Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

April 08, 2026 09:09 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ ਸ਼ੁਰੂ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਸ. ਖੁੱਡੀਆਂ ਅਤੇ ਸ੍ਰੀ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਹੱਲ ਕਰਨ ਦੇ ਭਰੋਸੇ ਤੋਂ ਬਾਅਦ ਫੈਡਰੇਸ਼ਨ ਨੇ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਕੀਤਾ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਮੌਸਮ ਦੀ ਖਰਾਬੀ ਨੇ ਸਾਡੇ ਕਿਸਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਵੇਂ ਸਰਕਾਰ ਹੋਵੇ ਜਾਂ ਆੜ੍ਹਤੀਏ ਜਾਂ ਕੋਈ ਹੋਰ ਭਾਈਵਾਲ, ਅਸੀਂ ਸਾਰੇ ਕਿਸਾਨਾਂ ਕਰਕੇ ਹੀ ਵਸਦੇ ਹਾਂ। ਕੁਦਰਤੀ ਆਫ਼ਤਾਂ ਨਾਲ ਕੋਈ ਵੀ ਇਕੱਲਿਆਂ ਨਹੀਂ ਨਜਿੱਠ ਸਕਦਾ, ਇਸ ਲਈ ਅਜਿਹੇ ਸਮੇਂ ਸਾਨੂੰ ਇੱਕਜੁੱਟ ਹੋ ਕੇ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ।”
ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਅੱਗੇ ਕਿਹਾ, “ਇਹ ਜ਼ਰੂਰੀ ਨਹੀਂ ਹੈ ਕਿ ਅਸੀਂ ਹਮੇਸ਼ਾ ਮੁੱਦਿਆਂ ਨੂੰ ਹੱਲ ਕਰਨ ਲਈ ਕੋਈ ਵੱਡੀ ਰਸਮੀ ਮੀਟਿੰਗ ਕਰੀਏ। ਛੋਟੀ ਪਰ ਸੁਹਿਰਦ ਗੱਲਬਾਤ ਵੀ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੀ ਹੈ। ਜੇਕਰ ਕਿਸੇ ਆੜ੍ਹਤੀਏ ਜਾਂ ਕਿਸਾਨ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਮੈਨੂੰ ਦੱਸੋ। ਅਸੀਂ ਇਕੱਠੇ ਬੈਠ ਕੇ ਹੱਲ ਲੱਭਾਂਗੇ।”
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਦਾ ਸਵਾਗਤ ਕਰਦਿਆਂ ਵਿਜੇ ਕਾਲੜਾ ਨੇ ਕਿਹਾ ਕਿ ਅਸੀਂ ਇੱਕ ਪਰਿਵਾਰ ਹਾਂ। ਪਰਿਵਾਰ ਵਿੱਚ ਗੱਲਬਾਤ ਰਾਹੀਂ ਮਸਲਿਆਂ ਨੂੰ ਹੱਲ ਕੀਤਾ ਜਾਂਦਾ ਹੈ ਅਤੇ ਕਿਸਾਨ ਸਾਡੀ ਪ੍ਰਮੁੱਖ ਤਰਜੀਹ ਹਨ ਤੇ ਹਮੇਸ਼ਾ ਰਹਿਣਗੇ। ਅਧਿਕਾਰੀਆਂ ਨੂੰ ਕਣਕ ਦੀ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਸ. ਖੁੱਡੀਆਂ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਵਚਨਬੱਧਤਾ ਦੁਹਰਾਈ ਅਤੇ ਆੜ੍ਹਤੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

Have something to say? Post your comment

 

More in Chandigarh

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ

ਟੈਕਸ ਦੇਣ ਦੇ ਬਾਵਜੂਦ ਪਾਣੀ ਨੂੰ ਤਰਸ ਰਹੇ ਨਿਊ ਸਨੀ ਐਨਕਲੇਵ ਦੇ ਲੋਕ, ਸਰਕਾਰ ਪੂਰੀ ਤਰ੍ਹਾਂ ਫੇਲ: ਵਿਨੀਤ ਜੋਸ਼ੀ ਚਾਰ ਸਾਲ, ਫਿਰ ਵੀ ਨਹੀਂ ਪਾਣੀ ਆਪ ਸਰਕਾਰ ’ਤੇ ਗੰਭੀਰ ਸਵਾਲ

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਪ੍ਰਸਿੰਨੀ ਭੂਆਂ ਦੀਆਂ ਯਾਦਾਂ

ਡੇਰਾਬੱਸੀ ਦੇ ਬਲਿਹਾਰ ਬੱਲੀ ਬਣੇ ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ