Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਚਹਿਰੀ ਚੌਂਕ ਬਰਨਾਲਾ ਦੇ ਜਾਂਦੇ ਰਸਤੇ 'ਤੇ ਖੜਦਾ ਪਾਣੀ ਬਣ ਰਿਹਾ ਲੋਕਾਂ ਲਈ ਮੁਸੀਬਤ

April 08, 2026 09:30 PM
Rozana Sehaj times
 
ਬਰਨਾਲਾ : 
ਪੰਜਾਬ ਦੀ ਸੱਤਾ 'ਤੇ ਸਮੇਂ-ਸਮੇਂ ਅਨੁਸਾਰ ਰਾਜ ਕਰਨ ਵਾਲੀਆਂ ਸਰਕਾਰਾਂ ਵੱਲੋਂ ਭਾਵੇਂ ਸੂਬੇ ਵਿੱਚ ਵਾਧੂ ਵਿਕਾਸ ਕਰਵਾਉਣ ਦੇ ਲੱਖਾਂ ਦਾਅਵੇ ਕੀਤੇ ਜਾਂਦੇ ਹਨ। ਖਾਸ ਤੌਰ 'ਤੇ ਪੰਜਾਬ ਵਿੱਚ ਲੰਬੀਆਂ ਚੌੜੀਆਂ ਨਵੀਆਂ ਸੜਕਾਂ ਬਣਾਉਣ ਦਾ ਵਧੇਰੇ ਜ਼ਿਕਰ ਕੀਤਾ ਜਾਂਦਾ ਹੈ ਪਰ ਇਨਾਂ ਸੜਕਾਂ ਉੱਪਰ ਪਾਣੀ ਦੇ ਨਿਕਾਸੀ ਪ੍ਰਬੰਧ ਨਾ ਹੋਣ ਕਰਕੇ ਇਹ ਅਖੌਤੀ ਵਿਕਾਸ ਆਮ ਲੋਕਾਂ ਲਈ ਸਿਰਦਰਦੀ ਬਣ ਰਿਹਾ ਜਿਸ ਦੀ ਤਾਜ਼ਾ ਮਿਸਾਲ ਬਰਨਾਲਾ ਦੇ ਆਈ.ਟੀ.ਆਈ. ਚੌਂਕ ਤੋਂ ਕਚਹਿਰੀ ਚੌਂਕ ਨੂੰ ਜਾਂਦੇ ਸਮੇਂ ਗੁਰਦੁਆਰਾ ਨਾਨਕਸਰ ਠਾਠ ਅਤੇ ਤੱਥਗੁਰ ਹਸਪਤਾਲ ਦੇ ਨਜ਼ਦੀਕ ਮੁੱਖ ਸੜਕ 'ਤੇ ਖੜਦਾ ਗੰਦਾ ਪਾਣੀ ਹੈ।
ਦੱਸਣਯੋਗ ਹੈ ਕਿ ਥੋੜ੍ਹੀ ਬਹੁਤੀ ਬਰਸਾਤ ਹੋਣ ਦੇ ਨਾਲ ਹੀ ਇੱਥੇ ਪਾਣੀ ਦਾ ਟੋਭਾ ਬਣ ਜਾਂਦਾ ਹੈ ਜਿਸ ਕਰਕੇ ਜਿੱਥੇ ਹੋਰਨਾਂ ਵੱਖ-ਵੱਖ ਸਾਧਨਾਂ ਰਾਹੀਂ ਜਾਂਦੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਹੀ ਇੱਥੋਂ ਪੈਦਲ ਗੁਜ਼ਰਨ ਵਾਲੇ ਲੋਕਾਂ ਲਈ ਤਾਂ ਇੱਥੋਂ ਲੰਘਣਾ ਬੰਦ ਹੋਣ ਬਰਾਬਰ ਹੋ ਜਾਂਦਾ ਹੈ। ਇੱਥੇ ਗੁਰਦੁਆਰਾ ਨਾਨਕਸਰ ਠਾਠ ਹੋਣ ਕਰਕੇ ਲੋਕ ਸਵੇਰੇ ਸ਼ਾਮ ਇੱਥੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ ਖਾਸ ਤੌਰ 'ਤੇ ਸਵਖਤੇ ਲੋਕ ਆਉਂਦੇ ਹਨ ਉਹਨਾਂ ਲਈ ਇਥੋਂ ਲੰਘਣਾ ਬਹੁਤ ਹੀ ਮੁਸ਼ਕਲ ਜਪਦਾ ਹੈ ਜਿਸ ਕਰਕੇ ਇੱਥੋਂ ਦੇ ਸਥਾਨਕ ਲੋਕਾਂ ਵੱਲੋਂ ਮੌਜੂਦਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇੱਥੇ ਖੜਦੇ ਗੰਦੇ ਪਾਣੀ ਤੋਂ ਲੋਕਾਂ ਨੂੰ ਨਿਜਾਤ ਦਵਾਈ ਜਾਵੇ। ਇਸ ਪਾਣੀ ਦੇ ਨਿਕਾਸ ਦਾ ਪੱਕਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਜੋ ਤੱਥਗੁਰ ਹਸਪਤਾਲ ਵਿੱਚ ਮਰੀਜ਼ ਆਪਣੇ ਇਲਾਜ ਲਈ ਆਉਂਦੇ ਹਨ ਉਹਨਾਂ ਨੂੰ ਵੀ ਜੋ ਭਾਰੀ ਸਮੱਸਿਆ ਸਾਹਮਣਾ ਕਰਨਾ ਪੈਂਦਾ ਹੈ ਉਸ ਤੋਂ ਵੀ ਉਹਨਾਂ ਨੂੰ ਰਾਹਤ ਮਿਲ ਸਕੇ।
 
 
 
 

Have something to say? Post your comment

 

More in Malwa

ਕਿਸਾਨਾਂ ਨੇ ਜੌੜਾਮਾਜਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸੁਖਬੀਰ ਸਿੰਘ ਬਾਦਲ ਦਾ ਪੰਥ ਵਿਰੋਧੀ ਚਿਹਰਾ ਬੇਨਕਾਬ : ਵਰੁਣ ਕਾਂਸਲ

ਖਰਾਬ ਮੌਸਮ ਅਤੇ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਦੌਰਾਨ ਖ਼ਰਾਬ ਹੋਈਆ ਫਸਲਾਂ ਦਾ ਮੁਆਵਜ਼ਾ ਦਵੇ ਸਰਕਾਰ

ਪਿੰਡ ਦੁਆਰੇਆਣਾ ਵਿਖੇ ਇਕਾਈ ਦੇ ਪਰਿਵਾਰ ’ਚ ਵਾਧਾ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ

ਖਾਨਪੁਰ ਪੁਲ ਕੋਲੋਂ ਲਾਵਾਰਿਸ ਲਾਸ਼ ਮਿਲੀ