Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

April 08, 2026 06:22 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਬਾਲਗ ਹੈ, ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ (32), ਜੋਬਨਬੀਰ ਸਿੰਘ ਉਰਫ਼ ਜੋਬਨ (23), ਦੋਵੇਂ ਵਾਸੀ ਪਿੰਡ ਲੱਧੇਵਾਲ, ਅੰਮ੍ਰਿਤਸਰ; ਪਿੰਡ ਭੂਸੇ, ਤਰਨ ਤਾਰਨ ਦੇ ਵਸਨੀਕ ਲਵਪ੍ਰੀਤ ਸਿੰਘ ਉਰਫ਼ ਲਵ; ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਪੀਐਕਸ 5 ਸਟੌਰਮ, ਇਟਲੀ ਦੇ ਬਣੇ ਦੋ .30 ਬੋਰ ਪਿਸਤੌਲ, ਇੱਕ .30 ਬੋਰ ਚੀਨੀ ਪਿਸਤੌਲ, ਆਸਟਰੀਆ ਦਾ ਬਣਿਆ ਇੱਕ .30 ਬੋਰ ਅਤੇ ਇੱਕ 9 ਐਮਐਮ ਪਿਸੌਤਲ ਅਤੇ 12 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਹਥਿਆਰਾਂ ਦੀ ਖੇਪ ਅਟਾਰੀ ਸੈਕਟਰ ਵਿੱਚ ਪਿੰਡ ਭੈਣੀ ਅਤੇ ਨੇਸ਼ਟਾ ਖੇਤਰ ਨੇੜੇ ਡਰੋਨ ਰਾਹੀਂ ਭੇਜੀ ਜਾ ਰਹੀ ਸੀ।

ਡੀਜੀਪੀ ਨੇ ਦੱਸਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਦਿਆਂ ਉਕਤ ਮੁਲਜ਼ਮ ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਨੂੰ ਅੱਗੇ ਆਪਣੇ ਸਥਾਨਕ ਕਾਰਕੁਨਾਂ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਦੋਸ਼ੀ ਗੁਰਵਿੰਦਰ ਉਰਫ਼ ਗਿੰਦਰ, ਜੋਬਨਬੀਰ ਉਰਫ਼ ਜੋਬਨ ਅਤੇ ਲਵਪ੍ਰੀਤ ਉਰਫ਼ ਲਵ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਉਨ੍ਹਾਂ ਦਾ ਚੌਥਾ ਸਾਥੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਿਹਾ, ਜਿਸ ਉਪਰੰਤ ਪੁਲਿਸ ਟੀਮਾਂ ਨੇ ਆਪਣੀ ਤਲਾਸ਼ ਜਾਰੀ ਰੱਖੀ ਅਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅਗਲੇ ਦਿਨ ਉਕਤ ਨਾਬਾਲਗ ਦੋਸ਼ੀ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੁਰਵਿੰਦਰ ਉਰਫ਼ ਗਿੰਦਰ ਅਤੇ ਲਵਪ੍ਰੀਤ ਉਰਫ਼ ਲਵ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਨਾਬਾਲਗ ਦੋਸ਼ੀ ਖਿਲਾਫ਼ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਤਹਿਤ ਪਹਿਲਾਂ ਵੀ ਇੱਕ ਅਪਰਾਧਕ ਮਾਮਲ ਦਰਜ ਹੈ, ਜਿਸ ਵਿੱਚ ਉਸ ਕੋਲੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ ਸਨ।

ਇਸ ਸਬੰਧੀ ਪੁਲਿਸ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰ. 72 ਮਿਤੀ 02-04-2026 ਦਰਜ ਹੈ।

 
 

Have something to say? Post your comment

 

More in Majha

ਈਰਾਨੀ ਵਫ਼ਦ ਵੱਲੋਂ SGPC ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਵਿਸ਼ੇਸ਼ ਸੱਦਾ; ਅਮਰੀਕਾ ਨੂੰ ਦਿੱਤੀ 11ਵੇਂ ਦਿਨ ਹਮਲੇ ਦੀ ਚੇਤਾਵਨੀ

ਅੱਜ ਕੈਬਨਿਟ ਮੰਤਰੀ ਈ.ਟੀ.ਓ ਜੀ ਵੱਲੋਂ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

ਵਾਰਡ ਨੰਬਰ 70 ਦੇ ਰਾਮ ਐਵੀਨਿਊ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ : ਡਾ. ਜਸਬੀਰ ਸਿੰਘ ਸੰਧੂ

ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ

ਪੰਜ ਰੋਜ਼ਾ ਜਪ ਤਪ ਸਮਾਗਮ ਦੀ ਰੈਣ ਸਬਾਈ ਸਮਾਗਮ ਨਾਲ ਸਮਾਪਤੀ

ਸ੍ਰੀ ਦਰਬਾਰ ਸਾਹਿਬ ਵਿਖੇ ਗੁਰਪੁਰਬ ਮੌਕੇ ਤੇਜ਼ ਬਰਸਾਤ ‘ਚ ਵੀ ਹੋਈ ਅਲੌਕਿਕ ਆਤਿਸ਼ਬਾਜ਼ੀ

ਮੁੱਖ ਮੰਤਰੀ ਯਾਤਰਾ ਯੋਜਨਾ ਬੱਸ ਨੂੰ ਹਰੀ ਝੰਡੀ ਦੇ ਕੇ ਸੋਨੀਆ ਮਾਨ ਨੇ ਕੀਤਾ ਰਵਾਨਾ

ਮੇਅਰ ਅਤੇ ਕਮਿਸ਼ਨਰ ਨੇ ਠੋਸ ਕੁੜੇ ਦੇ ਪ੍ਰਬੰਧਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਹੋਈ ਸ਼ਰੂਆਤ