Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ

April 08, 2026 09:56 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਨਿਵੇਸ਼ ਪ੍ਰੋਤਸਾਹਨ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਅਮਿਤ ਢਾਕਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਨੇ 2025–26 ਦੌਰਾਨ ਆਪਣੇ ਇਤਿਹਾਸ ਦਾ ਸਭ ਤੋਂ ਵੱਡਾ ਨਿਵੇਸ਼ ਦਰਜ ਕੀਤਾ ਹੈ, ਜਿਸ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਹਾਸਲ ਹੋਏ ਹਨ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਨੇ ਆਉਣ ਵਾਲੇ ਵਿੱਤੀ ਵਰ੍ਹੇ ਲਈ 75,000 ਕਰੋੜ ਰੁਪਏ ਦਾ ਅਹਿਮ ਟੀਚਾ ਨਿਰਧਾਰਤ ਕੀਤਾ ਹੈ, ਜੋ ਉਦਯੋਗਾਂ ਲਈ ਅਨੁਕੂਲ ਵਾਤਾਵਰਣ ਸਿਰਜਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੀਂ ਇੰਡਸਟਰੀਅਲ ਅਤੇ ਬਿਜ਼ਨਸ ਡਿਵੈਲਪਮੈਂਟ ਪਾਲਿਸੀ 2026 ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। 24 ਸੈਕਟੋਰਲ ਕਮੇਟੀਆਂ, ਜਿਨ੍ਹਾਂ ਵਿੱਚ ਉਦਯੋਗਪਤੀ ਅਤੇ ਐਮ ਐਸ ਐਮ ਈ ਪ੍ਰਤੀਨਿਧੀ ਸ਼ਾਮਲ ਸਨ, ਨੇ 2,000 ਤੋਂ ਵੱਧ ਮਾਨਵੀ ਘੰਟਿਆਂ ਦਾ ਵਿਚਾਰ-ਵਟਾਂਦਰਾ ਕੀਤਾ ਅਤੇ 77% ਸਨਅਤੀ ਸਿਫ਼ਾਰਸ਼ਾਂ ਨੂੰ ਪਾਲਿਸੀ ਵਿੱਚ ਸ਼ਾਮਲ ਕੀਤਾ ਗਿਆ ਹੈ। ਮੋਹਾਲੀ ਵਿੱਚ ਐਮ ਐਸ ਐਮ ਈ ਸਟੇਕਹੋਲਡਰ ਇੰਟਰੈਕਸ਼ਨ ਮੀਟ ਦੌਰਾਨ ਬੋਲਦਿਆਂ ਸ੍ਰੀ ਢਾਕਾ ਨੇ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਪਸੰਦੀਦਾ ਨਿਵੇਸ਼ ਕੇਂਦਰ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਜਲਦ ਹੀ ਨਵੀਂ ਇੰਡਸਟਰੀਅਲ ਪਾਰਕ ਪਾਲਿਸੀ ਲਾਗੂ ਕਰੇਗੀ, ਜਿਸ ਤਹਿਤ ਘੱਟੋ-ਘੱਟ 25 ਏਕੜ ਦੇ ਵੱਡੇ ਉਦਯੋਗਿਕ ਪਾਰਕ ਉਦਯੋਗਪਤੀਆਂ ਅਤੇ ਰਿਅਲ ਐਸਟੇਟ ਡਿਵੈਲਪਰਾਂ ਦੀ ਸਾਂਝ ਨਾਲ ਵਿਕਸਿਤ ਕੀਤੇ ਜਾਣਗੇ। ਨਿਵੇਸ਼ਕਾਂ ਨੂੰ ਇੱਕੋ ਰਜਿਸਟ੍ਰੇਸ਼ਨ ਪ੍ਰਕਿਰਿਆ ਰਾਹੀਂ ਸੌਖੀਆਂ ਮਨਜ਼ੂਰੀਆਂ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਨਵੀਆਂ ਨੀਤੀਆਂ ਬਦਲਾਅਕਾਰੀ ਸਾਬਤ ਹੋ ਰਹੀਆਂ ਹਨ। ਜ਼ੀਰੋ ਲਿਕਵਿਡ ਡਿਸਚਾਰਜ ਅਪਣਾਉਣ ਵਾਲੀਆਂ ਮੌਜੂਦਾ ਉਦਯੋਗਿਕ ਇਕਾਈਆਂ ਨੂੰ 10 ਕਰੋੜ ਰੁਪਏ ਤੱਕ ਦਾ ਪ੍ਰੋਤਸਾਹਨ ਦਿੱਤਾ ਜਾਵੇਗਾ। ਨਵੇਂ ਉਦਯੋਗਾਂ ਨੂੰ ਲਾਗੂ ਯੋਜਨਾਵਾਂ ਹੇਠ 100% ਤੱਕ ਪ੍ਰੋਤਸਾਹਨ ਮਿਲੇਗਾ, ਜਦਕਿ ਝੋਨੇ ਦੀ ਪਰਾਲੀ ਆਧਾਰਿਤ ਬਾਇਲਰ ਪਲਾਂਟ ਲਗਾਉਣ ਵਾਲੀਆਂ ਇਕਾਈਆਂ ਨੂੰ 7.5 ਕਰੋੜ ਰੁਪਏ ਤੱਕ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸ੍ਰੀ ਢਾਕਾ ਨੇ ਕਿਹਾ ਕਿ ਪੰਜਾਬ ਵਾਤਾਵਰਣ ਸੁਰੱਖਿਆ ਲਈ ਵੀ ਵਚਨਬੱਧ ਹੈ ਅਤੇ ਅਗਲੇ ਪੰਜ ਸਾਲਾਂ ਵਿੱਚ 85% ਬਿਜਲੀ ਹਰੇ ਊਰਜਾ ਸਰੋਤਾਂ ਤੋਂ ਪ੍ਰਾਪਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਇੱਕ ਵਿਸਤ੍ਰਿਤ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਬਿਨੇਟ ਵੱਲੋਂ ਨਵੀਂ ਓਪਰੇਸ਼ਨ ਅਤੇ ਮੈਨਟੇਨੈਂਸ ਪਾਲਿਸੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਉਦਯੋਗਪਤੀ ਉਦਯੋਗਿਕ ਖੇਤਰਾਂ ਦੀ ਸੰਭਾਲ ਲਈ ਮੈਨਟੇਨੈਂਸ ਚਾਰਜ ਇਕੱਠੇ ਕਰਕੇ ਇਸਦਾ ਉਪਯੋਗ ਕਰ ਸਕਣਗੇ। ਪ੍ਰਸ਼ਾਸਕੀ ਸੁਧਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਫਾਸਟ ਟਰੈਕ ਪੋਰਟਲ ਅਤੇ ਸੋਧਿਆ ਰਾਈਟ ਟੂ ਬਿਜ਼ਨਸ ਐਕਟ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਮਹੱਤਵਪੂਰਨ ਕਦਮ ਸਾਬਤ ਹੋਏ ਹਨ। ਉਨ੍ਹਾਂ ਦੁਹਰਾਇਆ ਕਿ ਸਟੇਕਹੋਲਡਰਾਂ ਦੀ ਫੀਡਬੈਕ ਨੂੰ ਲਗਾਤਾਰ ਨੀਤੀਆਂ ਵਿੱਚ ਸੋਧ ਲਈ ਸ਼ਾਮਲ ਕੀਤਾ ਜਾ ਰਿਹਾ ਹੈ। ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਨੇ ਨਵੀਂ ਉਦਯੋਗਿਕ ਨੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਸਥਾਨਕ ਪੱਧਰ ਦੇ ਕੁਝ ਮਸਲੇ ਵੀ ਉਠਾਏ, ਜਿਨ੍ਹਾਂ ਦੇ ਤੁਰੰਤ ਹੱਲ ਦਾ ਭਰੋਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤਾ ਗਿਆ ਜਦਕਿ ਸ਼੍ਰੀ ਢਾਕਾ ਵੱਲੋਂ ਰਾਜ ਪੱਧਰੀ ਮਾਮਲਿਆਂ ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਡੇਰਾਬੱਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ, ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ ਸ੍ਰੀ ਵੈਭਵ ਮਹੇਸ਼ਵਰੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸੀ ਏ ਗਮਾਡਾ ਸਾਕਸ਼ੀ ਸਾਹਨੀ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਪਰਸਨ ਪ੍ਰਭਜੋਤ ਕੌਰ, ਐਮ ਸੀ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਏ ਡੀ ਸੀ ਅਨਮੋਲ ਸਿੰਘ ਢਾਲੀਵਾਲ ਅਤੇ ਗੀਤਿਕਾ ਸਿੰਘ, ਅਤੇ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਅਤੇ ਜੀ ਐਮ ਜ਼ਿਲ੍ਹਾ ਉਦਯੋਗ ਕੇਂਦਰ ਮਨਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
 
 

Have something to say? Post your comment

 

More in Chandigarh

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਟੈਕਸ ਦੇਣ ਦੇ ਬਾਵਜੂਦ ਪਾਣੀ ਨੂੰ ਤਰਸ ਰਹੇ ਨਿਊ ਸਨੀ ਐਨਕਲੇਵ ਦੇ ਲੋਕ, ਸਰਕਾਰ ਪੂਰੀ ਤਰ੍ਹਾਂ ਫੇਲ: ਵਿਨੀਤ ਜੋਸ਼ੀ ਚਾਰ ਸਾਲ, ਫਿਰ ਵੀ ਨਹੀਂ ਪਾਣੀ ਆਪ ਸਰਕਾਰ ’ਤੇ ਗੰਭੀਰ ਸਵਾਲ

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਪ੍ਰਸਿੰਨੀ ਭੂਆਂ ਦੀਆਂ ਯਾਦਾਂ

ਡੇਰਾਬੱਸੀ ਦੇ ਬਲਿਹਾਰ ਬੱਲੀ ਬਣੇ ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ