ਡੇਰਾਬਸੀ : ਪੰਜਾਬ ਦੀ ਰਾਜਨੀਤੀ ਵਿੱਚ ਸੰਗਠਨਕ ਤੌਰ ‘ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਵੱਲੋਂ ਜ਼ਿਲਾ ਕਾਂਗਰਸ ਕਮੇਟੀ ਐਸਏਐਸ ਨਗਰ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਨਵੀਂ ਕਮੇਟੀ ਵਿੱਚ ਡੇਰਾਬਸੀ ਬਲਾਕ ਦੇ ਪਿੰਡ ਅਮਲਾਲਾ ਤੋਂ ਸਾਬਕਾ ਸਰਪੰਚ ਅਤੇ ਸਰਗਰਮ ਕਾਂਗਰਸੀ ਆਗੂ ਬਲਿਹਾਰ ਸਿੰਘ ਬੱਲੀ ਨੂੰ ਜਰਨਲ ਸਕੱਤਰ ਵਜੋਂ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਗਈ ਹੈ। ਬਲਿਹਾਰ ਬੱਲੀ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਇਲਾਕੇ ਵਿੱਚ ਆਪਣੀ ਮਜ਼ਬੂਤ ਪਕੜ ਅਤੇ ਲੋਕਪ੍ਰਿਯਤਾ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੀ ਨਿਯੁਕਤੀ ਨੂੰ ਡੇਰਾਬਸੀ ਖੇਤਰ ਵਿੱਚ ਕਾਂਗਰਸ ਲਈ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਨਿਯੁਕਤੀ ਉਪਰੰਤ ਬਲਿਹਾਰ ਸਿੰਘ ਬੱਲੀ ਨੇ ਪਾਰਟੀ ਹਾਈ ਕਮਾਂਡ ਅਤੇ ਪ੍ਰਧਾਨ ਰਾਜਾ ਵੜਿੰਗ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਵਰਕਰਾਂ ਨੂੰ ਇਕਜੁਟ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ।