Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਟੈਕਸ ਦੇਣ ਦੇ ਬਾਵਜੂਦ ਪਾਣੀ ਨੂੰ ਤਰਸ ਰਹੇ ਨਿਊ ਸਨੀ ਐਨਕਲੇਵ ਦੇ ਲੋਕ, ਸਰਕਾਰ ਪੂਰੀ ਤਰ੍ਹਾਂ ਫੇਲ: ਵਿਨੀਤ ਜੋਸ਼ੀ ਚਾਰ ਸਾਲ, ਫਿਰ ਵੀ ਨਹੀਂ ਪਾਣੀ ਆਪ ਸਰਕਾਰ ’ਤੇ ਗੰਭੀਰ ਸਵਾਲ

April 08, 2026 08:27 PM
Rozana Sehaj times

ਖਰੜ : ਭਾਰਤੀ ਜਨਤਾ ਪਾਰਟੀ ਦੇ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ ਨੇ ਨਿਊ ਸਨੀ ਐਨਕਲੇਵ ਸੈਕਟਰ 125 ਖਰੜ ਵਿੱਚ ਪਾਣੀ ਦੀ ਗੰਭੀਰ ਕਮੀ ਦੇ ਮੁੱਦੇ ’ਤੇ ਉੱਥੇ ਦੀ ਰੇਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਪਵਿਤਰ ਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਸ਼੍ਰੀ ਰਾਮਕ੍ਰਿਸ਼ਣ ਕਟਾਰੀਆ, ਕਮਲਕਾਂਤ ਸ਼ਰਮਾ, ਜੋਗਿੰਦਰ ਪਾਲ ਸ਼ਰਮਾ, ਸ਼੍ਰੀ ਸ਼ਸ਼ੀ, ਹਰਮੇਲ ਸਿੰਘ, ਮੇਜਰ ਸਿੰਘ ਨੰਬਰਦਾਰ, ਜਗਤ ਸਿੰਘ ਚੌਹਾਨ ਅਤੇ ਮਨਜੀਤ ਸਿੰਘ ਸੰਧੂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਇਲਾਕੇ ਦੇ ਨਿਵਾਸੀਆਂ ਨੂੰ ਪਾਣੀ ਵਰਗੀ ਬੁਨਿਆਦੀ ਸਹੂਲਤ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਜੋ ਕਿ ਬਹੁਤ ਚਿੰਤਾਜਨਕ ਹੈ ਅਤੇ ਪ੍ਰਸ਼ਾਸਨਿਕ ਨਾਕਾਮੀ ਦਾ ਸਪਸ਼ਟ ਉਦਾਹਰਨ ਹੈ।” ਵਿਨੀਤ ਜੋਸ਼ੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਾਨੂੰਨੀ ਤੌਰ ’ਤੇ ਪੂਰੀ ਰਕਮ ਦੇ ਕੇ ਪਲਾਟ ਖਰੀਦੇ, ਨਕਸ਼ੇ ਪਾਸ ਕਰਵਾ ਕੇ ਘਰ ਬਣਾਏ, ਪ੍ਰਾਪਰਟੀ ਟੈਕਸ ਅਤੇ ਪੰਜਾਬ ਸਰਕਾਰ ਦੇ ਹੋਰ ਟੈਕਸ ਨਿਯਮਿਤ ਤੌਰ ’ਤੇ ਭਰ ਰਹੇ ਹਨ, ਉਨ੍ਹਾਂ ਨੂੰ ਵੀ ਅੱਜ ਪਾਣੀ ਵਰਗੀ ਬੁਨਿਆਦੀ ਸਹੂਲਤ ਨਹੀਂ ਮਿਲ ਰਹੀ। ”ਉਨ੍ਹਾਂ ਨੇ ਅੱਗੇ ਕਿਹਾ “ਆਮ ਆਦਮੀ ਪਾਰਟੀ’ ਦੀ ਪੰਜਾਬ ਸਰਕਾਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਜਿਸ ਨਾਲ ਆਮ ਨਾਗਰਿਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਿਲ ਹੋ ਗਈ ਹੈ।” ਵਿਨੀਤ ਜੋਸ਼ੀ ਨੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ, “ਸਰਕਾਰ ਨੂੰ ਤੁਰੰਤ ਇਸ ਗੰਭੀਰ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਉਣਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਉਹਨਾਂ ਨੂੰ ਆਪਣੇ ਹੀ ਘਰਾਂ ਵਿੱਚ ਬੁਨਿਆਦੀ ਸਹੂਲਤਾਂ ਲਈ ਤਰਸਣਾ ਨਾ ਪਵੇ।”

 
 

Have something to say? Post your comment

 

More in Chandigarh

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਪ੍ਰਸਿੰਨੀ ਭੂਆਂ ਦੀਆਂ ਯਾਦਾਂ

ਡੇਰਾਬੱਸੀ ਦੇ ਬਲਿਹਾਰ ਬੱਲੀ ਬਣੇ ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ