱਲੋਂ 23 ਮਈ 2026 ਸ਼ਨੀਵਾਰ ਨੂੰ ਪਿੰਡ ਸਰਾਭਾ ਵਿਖੇ ਵਿਸ਼ੇਸ਼ ਸਮਾਗਮ ਕੀਤੇ ਜਾਣ ਦੀ ਤਜਵੀਜ਼ ਹੈ। ਜਿਸ ਵਿੱਚ ਇਲਾਕੇ ਦੇ ਵਿਿਦਆਰਥੀ ਉਸਦੀਆਂ ਕਾਵਿ ਰਚਨਾਵਾਂ ਦਾ ਗਾਇਨ ਕਰਨਗੇ। ਵਿਦਵਾਨ ਗਦਰ ਲਹਿਰ ਨਾਲ ਸਬੰਧਿਤ ਸਾਹਿਤ ਬਾਰੇ ਚਰਚਾ ਕਰਨਗੇ ਅਤੇ ਕਵੀ ਕਰਤਾਰ ਸਿੰਘ ਸਰਾਭੇ ਅਤੇ ਗਦਰ ਲਹਿਰ ਨਾਲ ਸਬੰਧਤ ਆਪਣੀਆਂ ਕਵਿਤਾਵਾਂ ਪੇਸ਼ ਕਰਨਗੇ। ਦੋਵੇਂ ਦਿਨ ਪੁਸਤਕ ਪ੍ਰਦਰਸ਼ਨੀ ਹੋਏਗੀ। ਸਭ ਨੂੰ 23 ਮਈ 2026 ਨੂੰ ਸਵੇਰੇ 10 ਵਜੇ ਪਿੰਡ ਸਰਾਭਾ ਵਿਖੇ ਪਹੁੰਚਣ ਦਾ ਸੱਦਾ ਹੈ। ਸਮਾਗਮ ਵਿੱਚ ਵਿੱਚ ਭਾਗ ਲੈਣ ਦੇ ਚਾਹਵਾਨ ਵਿਦਵਾਨ, ਕਵੀ, ਅਤੇ ਵਿਿਦਆਰਥੀ ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਡਾ: ਸੁਖਦਰਸ਼ਨ ਸਿੰਘ ਚਹਿਲ (97795 90575) ਅਤੇ ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀ ਡਾ: ਸੰਦੀਪ ਸ਼ਰਮਾ (88720 00423) ਨਾਲ ਸੰਪਰਕ ਕਰਨ। ਸਭ ਨੂੰ 23 ਮਈ 2026 ਨੂੰ ਸਵੇਰੇ 10 ਵਜੇ ਪਿੰਡ ਸਰਾਭਾ ਵਿਖੇ ਪਹੁੰਚਣ ਦਾ ਸੱਦਾ ਹੈ।
ਤਸਵੀਰ: ਸ਼ਹੀਦ ਕਰਤਾਰ ਸਿੰਘ ਸਰਾਭਾ

Have something to say? Post your comment

 

More in Malwa

ਪਿੰਡ ਦੁਆਰੇਆਣਾ ਵਿਖੇ ਇਕਾਈ ਦੇ ਪਰਿਵਾਰ ’ਚ ਵਾਧਾ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ

ਖਾਨਪੁਰ ਪੁਲ ਕੋਲੋਂ ਲਾਵਾਰਿਸ ਲਾਸ਼ ਮਿਲੀ

ਮਾਮਲਾ ਪਿੰਡ ਗੁਰਮ ਵਿਖੇ ਖੁੰਖਾਰ ਕੁੱਤਿਆਂ ਵੱਲੋਂ ਭੇਡਾਂ ਨੂੰ ਖਾਣ ਦਾ ਜੇਕਰ ਸਰਕਾਰ ਪਰਿਵਾਰ ਨੂੰ ਮੁਆਵਜ਼ਾ ਨਹੀਂ ਦੇ ਸਕਦੀ, ਤਾਂ ਕਾਂਗਰਸ ਪਾਰਟੀ ਫੜੇਗੀ ਪਰਿਵਾਰ ਦੀ ਬਾਂਹ ਸਾਬਕਾ ਵਧਾਇਕ ਵੈਦ

ਹਲਕਾ ਗਿੱਲ ਵਿਖੇ ਪਰਗਟ ਸਿੰਘ ਤੇ ਉਹਨਾਂ ਦੇ ਸਾਥੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ

ਹਰਪ੍ਰੀਤ ਸਿੰਘ ਸਿਮਕ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਹੋਏ ਨਤਮਸਤਕ

9 ਅਪ੍ਰੈਲ ਨੂੰ "ਈਟ ਰਾਈਟ ਮੇਲਾ–2026” ਬਹਾਵਲਪੁਰ ਪੈਲੇਸ ਵਿਖੇ ਮੂਲ ਅਨਾਜਾਂ ਦੀ ਮਹੱਤਤਾ ਬਾਰੇ ਦੱਸੇਗਾ ਇਹ ਮੇਲਾ - ਏ. ਡੀ. ਸੀ

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ