Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ

April 08, 2026 05:55 PM
Rozana Sehaj times

 ਅੰਮ੍ਰਿਤਸਰ : ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਸ੍ਰੀ ਰੋਹਿਤ ਗੁਪਤਾ ਨੇ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ “U/s 19 of The Air Prevention & Control Act, 1981” ਅਤੇ ਭਾਰਤੀ ਨਾਗਰਿਕ ਸੁਰਕਸ਼ਾ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ  ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਕੱਟਣ ਉਪਰੰਤ ਕਣਕ ਦੇ ਨਾੜ/ ਰਹਿੰਦ ਖੂੰਹਦ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਕਾਰਨ ਸਾਹ ਦੀਆਂ ਬਿਮਾਰੀਆਂ ਪੈਦਾ ਹੋ ਸਕਦੀਆਂ ਹਨ ਅਤੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਨਾੜ/ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਦਾ ਉਪਯੋਗੀ ਜੀਵਕ ਮਾਦਾ ਜ਼ੋ ਕਿ ਜਮੀਨ ਲਈ ਬਹੁਤ ਲਾਭਾਦਾਇਕ ਹੈ, ਉਸ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਸ ਲਈ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਜ਼ਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ। ਸੜਕਾਂ ਦੁਆਲੇ ਮੌਜੂਦ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਨਾਲ ਪਿੰਡਾਂ ਵਿੱਚ ਲੜਾਈ ਹੋਣ ਦਾ ਵੀ ਡਰ ਰਹਿੰਦਾ ਹੈ। ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ। ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਵੀ ਵਾਤਾਵਰਣ ਦੀ ਸੰਭਾਲ ਸਬੰਧੀ ਅਤੇ ਸਟੱਬਲ ਬਰਨਿੰਗ ਦੀ ਰੋਕਥਾਮ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਲਈ ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 6 ਜੂਨ 2026 ਤੱਕ ਲਾਗੂ ਰਹੇਗਾ।

Have something to say? Post your comment

 

More in Majha

ਈਰਾਨੀ ਵਫ਼ਦ ਵੱਲੋਂ SGPC ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਵਿਸ਼ੇਸ਼ ਸੱਦਾ; ਅਮਰੀਕਾ ਨੂੰ ਦਿੱਤੀ 11ਵੇਂ ਦਿਨ ਹਮਲੇ ਦੀ ਚੇਤਾਵਨੀ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਅੱਜ ਕੈਬਨਿਟ ਮੰਤਰੀ ਈ.ਟੀ.ਓ ਜੀ ਵੱਲੋਂ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

ਵਾਰਡ ਨੰਬਰ 70 ਦੇ ਰਾਮ ਐਵੀਨਿਊ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ : ਡਾ. ਜਸਬੀਰ ਸਿੰਘ ਸੰਧੂ

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ

ਪੰਜ ਰੋਜ਼ਾ ਜਪ ਤਪ ਸਮਾਗਮ ਦੀ ਰੈਣ ਸਬਾਈ ਸਮਾਗਮ ਨਾਲ ਸਮਾਪਤੀ

ਸ੍ਰੀ ਦਰਬਾਰ ਸਾਹਿਬ ਵਿਖੇ ਗੁਰਪੁਰਬ ਮੌਕੇ ਤੇਜ਼ ਬਰਸਾਤ ‘ਚ ਵੀ ਹੋਈ ਅਲੌਕਿਕ ਆਤਿਸ਼ਬਾਜ਼ੀ

ਮੁੱਖ ਮੰਤਰੀ ਯਾਤਰਾ ਯੋਜਨਾ ਬੱਸ ਨੂੰ ਹਰੀ ਝੰਡੀ ਦੇ ਕੇ ਸੋਨੀਆ ਮਾਨ ਨੇ ਕੀਤਾ ਰਵਾਨਾ

ਮੇਅਰ ਅਤੇ ਕਮਿਸ਼ਨਰ ਨੇ ਠੋਸ ਕੁੜੇ ਦੇ ਪ੍ਰਬੰਧਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਹੋਈ ਸ਼ਰੂਆਤ