Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਈਰਾਨੀ ਵਫ਼ਦ ਵੱਲੋਂ SGPC ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਵਿਸ਼ੇਸ਼ ਸੱਦਾ; ਅਮਰੀਕਾ ਨੂੰ ਦਿੱਤੀ 11ਵੇਂ ਦਿਨ ਹਮਲੇ ਦੀ ਚੇਤਾਵਨੀ

April 08, 2026 08:30 PM
SehajTimes
ਅੰਮ੍ਰਿਤਸਰ : ਇਰਾਨ ਦੇ ਸੁਪਰੀਮ ਲੀਡਰ ਦੇ ਦਫ਼ਤਰ ਨਾਲ ਸਬੰਧਤ ਇਕ ਉੱਚ ਪੱਧਰੀ ਵਫ਼ਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਿਆ। ਵਫ਼ਦ ਦੇ ਮੈਂਬਰ ਡਾ. ਮੁਹੰਮਦ ਹੁਸੈਨ ਜ਼ਿਵਾਂਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਲੀ ਵਿੱਚ ਹੋਣ ਵਾਲੇ ਇੱਕ ਵਿਸ਼ੇਸ਼ ਸਮਾਗਮ ਲਈ ਸੱਦਾ ਪੱਤਰ ਦਿੱਤਾ। ਡਾ. ਜ਼ਿਵਾਂਦ ਨੇ ਦੱਸਿਆ ਕਿ 12 ਅਪ੍ਰੈਲ ਨੂੰ ਦਿੱਲੀ ਸਥਿਤ 'ਈਰਾਨ ਕਲਚਰ ਹਾਊਸ' ਵਿਖੇ ਈਰਾਨ ਦੇ ਰਹਿਬਰ ਸੱਯਦੁਨਾ ਅਲ-ਕਾਇਦ ਹਜ਼ਰਤ ਆਇਤੁੱਲਾ ਅਲ-ਉਜ਼ਮਾ ਸੱਯਦ ਅਲੀ ਖ਼ਾਮੇਨੇਈ ਦੀ ਸ਼ਹਾਦਤ ਦੀ ਯਾਦ ਵਿੱਚ 40ਵੇਂ ਦਿਨ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਅਤੇ ਇਸਲਾਮ ਵਿੱਚ 'ਸ਼ਹਾਦਤ' ਦਾ ਸੰਕਲਪ ਬਹੁਤ ਡੂੰਘਾ ਹੈ; ਦੋਵੇਂ ਵਿਸ਼ਵਾਸ ਕਰਦੇ ਹਨ ਕਿ ਸ਼ਹੀਦ ਹਮੇਸ਼ਾ ਜ਼ਿੰਦਾ ਅਤੇ ਅਮਰ ਰਹਿੰਦਾ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਵੱਲੋਂ ਇਰਾਨ ਦੇ ਹੱਕ ਵਿੱਚ ਪਾਸ ਕੀਤੇ ਮਤੇ ਦੀ ਵੀ ਸ਼ਲਾਘਾ ਕੀਤੀ ਅਤੇ ਭਾਰਤ-ਇਰਾਨ ਦੇ 5,000 ਸਾਲ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਜ਼ਿਵਾਂਦ ਨੇ ਪੱਛਮੀ ਏਸ਼ੀਆ ਦੇ ਹਾਲਾਤ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਜੰਗਬੰਦੀ ਸਿਰਫ਼ ਅਸਥਾਈ ਹੈ, ਜਦਕਿ ਇਰਾਨ 'ਸਥਾਈ ਸ਼ਾਂਤੀ' ਚਾਹੁੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਸਾਲਾਂ ਦੌਰਾਨ ਹੋਏ ਹਮਲਿਆਂ ਵਿੱਚ ਇਰਾਨ ਦੇ ਮਾਸੂਮ ਬੱਚਿਆਂ, ਸਕੂਲਾਂ ਅਤੇ ਹਸਪਤਾਲਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਡਾ. ਜ਼ਿਵਾਂਦ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਾਅਵਿਆਂ 'ਤੇ ਹਮਲਾ ਕਰਦਿਆਂ ਕਿਹਾ, "ਜੋ ਵਿਅਕਤੀ ਦਿਨ ਵੇਲੇ ਇਰਾਨ ਨੂੰ ਨਕਸ਼ੇ ਤੋਂ ਮਿਟਾਉਣ ਦੀਆਂ ਗੱਲਾਂ ਕਰਦਾ ਹੈ, ਉਹ ਰਾਤ ਨੂੰ ਜੰਗ ਰੋਕਣ ਦੀਆਂ ਭੀਖਾਂ ਮੰਗਦਾ ਹੈ।" ਉਨ੍ਹਾਂ ਸਪੱਸ਼ਟ ਕੀਤਾ ਕਿ ਇਰਾਨ ਨੇ ਅਮਰੀਕਾ ਨੂੰ ਆਪਣੀਆਂ 10 ਸ਼ਰਤਾਂ ਮੰਨਣ ਲਈ 10 ਦਿਨਾਂ ਦੀ ਮੋਹਲਤ ਦਿੱਤੀ ਹੈ। ਇਰਾਨੀ ਅਧਿਕਾਰੀ ਨੇ ਚਿਤਾਵਨੀ ਦਿੱਤੀ ਕਿ ਜੇਕਰ 10 ਦਿਨਾਂ ਅੰਦਰ ਇਰਾਨ ਦੀਆਂ ਸ਼ਰਤਾਂ ਨਾ ਮੰਨੀਆਂ ਗਈਆਂ ਅਤੇ ਨੁਕਸਾਨ ਦਾ ਹਰਜਾਨਾ ਨਾ ਦਿੱਤਾ ਗਿਆ, ਤਾਂ 11ਵੇਂ ਦਿਨ ਇਰਾਨ ਅਮਰੀਕਾ ਅਤੇ ਇਜ਼ਰਾਈਲ 'ਤੇ ਪਹਿਲਾਂ ਨਾਲੋਂ 100 ਗੁਣਾ ਵੱਧ ਮਿਜ਼ਾਈਲਾਂ ਨਾਲ ਹਮਲਾ ਕਰੇਗਾ। ਉਨ੍ਹਾਂ ਕਿਹਾ ਕਿ ਇਰਾਨ ਹੁਣ ਕਿਸੇ ਵੀ ਅਖੌਤੀ ਜੰਗਬੰਦੀ 'ਤੇ ਭਰੋਸਾ ਨਹੀਂ ਕਰੇਗਾ ਜਦੋਂ ਤੱਕ ਸੰਯੁਕਤ ਰਾਸ਼ਟਰ ਅਤੇ ਸੁਰੱਖਿਆ ਕੌਂਸਲ ਇਸ ਦੀ ਮਜ਼ਬੂਤ ਗਾਰੰਟੀ ਨਹੀਂ ਦਿੰਦੇ। ਇਸ ਮੌਕੇ ਉਨ੍ਹਾਂ ਵਿਸ਼ਵ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਖੇਤਰ ਵਿੱਚ ਅਸਲ ਸ਼ਾਂਤੀ ਸਥਾਪਿਤ ਕਰਨ ਲਈ ਅੱਗੇ ਆਉਣ।ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੇ ਇਨਫੋਰਮੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਸਰਬਜੀਤ ਸਿੰਘ ਜਤਿੰਦਰ ਸਿੰਘ ਸਤਨਾਮ ਸਿੰਘ ਅਤੇ ਹੋਰ ਵੀ ਲੋਕ ਮੌਜੂਦ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ