Saturday, November 14, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

April 08, 2026 05:28 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ। ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਲਈ ਵਰਦਾਨ ਬਣ ਕੇ ਆਈ। ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ। ਭਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟਾ ਸੈਲੂਨ ਚਲਾਉਂਦੇ ਹਨ, ਨੇ ਕਿਹਾ ਕਿ ਉਸਨੂੰ ਡਾਕਟਰਾਂ ਵੱਲੋਂ ਇਹ ਦੱਸਿਆ ਗਿਆ ਸੀ ਕਿ ਉਨ੍ਹਾਂ ਦੀ ਧੀ ਦੇ ਦਿਲ ਵਿੱਚ ਛੇਦ ਹੈ। ਉਨ੍ਹਾਂ ਦੀ ਬੱਚੀ ਦਾ ਇਲਾਜ ਦੋ ਵੱਖ-ਵੱਖ ਹਸਪਤਾਲਾਂ ਵਿੱਚ ਹੋਇਆ ਅਤੇ ਸਿਹਤ ਕਾਰਡ ਹੇਠ 2.77 ਲੱਖ ਰੁਪਏ ਦਾ ਸਾਰਾ ਖਰਚਾ ਕਵਰ ਹੋ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯੋਜਨਾ ਯਕੀਨੀ ਬਣਾਉਂਦੀ ਹੈ ਕਿ ਕਿਸੇ ਵੀ ਪਰਿਵਾਰ ਨੂੰ ਸਿਹਤ ਅਤੇ ਆਰਥਿਕ ਮੁਸ਼ਕਲਾਂ ਵਿੱਚੋਂ ਕਿਸੇ ਇੱਕ ਦੀ ਚੋਣ ਨਾ ਕਰਨੀ ਪਵੇ। ਇਸ ਯੋਜਨਾ ਹੇਠ ਹਰ ਮਾਂ ਅਤੇ ਨਵਜਾਤ ਬੱਚੇ ਨੂੰ ਸਾਲਾਨਾ 10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮਿਲ ਸਕਦਾ ਹੈ—ਚਾਹੇ ਸਰਕਾਰੀ ਹਸਪਤਾਲ ਹੋਵੇ ਜਾਂ ਸੂਚੀਬੱਧ ਨਿੱਜੀ ਹਸਪਤਾਲ—ਅਤੇ ਇਹ ਸਹੂਲਤ ਬੱਚੇ ਦੇ ਜਨਮ ਦੇ ਪਹਿਲੇ ਘੰਟਿਆਂ ਤੋਂ ਹੀ ਉਪਲਬਧ ਹੁੰਦੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਪਿੰਡਾਂ ਵਿੱਚ ਪ੍ਰੋਗਰਾਮ ਚਲਾ ਰਹੇ ਹਾਂ ਤਾਂ ਜੋ ਪਰਿਵਾਰ ਸਮੇਂ 'ਤੇ ਜਾਂਚ ਕਰਵਾਉਣ ਅਤੇ ਇਲਾਜ ਵਿੱਚ ਦੇਰੀ ਨਾ ਕਰਨ। ਪਿਛਲੇ ਤਿੰਨ ਮਹੀਨਿਆਂ ਵਿੱਚ ਹੀ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ ਇਸ ਯੋਜਨਾ ਹੇਠ ਕੀਤਾ ਗਿਆ ਹੈ, ਜੋ ਨਵਜੰਮੇ ਬੱਚਿਆਂ ਨੂੰ ਸਮੇਂ ਸਿਰ ਚਿਕਿਤਸਕ ਸੇਵਾ ਦੇਣ ਵਿੱਚ ਯੋਜਨਾ ਦੀ ਵਧ ਰਹੀ ਪਹੁੰਚ ਨੂੰ ਦਰਸਾਉਂਦਾ ਹੈ। ਇਹ ਯੋਜਨਾ ਜਨਮ ਦੇ ਸਮੇਂ ਘੱਟ ਵਜ਼ਨ, ਸਮੇਂ ਤੋਂ ਪਹਿਲਾਂ ਜਨਮ, ਸੰਕਰਮਣ ਅਤੇ ਹੋਰ ਨਵਜਾਤ ਜਟਿਲਤਾਵਾਂ ਦੇ ਇਲਾਜ ਵਿੱਚ ਮਦਦ ਕਰਦੀ ਹੈ ਅਤੇ ਮਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਤੋਂ ਬਾਅਦ ਦੀਆਂ ਸਿਹਤ ਸੇਵਾਵਾਂ ਨੂੰ ਵੀ ਮਜ਼ਬੂਤ ਬਣਾਉਂਦੀ ਹੈ। ਦਿਲਜੋਤ ਦਾ ਕੇਸ ਇਕੱਲਾ ਨਹੀਂ ਹੈ। ਸਾਰੇ ਪੰਜਾਬ ਵਿੱਚ ਹੁਣ ਪਰਿਵਾਰ ਨਵਜਾਤ ਬੱਚਿਆਂ ਨੂੰ ਸ਼ੁਰੂਆਤੀ ਦਿਨਾਂ ਵਿੱਚ ਹੀ ਇਲਾਜ ਲਈ ਹਸਪਤਾਲ ਲੈ ਕੇ ਆ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਲਾਜ ਦਾ ਖਰਚਾ ਉਨ੍ਹਾਂ ਨੂੰ ਨਹੀਂ ਝੱਲਣਾ ਪਵੇਗਾ। ਬਠਿੰਡਾ ਦੇ ਅੱਗਰਵਾਲ ਹਸਪਤਾਲ ਵਿੱਚ ਇੱਕ ਨਵਜਾਤ, ਜਿਸ ਨੂੰ ਗੰਭੀਰ ਪੀਲੀਆ ਅਤੇ ਸਾਂਹ ਲੈਣ ਵਿੱਚ ਦਿੱਕਤ ਸੀ, ਦਾ ਲਗਭਗ 1 ਲੱਖ ਰੁਪਏ ਦਾ ਇਲਾਜ ਪੂਰੀ ਤਰ੍ਹਾਂ ਇਸ ਯੋਜਨਾ ਹੇਠ ਕਵਰ ਕੀਤਾ ਗਿਆ।

ਪਟਿਆਲਾ ਦੇ ਗਢਾਇਆ ਪਿੰਡ ਦੇ ਮਨਕੀਰਤ ਸਿੰਘ ਨੂੰ ਜਨਮ ਤੋਂ ਕੁਝ ਦਿਨਾਂ ਬਾਅਦ ਪੀਲੀਆ ਅਤੇ ਸਾਂਹ ਦੀ ਸਮੱਸਿਆ ਲਈ ਇਲਾਜ ਦੀ ਲੋੜ ਪਈ। ਉਸਦੇ ਪਿਤਾ ਬਲਵਿੰਦਰ ਸਿੰਘ ਨੇ ਕਿਹਾ ਕਿ ਮੇਰੇ ਪੁੱਤਰ ਦਾ ਜਨਮ 25 ਮਾਰਚ ਨੂੰ ਹੋਇਆ ਸੀ ਅਤੇ ਉਸਨੂੰ ਕੁਝ ਸਮੱਸਿਆਵਾਂ ਸਨ। ਅਸੀਂ ਉਸਦੀ ਸਿਹਤ ਲਈ ਚਿੰਤਿਤ ਸੀ, ਪਰ ਇਸ ਤੋਂ ਵੱਧ ਚਿੰਤਾ ਸਾਨੂੰ ਖਰਚੇ ਦੀ ਸੀ। ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਜਨਾ ਦਾ  ਧੰਨਵਾਦ ਕਰਦੇ ਹਾਂ, ਜਿਸ ਤਹਿਤ ਸਾਡਾ ਸਾਰਾ ਖਰਚਾ ਕਵਰ ਹੋ ਗਿਆ। ਫਰੀਦਕੋਟ ਦੇ ਕੋਟਕਪੂਰਾ ਦੀ ਬਿਮਲਾ ਰਾਣੀ ਨੇ ਹਾਲ ਹੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ, ਜਿਸਨੂੰ ਨਵਜਾਤ ਦੇਖਭਾਲ ਦੀ ਲੋੜ ਸੀ। ਪਰਿਵਾਰ ਦੇ ਇੱਕ ਮੈਂਬਰ ਮੁਤਾਬਕ ਉਸਦਾ ਅਠਾਰਾਂ ਦਿਨਾਂ ਦਾ ਬੱਚਾ ਹੁਣ ਸੁਰੱਖਿਅਤ ਤਰੀਕੇ ਨਾਲ ਇਸ ਯੋਜਨਾ ਹੇਠ ਇਲਾਜ ਲੈ ਰਿਹਾ ਹੈ। ਇਹ ਮਾਮਲੇ ਇਸ ਯੋਜਨਾ ਪ੍ਰਤੀ ਲੋਕਾਂ ਦੇ ਹਾਂ-ਪੱਖੀ ਹੁੰਗਾਰੇ ਨੂੰ ਦਰਸਾਉਂਦੇ ਹਨ। ਯੋਜਨਾ ਦੇ ਸ਼ੁਰੂ ਹੋਣ ਤੋਂ ਲੈ ਕੇ ਹੀ ਪੰਜਾਬ ਭਰ ਵਿੱਚ ਵੱਧ ਤੋਂ ਵੱਧ ਪਰਿਵਾਰ ਮਾਂਵਾਂ ਅਤੇ ਨਵਜੰਮੇ ਬੱਚਿਆਂ ਨੂੰ ਪਹਿਲੇ 72 ਘੰਟਿਆਂ ਵਿੱਚ ਹੀ ਹਸਪਤਾਲ ਲੈ ਕੇ ਆ ਰਹੇ ਹਨ, ਜਿਸ ਨਾਲ ਸਿਹਤ ਨਤੀਜੇ ਬਿਹਤਰ ਹੋ ਰਹੇ ਹਨ ਅਤੇ ਦੇਰੀ ਹੋਣ ਕਰਕੇ ਵਧਣ ਵਾਲੀਆਂ ਜਟਿਲਤਾਵਾਂ ਘੱਟ ਰਹੀਆਂ ਹਨ। ਪੰਜਾਬ ਸਰਕਾਰ ਲੋਕਾਂ ਨੂੰ ਲਗਾਤਾਰ ਪ੍ਰੇਰਿਤ ਕਰ ਰਹੀ ਹੈ ਕਿ ਉਹ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ਦੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਵਾਉਣ ਤਾਂ ਜੋ ਉਹ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਕਦੀ ਰਹਿਤ ਇਲਾਜ ਦਾ ਲਾਭ ਲੈ ਸਕਣ।
 
 

Have something to say? Post your comment

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ  : ਡਾ. ਬਲਜੀਤ ਕੌਰ