Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਪੀਕਰ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

April 08, 2026 08:49 PM
Rozana Sehaj times
 ਕੋਟਕਪੂਰਾ : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੋਠੇ ਵੜਿੰਗ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਪਹਿਲ ਹੈ ਕਿ ਜਿਹੜਾ ਮਿਹਨਤ ਕਸ਼ ਬੰਦਾ ਹੈ ਉਸਨੂੰ ਵੀ ਉਹੀ ਸਹੂਲਤਾਂ ਮਿਲਣ ਜਿਹੜੀਆਂ ਅਮੀਰਾਂ ਨੂੰ ਮਿਲਦੀਆਂ ਹਨ। ਉਸੇ ਲੜੀ ਦੇ ਤਹਿਤ ਅੱਜ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਇਹ 6 ਮਹੀਨੇ ਵਿੱਚ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਤਾਂ ਡਾਕਟਰ ਭਰਤੀ ਕੀਤੇ ਅਤੇ ਨਾ ਹੀ ਨਵੇਂ ਹਸਪਤਾਲ ਬਣਾਏ। ਜਿਹੜੇ ਪੁਰਾਣੇ ਹਸਪਤਾਲ ਸਨ, ਉਹ ਵੀ ਖਰਾਬ ਹੋ ਗਏ ਸਨ। ਉਹਨਾ ਕਿਹਾ ਕਿ ਆਪ ਦੀ ਸਰਕਾਰ ਨੇ ਪੁਰਾਣੇ ਹਸਪਤਾਲ ਵੀ ਠੀਕ ਕਰਾਏ ਅਤੇ ਆਮ ਆਦਮੀ ਕਲੀਨਿਕ ਵੀ ਬਣਾਏ। ਹੁਣ ਜਿਹੜੇ ਅਰਬਨ ਪ੍ਰਾਈਮਰੀ ਅਰਬਨ ਹੈਲਥ ਸੈਂਟਰ ਨੇ ਓਹਨਾ ਦੇ ਵੀ ਉਦਘਾਟਨ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਨੂੰ ਮੁੱਢਲੀ ਸਿਹਤ ਸੇਵਾਵਾਂ, ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਇੱਕ ਹੀ ਥਾਂ ਉਪਲਬਧ ਹੋਣਗੀਆਂ, ਜਿਸ ਨਾਲ ਉਨ੍ਹਾਂ ਨੂੰ ਦੂਰ-ਦਰਾਜ ਹਸਪਤਾਲਾਂ ਵਿੱਚ ਜਾਣ ਦੀ ਲੋੜ ਘੱਟ ਪਵੇਗੀ। ਉਨ੍ਹਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਨੂੰ ਸਮੇਂ ਸਿਰ ਅਤੇ ਮਿਆਰੀ ਤਰੀਕੇ ਨਾਲ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣਾ ਸਰਕਾਰ ਦੀ ਪਹਿਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਜਿਹੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਤਾਂ ਜੋ ਹਰ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ। ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਮਨਪ੍ਰੀਤ ਸਿੰਘ ਧਾਲੀਵਾਲ, ਗੈਰੀ ਵੜਿੰਗ, ਸੁਨੀਲ ਕੁਮਾਰ ਐਸ.ਡੀ.ਓ. ਪੀ.ਡਬਲਿਊ.ਡੀ., ਸਰਪੰਚ ਖਾਰਾ ਜਗਤਾਰ ਸਿੰਘ ਜੱਗਾ, ਸਰਪੰਚ ਗੁਰਮੇਲ ਸਿੰਘ ਬਾਹਮਣ ਵਾਲਾ, ਰਾਜਾ ਵੜਿੰਗ, ਸਰਪੰਚ ਸੁੱਖੀ ਬਾਜੀਗਰ ਵਸਤੀ, ਜਸ਼ਨ ਵੜਿੰਗ ਅਤੇ ਰਾਵੇਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

 

More in Malwa

ਕਿਸਾਨਾਂ ਨੇ ਜੌੜਾਮਾਜਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ

ਕਚਹਿਰੀ ਚੌਂਕ ਬਰਨਾਲਾ ਦੇ ਜਾਂਦੇ ਰਸਤੇ 'ਤੇ ਖੜਦਾ ਪਾਣੀ ਬਣ ਰਿਹਾ ਲੋਕਾਂ ਲਈ ਮੁਸੀਬਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਸੁਖਬੀਰ ਸਿੰਘ ਬਾਦਲ ਦਾ ਪੰਥ ਵਿਰੋਧੀ ਚਿਹਰਾ ਬੇਨਕਾਬ : ਵਰੁਣ ਕਾਂਸਲ

ਖਰਾਬ ਮੌਸਮ ਅਤੇ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਦੌਰਾਨ ਖ਼ਰਾਬ ਹੋਈਆ ਫਸਲਾਂ ਦਾ ਮੁਆਵਜ਼ਾ ਦਵੇ ਸਰਕਾਰ

ਪਿੰਡ ਦੁਆਰੇਆਣਾ ਵਿਖੇ ਇਕਾਈ ਦੇ ਪਰਿਵਾਰ ’ਚ ਵਾਧਾ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ

ਖਾਨਪੁਰ ਪੁਲ ਕੋਲੋਂ ਲਾਵਾਰਿਸ ਲਾਸ਼ ਮਿਲੀ