Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਟੈਕਸੀ ਚਾਲਕ ਖੁਦਕੁਸ਼ੀ ਕਾਂਡ ਪਾਤੜਾਂ ਜਾਖਲ ਰੋਡ ਤੇ ਆਵਾਜਾਈ ਦੂਜੇ ਦਿਨ ਵੀ ਠੱਪ

April 09, 2026 06:10 PM
Rozana Sehaj times
ਪਾਤੜਾਂ : ਮਾਮੂਲੀ ਝਗੜੇ ਮਗਰੋਂ ਖੁਦਕੁਸ਼ੀ ਕਰ ਜਾਣ ਵਾਲੇ ਪਿੰਡ ਹਾਮਝੇੜੀ ਦੇ ਟੈਕਸੀ ਚਾਲਕ ਬਲਜਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੀ ਲਾਸ਼ ਰੱਖ ਕੇ ਪਿੰਡ ਹਾਮਝੇੜੀ ਦੇ ਬੱਸ ਅੱਡੇ ਉੱਤੇ ਦਿੱਤੇ ਜਾ ਰਹੇ ਧਰਨੇ ਦੇ ਨਾਲ ਹੀ ਸੰਘਰਸ਼ ਛੇਵੇਂ ਦਿਨ ਵੀ ਜਾਰੀ ਰਿਹਾ ‌। ਪ੍ਰਦਰਸ਼ਨਕਾਰੀਆਂ ਵੱਲੋਂ ਪਾਤੜਾਂ ਜਾਖਲ ਰੋਡ ਦੀ ਆਵਾਜਾਈ ਠੱਪ ਕੀਤੇ ਜਾਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਤੇ ਰਾਹਗੀਰ ਪਿੰਡਾਂ ਦੇ ਲਿੰਕ ਰਸਤਿਆਂ ਰਾਹੀਂ ਲੰਘਣ ਲਈ ਮਜਬੂਰ ਹਨ। ਛੇ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਮੁੱਖ ਦੋਸ਼ੀ ਦੀਪਕ ਸ਼ਰਮਾ ਦੀ ਗ੍ਰਿਫਤਾਰੀ ਨਾ ਕੀਤੇ ਜਾਣ ਕਰਕੇ ਜਿੱਥੇ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਲੋਕ ਹਿਤੂ ਜਥੇਬੰਦੀਆਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਨੂੰ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ, ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ, ਡਾਕਟਰ ਗੁਰਚਰਨ ਰਾਮ ਚਿੱਚੜਵਾਲਾ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ।  ਟੈਕਸੀ ਚਾਲਕ ਖੁਦਕੁਸ਼ੀ ਕਾਂਡ ਵਿਰੁੱਧ ਗਠਿਤ ਕੀਤੀ ਗਈ ਐਕਸ਼ਨ ਕਮੇਟੀ ਦੇ ਆਗੂਆਂ ਡਾਕਟਰ ਜਤਿੰਦਰ ਸਿੰਘ ਮੱਟੂ ਅਤੇ ਪਿੰਡ ਦੀ ਸਰਪੰਚ ਤੇ ਪਤੀ ਨੌਜਵਾਨ ਆਗੂ ਜਰਨੈਲ ਸਿੰਘ ਜੈਲੀ ਨੇ ਕਿਹਾ ਕਿ ਪੁਲਿਸ ਵੱਲੋਂ ਬੇਸ਼ੱਕ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਪਰ ਸ਼ਰੇਆਮ ਗੁੰਡਾਗਰਦੀ ਕਰਨ ਵਾਲੇ ਮੁੱਖ ਦੋਸ਼ੀ ਦੀਪਕ ਸ਼ਰਮਾ ਨੂੰ ਹਾਲੇ ਤੱਕ ਪੁਲਿਸ ਨੇ ਕਾਬੂ ਨਹੀਂ ਕੀਤਾ ਉਹਨਾਂ ਕਿਹਾ ਕਿ ਜਦੋਂ ਤੱਕ ਮੁੱਖ ਦੋਸ਼ੀ ਨੂੰ ਪੁਲਿਸ ਗ੍ਰਿਫਤਾਰ ਨਹੀਂ ਕਰ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਐਕਸ਼ਨ ਕਮੇਟੀ ਦੀ ਹੋਈ ਮੀਟਿੰਗ ਵਿੱਚ ਕੀਤੇ ਗਏ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਅਗਰ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਸ਼ੁੱਕਰਵਾਰ ਨੂੰ ਮ੍ਰਿਤਕ ਬਲਜਿੰਦਰ ਸਿੰਘ ਦੀ ਲਾਸ਼ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ। ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਮੋਹਨ ਸਿੰਘ ਸਿੱਧੂ, ਨੰਬਰਦਾਰ ਖੁਸ਼ੀ ਰਾਮ, ਸਾਬਕਾ ਪੰਚ ਮੌਲਵੀਵਾਲਾ ਗੁਰਸੇਵਕ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ। 

Have something to say? Post your comment

 

More in Malwa

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'

’ਪ੍ਰਹਾਰ’ ਸੁਰੱਖਿਆ ਪਰਿਪੇਖ ਹੁਣ ਭਾਰਤ ਹਮਲੇ ਸਹਿਣ ਦੀ ਥਾਂ ਮੂੰਹ ਤੋੜ ਜਵਾਬ ਦੇਵੇਗਾ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅਸੈਂਬਲੀ ਕਾਂਡ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਕੱਢਿਆ

ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਪਿੰਡ ਫਿੱਡੇ ਕਲਾਂ ਤੋਂ ਸ਼ੁਰੂਆਤ ਸਪੀਕਰ ਸੰਧਵਾਂ ਨੇ 178 ਲਾਭਪਾਤਰੀਆਂ ਨੂੰ ਸੌਂਪੇ ਮਾਲਕਾਨਾ ਹੱਕਾਂ ਦੇ ਦਸਤਾਵੇਜ਼

ਕਿਸਾਨਾਂ ਨੇ ਜੌੜਾਮਾਜਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ

ਕਚਹਿਰੀ ਚੌਂਕ ਬਰਨਾਲਾ ਦੇ ਜਾਂਦੇ ਰਸਤੇ 'ਤੇ ਖੜਦਾ ਪਾਣੀ ਬਣ ਰਿਹਾ ਲੋਕਾਂ ਲਈ ਮੁਸੀਬਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ