Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

April 08, 2026 07:15 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਪੱਤਰ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਾਲ ਹੀ ਵਿੱਚ ਖ਼ਰਾਬ ਮੌਸਮ ਕਰਕੇ ਸੂਬੇ ਵਿੱਚ ਕਣਕ ਦੀ ਫ਼ਸਲ 'ਤੇ ਪਏ ਪ੍ਰਤੀਕੂਲ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ 'ਤੇ ਕਣਕ ਦੀ ਬਿਜਾਈ ਕੀਤੀ ਕੀਤੀ ਗਈ ਸੀ ਅਤੇ ਇਸ ਵਾਰ ਫ਼ਸਲ ਦਾ ਬੰਪਰ ਝਾੜ ਹੋਣ ਦੀ ਉਮੀਦ ਲਾਈ ਜਾ ਰਹੀ ਸੀ, ਪਰ ਲਗਾਤਾਰ ਮੀਂਹ ਅਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਨੇ ਕਿਸਾਨ ਭਾਈਚਾਰੇ ਲਈ ਵੱਡੀ ਚਿੰਤਾ ਖੜ੍ਹੀ ਕਰ ਦਿੱਤੀ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅਨੁਸਾਰ 1.30 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਂਹ ਨਾ ਰੁਕਣ ਕਰਕੇ ਨੁਕਸਾਨ ਵੀ ਵਧਦਾ ਜਾ ਰਿਹਾ ਹੈ ਅਤੇ ਅੰਕੜਾ ਹੋਰ ਵੀ ਵੱਧ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਨੁਕਸਾਨ ਸਿਰਫ਼ ਕਣਕ ਤੱਕ ਸੀਮਤ ਨਹੀਂ ਹੈ ਕਿਉਂਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਅੰਮ੍ਰਿਤਸਰ, ਮੋਗਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਬਜ਼ੀਆਂ, ਹਰੇ ਚਾਰੇ ਅਤੇ ਹਾੜੀ ਦੀਆਂ ਹੋਰ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਹ ਨੁਕਸਾਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਰਾਜ ਦੀ ਖੇਤੀਬਾੜੀ ਆਰਥਿਕਤਾ ਨੂੰ ਗੰਭੀਰ ਖ਼ਤਰਾ ਦਰਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸੰਕਟ ਦਾ ਸਾਹਮਣਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੇਰਵਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਰਾਜ ਨੇ ਪਹਿਲਾਂ ਹੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਨੁਕਸਾਨ ਦੇ ਪੈਮਾਨੇ ਅਤੇ ਕਿਸਾਨਾਂ ‘ਤੇ ਪੈ ਰਹੇ ਵਿੱਤੀ ਬੋਝ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਕੇਂਦਰ ਤੋਂ ਇਸ ਸਬੰਧੀ ਤੁਰੰਤ ਰਾਹਤ ਅਤੇ ਮੁਆਵਜ਼ਾ ਮੰਗਿਆ ਹੈ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਸਤ੍ਰਿਤ ਮੁਲਾਂਕਣ ਲਈ ਤੁਰੰਤ ਕੇਂਦਰੀ ਟੀਮ ਭੇਜਣ ਦੀ ਲੋੜ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿੱਤਾ ਕਿ ਰਾਜ ਸਰਕਾਰ ਕਿਸਾਨਾਂ ਦੇ ਸਮਰਥਨ ਲਈ ਵਚਨਬੱਧ ਹੈ ਅਤੇ ਕੇਂਦਰੀ ਟੀਮ ਨੂੰ ਹਰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ।
 
 

Have something to say? Post your comment

 

More in Chandigarh

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਟੈਕਸ ਦੇਣ ਦੇ ਬਾਵਜੂਦ ਪਾਣੀ ਨੂੰ ਤਰਸ ਰਹੇ ਨਿਊ ਸਨੀ ਐਨਕਲੇਵ ਦੇ ਲੋਕ, ਸਰਕਾਰ ਪੂਰੀ ਤਰ੍ਹਾਂ ਫੇਲ: ਵਿਨੀਤ ਜੋਸ਼ੀ ਚਾਰ ਸਾਲ, ਫਿਰ ਵੀ ਨਹੀਂ ਪਾਣੀ ਆਪ ਸਰਕਾਰ ’ਤੇ ਗੰਭੀਰ ਸਵਾਲ

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਪ੍ਰਸਿੰਨੀ ਭੂਆਂ ਦੀਆਂ ਯਾਦਾਂ

ਡੇਰਾਬੱਸੀ ਦੇ ਬਲਿਹਾਰ ਬੱਲੀ ਬਣੇ ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ