Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਖਾਲਸਾ ਸਾਜਨਾ ਦਿਹਾੜੇ ਲਈ 1763 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, 10 ਅਪ੍ਰੈਲ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਜਥਾ

April 08, 2026 09:45 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਖਾਲਸਾ ਸਾਜਨਾ ਦਿਹਾੜੇ (ਵਿਸਾਖੀ) ਦੇ ਸ਼ੁਭ ਅਵਸਰ 'ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਸ.ਜੀ.ਪੀ.ਸੀ. ਦੇ ਸਕੱਤਰ ਬਲਵਿੰਦਰ ਸਿੰਘ ਕਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਜਥੇ ਲਈ ਕੁੱਲ 1795 ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਇਆ ਹੈ। ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਪਹੁੰਚ ਚੁੱਕੇ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਦਫਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਲੈਣ। ਇਹ ਜਥਾ 10 ਅਪ੍ਰੈਲ ਨੂੰ ਸਵੇਰੇ 8 ਵਜੇ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਪੂਰੇ ਜਾਹੋ-ਜਲਾਲ ਨਾਲ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸੰਗਤਾਂ ਨੂੰ ਅਟਾਰੀ-ਵਾਘਾ ਸਰਹੱਦ ਰਾਹੀਂ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਸਮੂਹ ਸ਼ਰਧਾਲੂਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਹ ਯਾਤਰਾ ਕੇਵਲ ਧਾਰਮਿਕ ਆਸਥਾ ਅਤੇ ਸ਼ਰਧਾ ਦਾ ਪ੍ਰਤੀਕ ਹੈ, ਇਸ ਨੂੰ ਪਿਕਨਿਕ ਵਜੋਂ ਨਾ ਦੇਖਿਆ ਜਾਵੇ। ਉਨ੍ਹਾਂ ਕਿਹਾ: ਯਾਤਰਾ ਦੌਰਾਨ ਪੂਰਾ ਸਮਾਂ ਪੰਥਕ ਮਰਿਆਦਾ, ਸੰਜਮ ਅਤੇ ਅਨੁਸ਼ਾਸਨ ਬਣਾ ਕੇ ਰੱਖਿਆ ਜਾਵੇ। ਪਾਕਿਸਤਾਨ ਵਿੱਚ ਕਿਸੇ ਵੀ ਅਜਿਹੀ ਗਤੀਵਿਧੀ ਜਾਂ ਬਿਆਨਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ, ਜਿਸ ਨਾਲ ਸਿੱਖ ਕੌਮ ਦੇ ਅਕਸ ਨੂੰ ਠੇਸ ਪਹੁੰਚੇ ਜਾਂ ਭਵਿੱਖ ਵਿੱਚ ਵੀਜ਼ਾ ਪ੍ਰਕਿਰਿਆ ਵਿੱਚ ਕੋਈ ਮੁਸ਼ਕਿਲ ਆਵੇ। ਦੂਤਾਵਾਸ ਵੱਲੋਂ 32 ਵੀਜ਼ੇ ਰੱਦ ਕੀਤੇ ਜਾਣ 'ਤੇ ਸਕੱਤਰ ਨੇ ਸੁਝਾਅ ਦਿੱਤਾ ਕਿ ਜੇਕਰ ਕਿਸੇ ਸ਼ਰਧਾਲੂ ਦੇ ਦਸਤਾਵੇਜ਼ਾਂ ਵਿੱਚ ਕੋਈ ਕਮੀ ਹੁੰਦੀ ਹੈ, ਤਾਂ ਦੂਤਾਵਾਸ ਨੂੰ ਚਾਹੀਦਾ ਹੈ ਕਿ ਉਹ ਪੱਤਰ ਜਾਂ ਫ਼ੋਨ ਰਾਹੀਂ ਸੂਚਿਤ ਕਰੇ ਤਾਂ ਜੋ ਉਸ ਤਰੁਟੀ ਨੂੰ ਦੂਰ ਕਰਕੇ ਵੱਧ ਤੋਂ ਵੱਧ ਸੰਗਤ ਗੁਰਧਾਮਾਂ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਦੀ ਹਰੇਕ ਸਿੱਖ ਦੇ ਮਨ ਵਿੱਚ ਡੂੰਘੀ ਤੜਫ ਹੁੰਦੀ ਹੈ।

Have something to say? Post your comment

 

More in Majha

ਵਾਰਡ ਨੰਬਰ 70 ਦੇ ਰਾਮ ਐਵੀਨਿਊ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ : ਡਾ. ਸੰਧੂ

ਈਰਾਨੀ ਵਫ਼ਦ ਵੱਲੋਂ SGPC ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਵਿਸ਼ੇਸ਼ ਸੱਦਾ; ਅਮਰੀਕਾ ਨੂੰ ਦਿੱਤੀ 11ਵੇਂ ਦਿਨ ਹਮਲੇ ਦੀ ਚੇਤਾਵਨੀ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਅੱਜ ਕੈਬਨਿਟ ਮੰਤਰੀ ਈ.ਟੀ.ਓ ਜੀ ਵੱਲੋਂ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

ਵਾਰਡ ਨੰਬਰ 70 ਦੇ ਰਾਮ ਐਵੀਨਿਊ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ : ਡਾ. ਜਸਬੀਰ ਸਿੰਘ ਸੰਧੂ

ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ

ਪੰਜ ਰੋਜ਼ਾ ਜਪ ਤਪ ਸਮਾਗਮ ਦੀ ਰੈਣ ਸਬਾਈ ਸਮਾਗਮ ਨਾਲ ਸਮਾਪਤੀ

ਸ੍ਰੀ ਦਰਬਾਰ ਸਾਹਿਬ ਵਿਖੇ ਗੁਰਪੁਰਬ ਮੌਕੇ ਤੇਜ਼ ਬਰਸਾਤ ‘ਚ ਵੀ ਹੋਈ ਅਲੌਕਿਕ ਆਤਿਸ਼ਬਾਜ਼ੀ

ਮੁੱਖ ਮੰਤਰੀ ਯਾਤਰਾ ਯੋਜਨਾ ਬੱਸ ਨੂੰ ਹਰੀ ਝੰਡੀ ਦੇ ਕੇ ਸੋਨੀਆ ਮਾਨ ਨੇ ਕੀਤਾ ਰਵਾਨਾ