Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

April 08, 2026 07:19 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 78ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ  400 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 78ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰ ਬਰਾਮਦ ਕਰਨ ਤੋਂ ਬਾਅਦ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ  ਗ੍ਰਿਫ਼ਤਾਰੀਆਂ  ਦੀ ਕੁੱਲ ਗਿਣਤੀ 19,642 ਹੋ ਗਈ ਹੈ। ਇਸ ਤੋਂ ਇਲਾਵਾ 109 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 403ਵੇਂ ਦਿਨ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 841 ਗ੍ਰਾਮ ਹੈਰੋਇਨ, 860 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 25,550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 403 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57,728 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਟੈਕਸ ਦੇਣ ਦੇ ਬਾਵਜੂਦ ਪਾਣੀ ਨੂੰ ਤਰਸ ਰਹੇ ਨਿਊ ਸਨੀ ਐਨਕਲੇਵ ਦੇ ਲੋਕ, ਸਰਕਾਰ ਪੂਰੀ ਤਰ੍ਹਾਂ ਫੇਲ: ਵਿਨੀਤ ਜੋਸ਼ੀ ਚਾਰ ਸਾਲ, ਫਿਰ ਵੀ ਨਹੀਂ ਪਾਣੀ ਆਪ ਸਰਕਾਰ ’ਤੇ ਗੰਭੀਰ ਸਵਾਲ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਪ੍ਰਸਿੰਨੀ ਭੂਆਂ ਦੀਆਂ ਯਾਦਾਂ

ਡੇਰਾਬੱਸੀ ਦੇ ਬਲਿਹਾਰ ਬੱਲੀ ਬਣੇ ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ