ਅੰਮ੍ਰਿਤਸਰ : ਵਾਰਡ ਨੰਬਰ 70 ਦੇ ਇਲਾਕਾ ਰਾਮ ਐਵੀਨਿਊ ਵਿੱਚ ਰਹਿੰਦੇ ਲੋਕਾਂ ਨੂੰ ਸਾਫ਼ ਅਤੇ ਸੁਚੱਜੀ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਨਵੀਆਂ ਪਾਣੀ ਦੀਆਂ ਪਾਈਪਾਂ ਪਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਕਾਫ਼ੀ ਸਮੇਂ ਤੋਂ ਪਾਣੀ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਪਾਈਪ ਲਾਈਨ ਪਾਈ ਜਾ ਰਹੀ ਹੈ, ਜਿਸ ਨਾਲ ਘਰ-ਘਰ ਸਾਫ਼ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕਰ ਰਹੀ ਹੈ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਤਰਜੀਹ ਦੇ ਅਧਾਰ ‘ਤੇ ਕੀਤਾ ਜਾ ਰਿਹਾ ਹੈ। ਇਸ ਮੌਕੇ ਹਾਜ਼ਰ ਇਲਾਕਾ ਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਹੋਣ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਨਵੀਆਂ ਪਾਣੀ ਦੀਆਂ ਪਾਈਪਾਂ ਪੈਣ ਨਾਲ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਨੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਮੇਰੇ ਨਾਲ ਵਾਰਡ ਨੰਬਰ 70 ਦੇ ਕੌਂਸਲਰ ਵਿਜੇ ਭਗਤ ,ਜਸਪਾਲ ਸਿੰਘ ਪੁਤਲੀਘਰ ,ਪੀ ਏ ਮਾਧਵ ਸ਼ਰਮਾ,ਬਲਾਕ ਪ੍ਰਧਾਨ ਤਿਲਕ ਰਾਜ ਆਦਿ ਮੌਜੂਦ ਸਨ ।