Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੱਜ ਕੈਬਨਿਟ ਮੰਤਰੀ ਈ.ਟੀ.ਓ ਜੀ ਵੱਲੋਂ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

April 08, 2026 06:02 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਬਨਟ ਮੰਤਰੀ ਸਰਦਾਰ ਈਟੀਓ ਵੱਲੋਂ ਪਿੰਡ ਠਠੀਆਂ ਤੇ ਸੁੱਖੇਵਾਲ ਵਾਲੀ ਸੜਕ ਦੀ ਸਪੈਸ਼ਲ ਰੀਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ ,ਜਿਸ ਤੇ 27.88 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਅਤੇ ਇਸ ਸੜਕ ਦੀ ਕੁੱਲ ਲੰਬਾਈ 1.45 ਕਿਲੋਮੀਟਰ ਹੋਵੇਗੀ। ਉਹਨਾਂ ਦੱਸਿਆ ਕਿ ਇਹ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ ਛੇ ਮਹੀਨੇ ਦੇ ਅੰਦਰ ਅੰਦਰ ਇਹ ਸੜਕ ਮੁਕੰਮਲ ਕਰ ਦਿੱਤੀ ਜਾਵੇਗੀ ਉਹਨਾਂ ਦੱਸਿਆ ਕਿ ਇਸ ਸੜਕ ਦੀ ਉਸਾਰੀ ਨਾਲ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਰਾਹਤ ਮਿਲੇਗੀ। ਉਹਨਾਂ ਸਬੰਧਤ ਵਿਭਾਗ ਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀ ਦੇਖ ਦੇ ਹੇਠ ਇਸ ਸੜਕ ਦੀ ਰਿਪੇਅਰ ਕਰਵਾਉਣ ਅਤੇ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਆਮ ਤੋਰ ਤੇ ਵੇਖਣ ਵਿੱਚ ਆਉਂਦਾ ਸੀ ਕਿ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਇਸ ਮੋਕੇ ਸਰਪੰਚ ਪਿੰਡ ਨਿੱਜਰਪੁਰਾ ਸਰਦਾਰ ਜਗਦੀਪ ਸਿੰਘ ਜੱਜ ਸਿੰਘ, ਸਰਦਾਰ ਹਰਪਾਲ ਸਿੰਘ ਬੀ.ਸੀ ਵਿੰਗ ਜਿਲ੍ਹਾ ਪ੍ਰਧਾਨ,ਸਰਦਾਰ ਗਗਨਦੀਪ ਸਿੰਘ ਆਰਕੀਟੈਕਚਰ, ਟੋਨੀ ਠੱਠੀਆਂ ਸਰਪੰਚ ਪਿੰਡ ਫਤਿਹਪੁਰ ਰਾਜਪੂਤਾਂ ਬਾਬਾ ਮੰਗਲ ਸਿੰਘ, ਸਰਪੰਚ ਪਿੰਡ ਨਾਜੋਵਾਲੀ ਵਲੈਤੀ ਰਾਮ , ਸਰਪੰਚ ਪਿੰਡ ਛੀਨਾਂ ਕੇਵਲ ਸਿੰਘ, ਸਰਪੰਚ ਪਿੰਡ ਖਾਨਕੋਟ ਕੁਲਦੀਪ ਸਿੰਘ ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਸਰਪੰਚ ਪਿੰਡ ਠੱਠੀਆਂ ਸੁਖਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 

Have something to say? Post your comment

 

More in Majha

ਈਰਾਨੀ ਵਫ਼ਦ ਵੱਲੋਂ SGPC ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਵਿਸ਼ੇਸ਼ ਸੱਦਾ; ਅਮਰੀਕਾ ਨੂੰ ਦਿੱਤੀ 11ਵੇਂ ਦਿਨ ਹਮਲੇ ਦੀ ਚੇਤਾਵਨੀ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਵਾਰਡ ਨੰਬਰ 70 ਦੇ ਰਾਮ ਐਵੀਨਿਊ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ : ਡਾ. ਜਸਬੀਰ ਸਿੰਘ ਸੰਧੂ

ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ

ਪੰਜ ਰੋਜ਼ਾ ਜਪ ਤਪ ਸਮਾਗਮ ਦੀ ਰੈਣ ਸਬਾਈ ਸਮਾਗਮ ਨਾਲ ਸਮਾਪਤੀ

ਸ੍ਰੀ ਦਰਬਾਰ ਸਾਹਿਬ ਵਿਖੇ ਗੁਰਪੁਰਬ ਮੌਕੇ ਤੇਜ਼ ਬਰਸਾਤ ‘ਚ ਵੀ ਹੋਈ ਅਲੌਕਿਕ ਆਤਿਸ਼ਬਾਜ਼ੀ

ਮੁੱਖ ਮੰਤਰੀ ਯਾਤਰਾ ਯੋਜਨਾ ਬੱਸ ਨੂੰ ਹਰੀ ਝੰਡੀ ਦੇ ਕੇ ਸੋਨੀਆ ਮਾਨ ਨੇ ਕੀਤਾ ਰਵਾਨਾ

ਮੇਅਰ ਅਤੇ ਕਮਿਸ਼ਨਰ ਨੇ ਠੋਸ ਕੁੜੇ ਦੇ ਪ੍ਰਬੰਧਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਹੋਈ ਸ਼ਰੂਆਤ